ਡੀ.ਜੀ.ਪੀ. ਦਿਨਕਰ ਗੁਪਤਾ ਨੇ ਸਭ ਤੋਂ ਪਹਿਲਾਂ ਟੀਕਾ ਲਗਵਾ ਕੇ 80000 ਤੋਂ ਵੱਧ ਪੁਲਿਸ ਕਰਮੀਆਂ ਅਤੇ ਫਰੰਟਲਾਈਨ ਵਰਕਰਾਂ ਨੂੰ ਟੀਕਾ ਲਗਵਾਉਣ ਲਈ ਕੀਤਾ ਪ੍ਰੇਰਿਤ 
ਕੋਵਿਡ-19 ਮਹਾਂਮਾਰੀ  ਤੋਂ  ਬਚਣ ਲਈ 24 ਘੰਟੇ ਲੋਕਾਂ ਦੀ ਸੇਵਾ ਵਿੱਚ ਜੁਟੀ ਰਹਿਣ ਵਾਲੀ ਪੰਜਾਬ ਪੁਲਿਸ ਲਈ ਟੀਕਾ ਲਗਵਾਉਣਾ ਬਹੁਤ ਮਹੱਤਵਪੂਰਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਰੰਟਲਾਈਨ ਵਰਕਰਾਂ ਲਈ ਕੋਵਿਡ -19 ਟੀਕਾਕਰਣ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਪੁਲਿਸ ਹੈੱਡਕੁਆਰਟਰ ਵਿਖੇ ਕੀਤੀ  ਜਿਸ ਦੌਰਾਨ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਦਿਨਕਰ ਗੁਪਤਾ ਸਵੈ-ਇੱਛਾ ਨਾਲ ਪਹਿਲਾ ਟੀਕਾ ਲਗਵਾਿੲਆ।  ਪੰਜਾਬ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਅਨੁਰਾਗ ਅਗਰਵਾਲ  ਵੀ ਇਸ ਸੈਸ਼ਨ ਦੌਰਾਨ ਪੰਜਾਬ ਪੁਲਿਸ ਦੇ ਹੋਰ ਉੱਚ ਅਧਿਕਾਰੀਆਂ ਸਮੇਤ ਟੀਕਾ ਲਗਵਾਉਣ ਵਾਲਿਆਂ ਵਿੱਚ ਸ਼ਾਮਲ ਹਨ।

