ਨਵੀਂ ਦਿੱਲੀ: ਸਕੂਲਾਂ ਨੂੰ ਦੁਬਾਰਾ ਖੋਲਣ ਲਈ ਗਾਈਡ ਲਾਈਨਜ਼ 2020 : ਕੇਂਦਰੀ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖ਼ਰਤਾ ਵਿਭਾਗ ਵੱਲੋਂ ਸਕੂਲਾਂ ਨੂੰ ਮੁੜ ਖੋਲ੍ਹੇ ਜਾਣ ਨੂੰ ਲੈ ਕੇ ਸਟੈਂਡਰਡ ਆਪਰੇਟਿੰਗ ਪ੍ਰੋਸੀਜਰ ਜਾਰੀ ਕੀਤੇ ਹਨ।
 ਕੇਂਦਰੀ ਸਿੱਖਿਆ ਮੰਤਰੀ ਡਾ. ਰਮੇਸ਼ ਪੋਖ਼ਰਿਆਲ ਨਿਸ਼ੰਕ ਵੱਲੋਂ ਅੱਜ ਦਿੱਤੀ ਗਈ ਜਾਣਕਾਰੀ ਮੁਤਾਬਕ, ਸਕੂਲਾਂ ਨੂੰੰ ਮੁੜ ਤੋਂ ਖੋਲ੍ਹੇ ਜਾਣ ਦੇ ਘੱਟ ਤੋਂ ਘੱਟ ਦੋ ਤੋਂ ਤਿੰਨ ਹਫ਼ਤਿਆਂ ਦੇ ਅੰਦਰ ਕੋਈ ਵੀ ਅਸੈਸਮੈਂਟ ਟੈਸਟ ਨਹੀਂ ਲਿਆ ਜਾਵੇਗਾ ਅਤੇ ਆਨਲਾਈਨ ਲਰਨਿੰਗ ਜਾਰੀ ਰਹੇਗੀ, ਜਿਸ ਨੂੰ ਉਤਸ਼ਾਹਿਤ ਕੀਤਾ ਜਾਂਦਾ ਰਹੇਗਾ। ਅਨਲਾਕ 5 ਦੇ ਦਿਸ਼ਾ-ਨਿਰਦੇਸ਼ਾਂ 'ਚ ਸਕੂਲਾਂ ਅਤੇ ਕੋਚਿੰਗ ਸੰਸਥਾਵਾਂ ਨੂੰ 15 ਅਕਤੂਬਰ 2020 ਤੋਂ ਬਾਅਦ ਖੋਲ੍ਹੇ ਜਾਣ ਦੀ ਛੋਟ ਦਿੱਤੀ ਗਈ ਹੈ। ਹਾਲਾਂਕਿ, ਇਸ ਸਬੰਧੀ ਆਖ਼ਰੀ ਫ਼ੈਸਲਾ ਸਬੰਧਿਤ ਰਾਜ ਸਰਕਾਰਾਂ ਵੱਲੋਂ ਲਿਆ ਜਾਣਾ ਹੈ।