ਪੰਜਾਬੀ ਜ਼ੁਬਾਨ ਦਾ ਜੰਮੂ ਤੇ ਕਸ਼ਮੀਰ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਤੋਂ ਇਤਿਹਾਸਕ ਸਬੰਧਾਂ ਦਾ ਹਵਾਲਾ ਦਿੱਤਾ


ਪੰਜਾਬੀ ਭਾਸ਼ਾ ਦਾ ਜੰਮੂ ਤੇ ਕਸ਼ਮੀਰ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਤੋਂ ਇਤਿਹਾਸਕ ਸਬੰਧਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪੰਜਾਬੀ ਨੂੰ ਕੇਂਦਰ ਸਾਸ਼ਿਤ ਪ੍ਰਦੇਸ਼ ਦੀਆਂ ਅਧਿਕਾਰਤ ਭਾਸ਼ਾਵਾਂ ਦੀ ਸੂਚੀ ਵਿੱਚ ਦਰਜ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਖਲ ਮੰਗਿਆ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਅਪੀਲ ਕੀਤੀ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸਲਾਹ ਦੇਣ ਕਿ ਯੂ.ਟੀ. ਜੰਮੂ ਤੇ ਕਸ਼ਮੀਰ ਦੀਆਂ ਅਧਿਕਾਰਤ ਭਾਸ਼ਾਵਾਂ ਦੀ ਸੂਚੀ ‘ਤੇ ਪੁਨਰ ਵਿਚਾਰ ਕਰਦੇ ਹੋਏ ਇਸ ਦੀ ਸਮੀਖਿਆ ਕੀਤੀ ਜਾਵੇ ਅਤੇ ਪੰਜਾਬੀ ਭਾਸ਼ਾ ਨੂੰ ਇਸ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ।

ਅਧਿਕਾਰਤ ਭਾਸ਼ਾਵਾਂ ਦੀ ਸੂਚੀ ਵਿੱਚ ਪੰਜਾਬੀ ਭਾਸ਼ਾ ਨੂੰ ਬਾਹਰ ਕਰਨ ਦੇ ਮਾਮਲੇ ਉਤੇ ਪੰਜਾਬੀ ਭਾਈਚਾਰੇ ਵਿੱਚ ਪਾਈ ਜਾ ਰਹੀ ਨਾਰਾਜ਼ਗੀ ਦੀ ਤਰਜ਼ਮਾਨੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਂ ਜੰਮੂ ਤੇ ਕਸ਼ਮੀਰ, ਪੰਜਾਬ ਦਾ ਹਿੱਸਾ ਰਿਹਾ ਹੈ ਅਤੇ ਇਸ ਖਿੱਤੇ ਦੀ ਪੰਜਾਬੀ ਇਕ ਖੇਤਰੀ ਭਾਸ਼ਾ ਰਹੀ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਜਦੋਂ ਜੰਮੂ ਤੇ ਕਸ਼ਮੀਰ ਆਜ਼ਾਦ ਸੂਬੇ ਵਜੋਂ ਹੋਂਦ ਵਿੱਚ ਆਇਆ ਤਾਂ ਇਸ ਸੂਬੇ ਵਿੱਚ ਪੰਜਾਬੀ ਜ਼ੁਬਾਨ ਵੱਡੇ ਪੱਧਰ ‘ਤੇ ਬੋਲੀ ਜਾਂਦੀ ਸੀ ਅਤੇ ਹੁਣ ਕਸ਼ਮੀਰ ਘਾਟੀ ਵਿੱਚ ਪੰਜਾਬੀ ਭਾਈਚਾਰੇ ਵੱਲੋਂ ਬੋਲੀ ਜਾਂਦੀ ਇਸ ਭਾਸ਼ਾ ਦੇ ਨਾਲ ਜੰਮੂ ਖਿੱਤੇ ਵਿੱਚ ਪੰਜਾਬੀ ਸਾਰੇ ਪੰਜਾਬੀਆਂ ਦੀ ਮਾਂ ਬੋਲੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਤੰਬਰ, 2020 ਵਿੱਚ ਜ਼ੁਬਾਨੀ ਵੋਟਾਂ ਨਾਲ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਪਾਸ ਕੀਤੇ ਜੰਮੂ ਤੇ ਕਸ਼ਮੀਰ ਭਾਸ਼ਾਵਾਂ ਬਿੱਲ, 2020 ਤਹਿਤ ਯੂ.ਟੀ. ਜੰਮੂ ਤੇ ਕਸ਼ਮੀਰ ਵਿੱਚ ਮੌਜੂਦਾ ਸਮੇਂ ਦਰਜ ਉਰਦੂ ਤੇ ਅੰਗਰੇਜ਼ੀ ਭਾਸ਼ਾਵਾਂ ਤੋਂ ਇਲਾਵਾ ਕਸ਼ਮੀਰੀ, ਡੋਗਰੀ ਤੇ ਹਿੰਦੀ ਨੂੰ ਅਧਿਕਾਰਤ ਭਾਸ਼ਾਵਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ। ਦੁੱਖ ਦੀ ਗੱਲ ਹੈ ਕਿ ਪੰਜਾਬੀ ਨੂੰ ਅਧਿਕਾਰਤ ਭਾਸ਼ਾਵਾਂ ਦੀ ਸੂਚੀ ਵਿੱਚ ਦਰਜ ਨਹੀਂ ਕੀਤਾ ਗਿਆ ਜੋ ਕਿ ਹੁਣ ਯੂ.ਟੀ. ਦੀਆਂ ਅਧਿਕਾਰਤ ਭਾਸ਼ਾਵਾਂ ਹੀ ਨਹੀਂ ਬਣ ਗਈਆਂ ਸਗੋਂ ਸਕੂਲਾਂ ਵਿੱਚ ਵੀ ਇਨ੍ਹਾਂ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਇਆ ਜਾਵੇਗਾ।

Cites historical links of Punjabi with J&K since Maharaja Ranjit Singh era


Citing Punjab’s historical links with Jammu & Kashmir since Maharaja Ranjit Singh’s time, Chief Minister Captain Amarinder Singh on Wednesday sought Prime Minister Narendra Modi’s intervention for the inclusion of Punjabi in the official list of languages of the UT.

In a letter to the Prime Minister, Captain Amarinder urged him to advise the Union Ministry of Home Affairs to reconsider and review the official list and include Punjabi also as one of the official languages in the UT of Jammu & Kashmir.

Voicing the resentment of the Punjabi community over the exclusion of Punjabi from the list of official languages, Captain Amarinder Singh pointed out that Jammu & Kashmir was a part of Punjab during the era of Maharaja Ranjit Singh, with Punjabi one of the vernacular language of the region. When Jammu & Kashmir came into existence as an Independent State, Punjabi was a widely spoken language in the State and is now the mother tongue of all the Punjabis in the Jammu region, besides being spoken by the Punjabi community living in Kashmir Valley, he wrote.

The Chief Minister pointed out that under the Jammu & Kashmir Languages Bill, 2020 which was passed by both the Houses of Parliament with voice vote in September 2020, Kashmiri, Dogri and Hindi were included in the list of official languages in the Union Territory of Jammu & Kashmir, in addition to the existing Urdu and English. Unfortunately, Punjabi was not included in the list of languages which are not just official languages now of the UT but will also be taught in schools as compulsory subjects.