ਸੜਕੀ ਸੁਰੱਖਿਆ ਦੀ ਮਹੱਤਤਾ ਨੂੰ ਸਮਝਦਿਆਂ ਇਸ ਵਾਰ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਇਕ ਸਪਤਾਹ ਦੀ ਥਾਂ ਇਕ ਮਹੀਨਾ ਚੱਲੇਗੀ। ਇੱਥੇ ਪੰਜਾਬ ਭਵਨ ਵਿਖੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਤੇ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕਰਦਿਆਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਸੜਕਾਂ ਨੂੰ ਵਧੇਰੇ ਸੁਰੱਖਿਅਤ ਬਣਾਉਣ ‘ਤੇ ਜ਼ੋਰ ਦਿੱਤਾ। ਉਨਾਂ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਾਉਣ, ਵਾਹਨਾਂ ਨੂੰ ਸਪੀਡ ਲਿਮਿਟ ਵਿਚ ਚਲਾਉਣ ਅਤੇ ਸੜਕੀ ਨਿਯਮਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ‘ਤੇ ਵੀ ਜ਼ੋਰ ਦਿੱਤਾ।  

ਉਨਾਂ ਇਸ ਗੱਲ ‘ਤੇ ਚਿੰਤਾ ਪ੍ਰਗਟਾਈ ਕਿ ਪੰਜਾਬ ਵਿੱਚ ਸੜਕ ਹਾਦਸਿਆਂ ‘ਚ ਹੋਣ ਵਾਲੀਆਂ ਮੌਤਾਂ ਦੀ ਦਰ ਰਾਸ਼ਟਰੀ ਦਰ ਨਾਲੋਂ ਤਰਕੀਬਨ ਦੁੱਗਣੀ ਹੈ। ਉਨਾਂ ਅਪੀਲ ਕੀਤੀ ਕਿ ਕਾਨੂੰਨ ਨੂੰ ਸਖਤੀ ਨਾਲ ਲਾਗੂ ਕਰਨ ਨਾਲੋਂ ਵਾਹਨ ਚਾਲਕਾਂ ਨੂੰ ਖੁਦ ਸੜਕੀ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਕਿਉਂ ਕਿ ਇਹ ਲੋਕਾਂ ਦੀ ਜ਼ਿੰਦਗੀ ਨਾਲ ਜੁੜਿਆ ਮਸਲਾ ਹੈ। ਉਨਾਂ ਕਿਹਾ ਕਿ ਸੜਕਾਂ ‘ਤੇ ਘੁੰਮਦੇ ਆਵਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਤੱਕ ਪਹੁੰਚਾਉਣ ਲਈ ਜ਼ਿਲਾ ਪ੍ਰਸ਼ਾਸਨਾਂ ਨੂੰ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਲੈਣੀ ਚਾਹੀਦੀ ਹੈ। ਇਸ ਨਾਲ ਸੜਕੀ ਹਾਦਸਿਆਂ ਵਿਚ ਵੀ ਕਮੀ ਆਵੇਗੀ ਅਤੇ ਸੜਕਾਂ ‘ਤੇ ਘੁੰਮਦੇ ਆਵਾਰਾ ਪਸ਼ੂ ਵੀ ਸੁਰੱਖਿਅਤ ਹੋਣਗੇ।   

