ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਵੱਲੋਂ ਅੱਜ ਮੁਹਾਲੀ ਦੇ ਜ਼ਿਲਾ ਹਸਪਤਾਲ ਵਿਖੇ ਸੂਬਾ ਪੱਧਰੀ ਸਮਾਰੋਹ ਮੌਕੇ ਬੱਚਿਆਂ ਨੂੰ ਓਰਲ ਪੋਲੀਓ ਵੈਕਸੀਨ (ਓ.ਪੀ.ਵੀ.) ਦੀਆਂ ਬੂੰਦਾਂ ਪਿਲਾ ਕੇ ਤਿੰਨ ਰੋਜ਼ਾ ਨੈਸ਼ਨਲ ਇਮਿਊਨੀਜੇਸ਼ਨ ਡੇਅ (ਐਨ.ਆਈ.ਡੀ.) ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਉਨਾਂ ਦੱਸਿਆ ਕਿ ਸੂਬੇ ਭਰ ਦੇ 0-5 ਸਾਲ ਉਮਰ ਵਰਗ ਦੇ 31,54,172 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਹੈ। ਉਨਾਂ ਦੱਸਿਆ ਕਿ ਪਹਿਲੇ ਦਿਨ ਬੂਥ ’ਤੇ ਅਤੇ ਦੂਜੇ ਅਤੇ ਤੀਜੇ ਦਿਨ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। 
...
Mr Husan Lal, Principal Secretary, the Health and Family Welfare department launched the three-day National Immunization day (NID) drive by administering drops of oral polio vaccine (OPV) to children at a state-level function in District Hospital here. The target is to administer drops to 31,54,172 children in the age group of 0-5 years across the state. There will be booth activity on first day and house-to-house activity on second and third day.