ਜਲੰਧਰ:-ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਜਨਮ ਦਿਹਾੜੇ ਮੌਕੇ ਵਿਧਾਇਕ ਗੁਰਪ੍ਰਤਾਪ ਸਿੰਘ ਬਡਾਲਾ ਨੂੰ  ਐਂਟੀ ਕ੍ਰਾਈਮ ਸਮਾਜ ਸੁਰੱਖਿਆ ਸੈਲ ਪੰਜਾਬ ਦੇ ਚੇਅਰਮੈਨ ਸੁਭਾਸ਼ ਗੋਰੀਆ, ਪ੍ਰਧਾਨ ਰਾਜ ਕੁਮਾਰ ਰਾਜੂ ਨੇ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਸਾਬਕਾ ਡਿਪਟੀ ਮੇਯਰ ਪ੍ਰਵੇਸ਼ ਟਾਂਗਰੀ ਸ਼੍ਰੋਮਣੀ ਅਕਾਲੀ ਦਲ ਐਸ ਸੀ ਵਿੰਗ ਦੇ ਪ੍ਰਧਾਨ ਭਜਨ ਲਾਲ ਚੋਪੜਾ,ਯੂਥ ਵਿੰਗ ਦੇ ਉਪ ਪ੍ਰਧਾਨ ਦੋਆਬਾ ਜੋਨ ਹਰਪ੍ਰੀਤ ਚੋਪੜਾ ਵੀ ਮਜੂਦ ਸਨ।ਇਸ ਮੌਕੇ ਵਿਧਾਇਕ ਗੁਰਪ੍ਰਤਾਪ ਸਿੰਘ ਬਡਾਲਾ ਨੇ ਸਮੂਹ ਪੰਜਾਬ ਵਾਸੀਆਂ ਅਤੇ ਸ਼ਹਿਰ ਵਾਸੀਆਂ ਨੂੰ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਜਨਮ ਦਿਹਾੜੇ ਦੀਆਂ ਵਧਾਇਆ ਦਿੱਤੀਆਂ।