ਟਰਾਂਸਪੋਰਟ ਮੰਤਰੀ ਨੇ ਸੜਕ ਸੁਰੱਖਿਆ ਜਾਗਰੂਕਤਾ ਨੂੰ ਇੱਕ ਲੋਕ ਲਹਿਰ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਵੀ ਜਾਰੀ ਕੀਤੇ। ਉਨਾਂ ਪੁਲਿਸ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਸਿਹਤ ਵਿਭਾਗ, ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ, ਉੱਚ ਸਿੱਖਿਆ ਵਿਭਾਗ, ਸਕੂਲੀ ਸਿੱਖਿਆ ਵਿਭਾਗ, ਐਸਡੀਐਮਜ਼ ਅਤੇ ਆਰਟੀਏਜ਼ ਆਦਿ ਨੂੰ 17 ਫਰਵਰੀ ਤੱਕ ਚੱਲਣ ਵਾਲੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਦੌਰਾਨ ਕੀਤੇ ਜਾਣ ਵਾਲੇ ਪ੍ਰਮੁੱਖ ਕੰਮਾਂ ਤੋਂ ਵੀ ਜਾਣੂੰ ਕਰਵਾਇਆ। ਇਨਾਂ ਵਿਚ ਡਰਾਇਵਰਾਂ ਦੇ ਹੈਲਥ ਚੈੱਕਅੱਪ ਕੈਂਪ ਲਗਾਉਣੇ, ਡਰਾਇਵਰ ਟੈਸਟ ਟਰੈਕਾਂ ਦੀ ਚੈਕਿੰਗ, ਲੋਕਾਂ ਨੂੰ ਸੜਕੀ ਨਿਯਮਾਂ ਤੋਂ ਜਾਣੂੰ ਕਰਵਾਉਣ ਲਈ ਜਾਗਰੂਕਤਾ ਕੈਂਪ, ਸਕੂਲ-ਕਾਲਜ ਦੇ ਵਿਦਿਆਰਥੀਆਂ ਲਈ ਸੈਮੀਨਾਰ ਜਾਂ ਲੈਕਚਰ, ਟਰੈਫਿਕ ਤੇ ਸੜਕੀ ਲਾਇਟਾਂ ਦੀ ਜਾਂਚ ਆਦਿ ਪ੍ਰਮੁੱਖ ਗਤੀਵਿਧੀਆਂ ਹਨ। 

ਇਸ ਮੌਕੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਟਰਾਂਸਪੋਰਟ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਸੜਕੀ ਸੁਰੱਖਿਆ ਉਪਾਵਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਇੱਕਤਰ ਕੀਤੀ ਗਈ 50 ਫੀਸਦੀ ਕੰਪਾਊਡਿੰਗ ਫੀਸ/ਜੁਰਮਾਨਿਆਂ ਨੂੰ ਬਦਲ ਕੇ ਇੱਕ ਗੈਰ ਮਿਆਦੀ (ਨਾਨ-ਲੈਪਸਏਬਲ) ਰੋਡ ਸੇਫਟੀ ਫੰਡ ਬਣਾਇਆ ਗਿਆ ਹੈ। ਇਸ ਵੇਲੇ ਰਾਜ ਵਿੱਚ ਸੜਕ ਸੁਰੱਖਿਆ ਉਪਕਰਣਾਂ ਦੀ ਖਰੀਦ ਅਤੇ ਵੱਖ-ਵੱਖ ਸੜਕ ਸੁਰੱਖਿਆ ਉਪਾਅ ਕਰਨ ਲਈ 40.52 ਕਰੋੜ ਰੁਪਏ ਦਾ ਨਾਨ-ਲੈਪਸਏਬਲ ਰੋਡ ਸੁਰੱਖਿਆ ਫੰਡ ਹੈ।