    ਪੰਜਾਬ ਵਿੱਚ ਚੱਲ ਰਹੀ ਟੀਕਾਕਰਣ ਮੁਹਿੰਮ ਦੇ ਦੂਜੇ ਪੜਾਅ ਤਹਿਤ ਪੰਜਾਬ ਭਰ ਵਿੱਚ ਲਗਭਗ 82789  ਪੁਲਿਸ ਕਰਮਚਾਰੀਆਂ ਨੂੰ ਕੋਵਿਡ -19 ਟੀਕਾ ਲਗਾਇਆ ਜਾਣਾ  ਹੈ।
        ਟੀਕਾਕਰਣ ਮੁਹਿੰਮ ਦੀ ਸੁਰੂਆਤ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗਾਰਡ ਆਫ ਆਨਰ ਦਿੱਤਾ ਗਿਆ, ਜਿਸ ਤੋਂ ਬਾਅਦ ਉਹਨਾਂ ਨੇ ਪੰਜਾਬ ਪੁਲਿਸ ਹੈੱਡਕੁਆਟਰ ਵਿਖੇ ਪੰਜਾਬ ਪੁਲਿਸ ਸ਼ਹੀਦ ਸਮਾਰਕ ‘ਤੇ ਅੱਤਵਾਦ ਵਿਰੁੱਧ ਲੜਾਈ ਦੌਰਾਨ ਆਪਣੀ ਜਾਨ ਵਾਰਨ ਵਾਲੇ ਵੱਖ ਵੱਖ ਰੈਂਕਾਂ ਦੇ 1800 ਪੁਲਿਸ ਕਰਮੀਆਂ ਨੂੰ  ਸ਼ਰਧਾਂਜਲੀ ਭੇਟ ਕੀਤੀ ।
    ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਅਤੇ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਕੋਵਿਡ -19 ਸ਼ਿਖਰ ‘ਤੇ ਸੀ  ਉਸ ਸਮੇਂ ਸਾਰੀ ਪੁਲਿਸ ਫੋਰਸ ਅਤੇ ਫਰੰਟਲਾਈਨ ਵਰਕਰਾਂ ਨੇ ਦਿਨ ਰਾਤ ਤਨਦੇਹੀ ਨਾਲ ਕੰਮ ਕੀਤਾ। ੳਹਨਾਂ ਕਿਹਾ ਕਿ ਪੁਲਿਸ ਨੇ ਕਾਨੂੰਨ ਅਤੇ ਵਿਵਸਥਾ ਨੂੰ ਬਣਾਈ ਰੱਖਣ ਤੋਂ ਇਲਾਵਾ ਕਰੋਨਾ ਕਾਰਨ ਲਗਾਏ ਗਏ ਦੋ ਮਹੀਨੇ ਦੇ ਕਰਫਿਊ ਦੌਰਾਨ ਭੋਜਨ, ਦਵਾਈਆਂ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਵੀ ਘਰ ਘਰ ਜਾ ਕੇ ਉਪਲਬਧ ਕਰਵਾਈਆਂ।
ਉਨਾਂ ਦੱਸਿਆ ਕਿ ਕੁੱਲ 6153 ਪੁਲਿਸ ਕਰਮੀ ਕਰੋਨਾ ਪਾਜ਼ੇਟਿਵ ਪਾਏ ਗਏ ਸਨ, ਜਿਨਾਂ ਵਿਚੋਂ 6086 ਸਫਲਤਾਪੂਰਵਕ ਬਿਮਾਰੀ ਤੋਂ ਉੱਭਰ ਗਏ ਹਨ ਜਦੋਂ ਕਿ 15 ਪੁਲਿਸ ਕਰਮੀ ਹਾਲੇ  ਵੀ ਕੋਰੋਨਾ ਪਾਜ਼ਿਟਿਵ ਹਨ ਅਤੇ  ਜ਼ੇਰੇ-ਇਲਾਜ ਹਨ।
        ਮੁੱਖ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ ਪੁਲਿਸ  ਦੇ 52  ਅਧਿਕਾਰੀ  ਜਿਨਾਂ ਵਿਚ ਇਕ ਗਜਟਿਡ ਅਫਸਰ, 33 ਗੈਰ-ਗਜਟਿਡ ਅਫਸਰ, 9 ਵੱਖ ਵੱਖ ਰੈਂਕ ਦੇ  ਮੁਲਾਜ਼ਮ ਅਤੇ 6 ਪੰਜਾਬ ਹੋਮ  ਗਾਰਡ ਦੇ ਜਵਾਨਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ।
        ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ  ਕੋਈ ਰਕਮ ਜਾਨ ਗਵਾ ਚੁੱਕੇ ਵਿਅਕਤੀਆ ਦੀ ਭਰਪਾਈ ਨਹੀਂ ਕਰ ਸਕਦੀ ਪਰ ਪੰਜਾਬ ਸਰਕਾਰ ਹਮੇਸਾਂ ਕੋਵਿਡ -19 ਕਾਰਨ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ  ਖੜੀ ਹੈ। ਉਨਾਂ ਸੰਤੁਸ਼ਟੀ ਪ੍ਰਗਟਾਈ ਕਿ ਕੋਵਿਡ -19 ਕਾਰਨ ਮਾਰੇ ਗਏ ਪੰਜਾਬ ਪੁਲਿਸ ਮੁਲਾਜਮਾਂ ਦੇ ਸਾਰੇ ਯੋਗ ਪਰਿਵਾਰਾਂ ਨੂੰ ਪਹਿਲਾਂ ਹੀ 50 ਲੱਖ ਰੁਪਏ ਦੀ ਅਦਾਇਗੀ  ਕੀਤੀ ਜਾ ਚੁੱਕੀ ਹੈ।
    ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਕਰਮਚਾਰੀ 24 ਘੰਟੇ  ਰਾਜ ਦੇ ਲੋਕਾਂ ਦੀ ਸੇਵਾ ਵਿੱਚ ਜੁਟੇ ਰਹਿੰਦੇ ਹਨ ਇਸ ਲਈ ਸਮੁੱਚੀ ਪੰਜਾਬ ਪੁਲਿਸ ਨੂੰ ਟੀਕਾ ਲਗਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਉਹ ਖੁਦ ਨੂੰ ਅਤੇ ਆਪਣੇ ਲੋਕਾਂ ਨੂੰ ਕੋਵਿਡ ਤੋਂ ਸੁਰੱਖਿਅਤ ਰੱਖ ਸਕਣ।
ਇਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਹੁਸਨ ਲਾਲ ਸਮੇਤ ਹੋਰ ਪ੍ਰਮੁੱਖ ਅਧਿਕਾਰੀ ਮੌਜੂਦ ਸਨ।

