ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕੌਮੀ ਬਾਲੜੀ ਦਿਵਸ ਮੌਕੇ ਰਾਜ ਦੀਆਂ ਧੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ।

ਆਪਣੇ ਸੰਦੇਸ਼ ਵਿੱਚ ਕੈਬਨਿਟ ਮੰਤਰੀ ਨੇ ਰਾਜ ਦੀਆਂ ਧੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਦਿਨ ਰੂੜ੍ਹੀਵਾਦੀ ਮਾਨਸਿਕਤਾ ਅੱਗੇ ਨਾ ਝੁਕਣ ਦੇ ਦ੍ਰਿੜ੍ਹ ਇਰਾਦੇ ਨਾਲ ਮਨਾਉਣ। ਉਨ੍ਹਾਂ ਕਿਹਾ ਕਿ ਅਜੋਕੇ ਸਮਾਜ ਵਿੱਚ ਨਾ ਬਰਾਬਰੀ ਅਤੇ ਵਿਤਕਰੇ ਖ਼ਿਲਾਫ਼ ਜਾਗਰੂਕਤਾ ਫੈਲਾਉਣ ਦੇ ਸੰਦੇਸ਼ ਨਾਲ ਹਰ ਸਾਲ 24 ਜਨਵਰੀ ਨੂੰ ਕੌਮੀ ਬਾਲੜੀ ਦਿਵਸ ਮਨਾਇਆ ਜਾਂਦਾ ਹੈ। ਇਹ ਦਿਵਸ ਲੜਕੀਆਂ ਨੂੰ ਆਪਣੇ ਜੀਵਨ ਵਿੱਚ ਦਰਪੇਸ਼ ਵਿਤਕਰੇ ਤੇ ਸ਼ੋਸ਼ਣ ਖ਼ਿਲਾਫ਼ ਲੜਨ ਦਾ ਸੱਦਾ ਦਿੰਦਾ ਹੈ।

ਇਸ ਦਿਨ ਦੀ ਮਹੱਤਤਾ ਨੂੰ ਸਮਝਦਿਆਂ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੜਕਿਆਂ ਦੀ ਲੋਹੜੀ ਮਨਾਉਣ ਦੀ ਮਿੱਥ ਨੂੰ ਤੋੜਦਿਆਂ ਰਾਜ ਭਰ ਵਿੱਚ ਧੀਆਂ ਦੀ ਲੋਹੜੀ ਮਨਾਉਣ ਦਾ ਫੈਸਲਾ ਕੀਤਾ ਹੈ ਅਤੇ ਇਸ ਸਾਲ ਰਾਜ ਦੀਆਂ ਤਕਰੀਬਨ 1.5 ਲੱਖ ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ ਜਾ ਰਹੀ ਹੈ, ਜਿਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬਿਨ੍ਹਾ ਉਤੇ ਧੀਆਂ ਦੇ ਮਾਪਿਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਧੀਆਂ ਦੀ ਆਨਲਾਈਨ ਸਿੱਖਿਆ ਵਿੱਚ ਮਦਦ ਕਰਨ ਲਈ ਬਾਰ੍ਹਵੀਂ ਜਮਾਤ ਦੀਆਂ 86,915 ਵਿਦਿਆਰਥਣਾਂ ਨੂੰ ਸਮਾਰਟ ਫੋਨ ਮੁਹੱਈਆ ਕੀਤੇ ਹਨ। ਸੂਬਾ ਸਰਕਾਰ ਨੇ ਔਰਤਾਂ ਨੂੰ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਅਤੇ ਪੰਚਾਇਤੀ ਰਾਜ ਸੰਸਥਾਵਾਂ ਤੇ ਸ਼ਹਿਰੀ ਸਥਾਨਕ ਇਕਾਈਆਂ ਦੀਆਂ ਚੋਣਾਂ ਵਿੱਚ 50 ਫੀਸਦੀ ਰਾਖਵਾਂਕਰਨ ਦਿੱਤਾ ਹੈ ਤਾਂ ਕਿ ਉਨ੍ਹਾਂ ਦਾ ਸ਼ਕਤੀਕਰਨ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਸਰਕਾਰੀ ਬੱਸਾਂ ਵਿੱਚ ਸਾਰੀਆਂ ਔਰਤਾਂ ਨੂੰ ਕਿਰਾਏ ਵਿੱਚ 50 ਫੀਸਦੀ ਛੋਟ ਦੇਣ ਦਾ ਫੈਸਲਾ ਵੀ ਜਲਦੀ ਲਾਗੂ ਕੀਤਾ ਜਾਵੇਗਾ।

Punjab Social Security, Women and Child Development Minister Mrs. Aruna Chaudhary, on Saturday, extended greetings the daughters of the state on National Girl Child Day, with hopes and prayers of their well being.

In her message, the Cabinet Minister urged the girl child to spend the day with firm resolution not to bow down before the conservative mindset. She said that the National Girl Child Day is observed on January 24 every year to spread awareness against the inequalities and discrimination they face in modern society. She said that the day is observed to combat social discrimination and exploitation girls face every day of their lives.

 Acknowledging the importance of the day, Mrs. Aruna Chaudhary said that the Punjab Government has decided to celebrate ‘Dheeyan di Lohri’ in order to break the stereotype of celebrating the festival of boys alone and this year, we are celebrating the first Lohri of about 1.5 lakh new born girls throughout the state, wherein the parents would be handed over a certificate on behalf of the Chief Minister Captain Amarinder Singh.

          The Cabinet Minister said that Punjab Government has provided smart phones to 86915 Class XII girl students for the facilitation online studies with the commitment to empower them. The state government has also decided to implement 33% reservation for women in government jobs and 50% reservation for them in PRIs & ULBs. The decision pertaining to 50% subsidized fare for all women in state-run buses would be implemented soon.