ਇਸ ਨਾਨ-ਲੈਪਸਏਬਲ ਰੋਡ ਸੇਫਟੀ ਫੰਡ ਵਿੱਚੋਂ ਮੁਹੱਈਆ ਕਰਵਾਏ ਗਏ ਫੰਡਾਂ ਨਾਲ ਵੱਖ-ਵੱਖ ਸੜਕ ਸੁਰੱਖਿਆ ਉਪਕਰਣਾਂ ਜਿਵੇਂ ਬਰੈੱਥ ਐਨਾਲਾਈਜਰ, ਬੈਰੀਕੇਡਸ, ਲੇਜਰ ਸਪੀਡ ਗੰਨ, ਸੀਸੀਟੀਵੀ ਕੈਮਰੇ, ਕਾਰ ਬਾਡੀ ਕਟਰ ਆਦਿ ਖਰੀਦਣ ਦਾ ਫੈਸਲਾ ਲਿਆ ਗਿਆ ਹੈ। ਇਨਾਂ ਉਪਕਰਣਾਂ ਨੂੰ ਇੰਨਫੋਰਸਮੈਂਟ ਏਜੰਸੀਆਂ ਨੂੰ ਸਪਲਾਈ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੜਕ ਸੁਰੱਖਿਆ ਦੇ ਮੁੱਦਿਆਂ ਨੂੰ ਤੇਜ਼ ਢੰਗ ਨਾਲ ਸੁਲਝਾਉਣ ਲਈ ਟਰੈਫਿਕ ਪੁਲਿਸ ਨਾਲ ਪ੍ਰਭਾਵਸ਼ਾਲੀ ਤਾਲਮੇਲ ਬਣਾਉਣ ਦੇ ਮਕਸਦ ਨਾਲ ਚੀਫ ਇੰਜੀਨੀਅਰ ਸੜਕਾਂ ਅਤੇ ਬਿ੍ਰਜ ਵਿਕਾਸ ਬੋਰਡ (ਪੀ.ਆਰ.ਬੀ.ਡੀ.ਬੀ) ਨੂੰ ਮੁੱਖ ਇੰਜੀਨੀਅਰ ਸੜਕ ਸੁਰੱਖਿਆ ਨਿਯੁਕਤ ਕੀਤਾ ਗਿਆ ਹੈ।

ਪੀ.ਆਰ.ਬੀ.ਡੀ.ਬੀ. ਕਈ ਸੜਕਾਂ ਦੀ ਸੁਰੱਖਿਆ ਦੇ ਕੰਮ ਵੀ ਕਰੇਗੀ ਜਿਵੇਂ ਕਿ ਬਲੈਕ ਸਪਾਟ ਅਤੇ ਹੋਰ ਕਮਜ਼ੋਰ ਸੜਕ ਹਿੱਸਿਆਂ ਨੂੰ ਸੁਧਾਰਨਾਂ, ਪੁਲਾਂ ਦੀ ਮੁਰੰਮਤ ਕਰਨਾ, ਵਾਟਰ ਕੋਰਸਾਂ ਤੇ ਪਹਾੜੀ ਸੜਕਾਂ ‘ਤੇ ਪੁਲ ਬਣਾਉਣਾ ਆਦਿ ਪ੍ਰਮੁੱਖ ਹਨ। ਟਰਾਂਸਪੋਰਟ ਮੰਤਰੀ ਨੂੰ ਦੱਸਿਆ ਗਿਆ ਕਿ ਹੁਣ ਤੱਕ ਰਾਸ਼ਟਰੀ ਰਾਜ ਮਾਰਗਾਂ ਅਤੇ ਰਾਜ ਮਾਰਗਾਂ ‘ਤੇ 391 ਬਲੈਕ ਸਪਾਟਾਂ ਦੀ ਪਛਾਣ ਕੀਤੀ ਗਈ ਹੈ, ਜਿਨਾਂ ਵਿਚੋਂ 32 ਬਲੈਕ ਸਪਾਟਾਂ ਦੀ ਜਾਂਚ ਮੁੱਖ ਇੰਜੀਨੀਅਰ, ਪੀ.ਆਰ.ਬੀ.ਡੀ.ਬੀ. ਦੁਆਰਾ ਕੀਤੀ ਗਈ ਹੈ ਅਤੇ ਉਨਾਂ ਦੇ ਸੁਧਾਰ ਲਈ ਫੰਡ ਸੜਕ ਸੁਰੱਖਿਆ ਫੰਡਾਂ ਵਿਚੋਂ ਜਾਰੀ ਕੀਤੇ ਜਾ ਰਹੇ ਹਨ। ਕਾਬਿਲੇਗੌਰ ਹੈ ਕਿ ਇੱਕ ਸੁਤੰਤਰ ਏਜੰਸੀ ਦੁਆਰਾ ਸੂਬੇ ਦੀਆਂ ਸਾਰੀਆਂ ਸੜਕਾਂ ਦਾ ਤੀਜੀ ਧਿਰ ਰਾਹੀਂ ਸੜਕ ਸੁਰੱਖਿਆ ਆਡਿਟ ਕਰਵਾਉਣ ਅਤੇ ਸਾਰੇ ਵੱਡੇ ਸੜਕੀ ਹਾਦਸਿਆਂ ਦੀ ਕਰੈਸ਼ ਜਾਂਚ ਜਿਵੇਂ ਕਿ ਗਲਤ ਸੜਕ ਸਥਿਤੀ, ਲਾਗੂ ਕਰਨ ਦੇ ਉਪਾਵਾਂ ਦੀ ਘਾਟ, ਨੁਕਸਦਾਰ ਵਾਹਨ ਜਾਂ ਡਰਾਈਵਰਾਂ ਵਿੱਚ ਨੁਕਸ ਆਦਿ ਦਾ ਵੀ ਪ੍ਰਸਤਾਵ ਹੈ।