DGP Punjab Dinkar Gupta chose to the first among the Punjab Police to get the jab to encourage over 80000 Punjab Police personnel and frontline workers to get vaccinated over the next 10 days

Since Punjab Police personnel interact with the people of the State on a 24/7 basis, it is important for the Punjab Police personnel to get themselves vaccinated to protect themselves as well as the citizens of Punjab from the Covid pandemic

Punjab Chief Minister Captain Amarinder Singh on Tuesday, launched the second phase of COVID-19 vaccination drive for Frontline Workers with the Punjab Police Director General of Police (DGP) Punjab Dinkar Gupta volunteering to be the first one among the Punjab Police to get the jab at Punjab Police Headquarters here. Additional Chief Secretary (ACS Home) Punjab Anurag Agarwal also got vaccinated at the same session, alongwith the top brass of the Punjab Police.

Under the second phase of the ongoing vaccination drive in Punjab, around 82789 Punjab Police personnel are supposed to be inoculated with the COVID-19 vaccine across the state.

    Prior to launch of the vaccination drive, Chief Minister Captain Amarinder Singh was given the Guard of Honour, after which he laid a wreath at Punjab Police Martyrs’ Memorial in the foyer of Punjab Police Headquarters to pay homage to 1800 police personnel of different ranks, who laid down their lives during fight against terrorism.

Chief Minister Captain Amarinder Singh, while lauding the efforts of the Punjab Police said that the entire force had worked day and night on the frontlines when the COVID-19 was at its peak in Punjab and rest of the country. Besides maintaining Law and Order, the Police also ensured home delivery of food, medicines and other essentials, during the curfew spanning over two months from March 22, 2020 and later all through the worst phase of COVID pandemic in Punjab.

He said that a total of 6153 police personnel were diagnosed positive for COVID-19 out of which 6086 have successfully recovered while 15 Punjab Police cops are presently COVID-19 positive and are undergoing the treatment.

    Unfortunately, 52 Punjab Police personnel, including one gazetted officer, 33 non-gazetted officers, nine other ranks, six Punjab Home Guard jawans from the Punjab Police lost their lives to COVID-19, added the Chief Minister.

Chief Minister Captain Amarinder Singh said that though no amount of money could compensate the loss, the Punjab Government had always stood behind the families of persons died due to COVID-19. He expressed satisfaction that an ex-gratia amount of Rs 50 lakhs had already disbursed to all the eligible families of Punjab Police personnel who had died of COVID-19.

Meanwhile, since Punjab Police personnel interact with the people of the State on a 24/7 basis, DGP Dinkar Gupta said that it was important for the entire Punjab Police force to come forward and get themselves vaccinated to protect themselves as well as the citizens of Punjab from the Covid pandemic.

On the occasion, Punjab Health and Family Welfare Minister Balbir Singh Sidhu and Principal Secretary Health and Family Welfare Hussan Lal among other prominent officers were present.