ਇਸ ਮੌਕੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸਿਵਾ ਪ੍ਰਸਾਦ, ਡੀਜੀ (ਲੀਡ ਏਜੰਸੀ) ਵੈਂਕਟਰਤਨਮ, ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਟਰੈਫਿਕ ਸਲਾਹਕਾਰ ਨਵਦੀਪ ਅਸੀਜਾ, ਟਰਾਂਸਪੋਰਟ ਵਿਭਾਗ ਅਤੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ। ਵੀਡੀਓ ਕਾਨਫਰੰਸਿੰਗ ਰਾਹੀਂ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ, ਐਸ.ਐਸ.ਪੀਜ਼, ਆਰਟੀਏਜ਼ ਆਦਿ ਨੇ ਸ਼ਿਰਕਤ ਕੀਤੀ। 

Punjab Transport Minister Ms. Razia Sultana on Monday launched a month long National Road Safety Awareness campaign to make the roads safer for commuters in the state. The Transport Department will organize the road safety awareness campaign for a month for the first time instead of a week, informed Ms. Razia Sultana after a high level meeting here at Punjab Bhawan.

Besides, directing the officials to sensitize people about the traffic rules to save precious human lives from accidents, the Transport Minister urged people that while driving or riding motor vehicle take special care and precautions to ensure the safety of the most vulnerable road users such as pedestrians, cyclists, children, elderly and the differently able persons. To be a Good Samaritan always help road side accident victims and never use a mobile phone while driving, she added.

The Minister also expressed concerns over the high death rate in road accidents in the state. Instead of enforcing the law strictly, people should voluntarily obey the traffic rules to save lives. District administrations should seek the help from NGOs to manage the stray cattle roaming on roads to avert the road accidents, she added.

Giving instructions to all the concerned departments to make the campaign a mass movement, she prioritized the works and activities to be done by the Police Department, Local Government Department, Health and Family Welfare Department, PWD, Punjab Mandi Board, Higher Education Department, School Education Department, SDMs and RTAs. The activities would include holding health checkup camps for drivers, checking of driving test tracks, awareness camps, seminars or lectures for students and checking traffic & street lights.

Transport Department officials apprised the Minister that 50 per cent of the compounding fees/penalties collected by the Police and the Transport Department have been replaced with a Non-Lapsable Road Safety Fund to properly implement the road safety measures. There is a Non-Lapsable Road Safety Fund of Rs.40.52crore for the procurement of road safety equipment and implement various road safety measures. The Breath Analyzers, Barricades, Laser Speed Guns, CCTV, car body cutters would be procured and supplied to enforcement agencies.

Apart from this, the Chief Engineer, Roads and Bridge Development Board (PRBDB), has been appointed as the Chief Engineer Road Safety to resolve the issues related to road safety expeditiously and effective coordination with the traffic police.

The Transport Minister also informed that as many as 391 black spots have been identified on National and State Highways so far, out of which 32 black spots have been inspected by the Chief Engineer, PRBDB.

Principal Secretary Transport Mr. K. Siva Prasad, DG (Lead Agency) Mr. Venkat Ratnam, Principal Secretary Health Mr. Hussan Lal, Traffic Advisor Mr. Navdeep Asija were present in the meeting. Deputy Commissioners, CPs, SSPs, RTAs also attended the meeting through video conferencing.