ਪੰਜਾਬ ਸਰਕਾਰ ਵਲੋਂ ਸਿਹਤ ਕਾਮਿਆਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਲਈ ਚਲਾਈ ਕੋਵਿਡ ਟੀਕਾਕਰਣ ਮੁਹਿੰਮ ਤਹਿਤ ਉਹਨਾਂ ਨੂੰ ਕਈ ਵਾਰ ਮੌਕਾ ਦਿੱਤਾ ਗਿਆ ਹੈ ਪਰ ਇੰਨੇ ਮੌਕਿਆਂ ਦੇ ਬਾਵਜੂਦ ਜਿਹਨਾਂ ਸਿਹਤ ਕਰਮੀਆਂ ਨੇ ਟੀਕਾ ਨਹੀਂ ਲਗਵਾਇਆ ਉਹ ਜੇਕਰ ਇਨਫੈਕਸ਼ਨ ਦੇ ਸ਼ਿਕਾਰ ਹੋ ਜਾਂਦੇ ਹਨ ਤਾਂ ਸਾਰੇ ਦਾ ਇਲਾਜ ਦਾ ਖ਼ਰਚਾ ਉਹਨਾਂ ਨੂੰ ਖੁਦ ਚੁੱਕਣਾ ਹੋਵੇਗਾ ਅਤੇ ਅਜਿਹੇ ਕਰਮਚਾਰੀ ਇਕਾਂਤਵਾਸ ਛੁੱਟੀ ਦਾ ਲਾਭ ਲੈਣ ਦੇ ਵੀ ਯੋਗ ਨਹੀਂ ਹੋਣਗੇ।  ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਅੱਜ ਇੱਕ ਪ੍ਰੈਸ ਬਿਆਨ ਵਿੱਚ ਕੀਤਾ।


ਸਿਹਤ ਮੰਤਰੀ ਨੇ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ ਕੋਵਿਡ-19 ਦੇ ਮਾਮਲਿਆਂ ਵਿੱਚ ਹੋਏ ਵਾਧੇ ਦਾ ਹਵਾਲਾ ਦਿੰਦਿਆਂ ਕਿਹਾ ਕਿ  20 ਫਰਵਰੀ, 2021 ਨੂੰ 358 ਕੇਸ ਸਾਹਮਣੇ ਆਏ ਸਨ ਅਤੇ ਸੂਬੇ ਵਿੱਚ 3000 ਦੇ ਕਰੀਬ ਕੋਵਿਡ ਦੇ ਐਕਟਿਵ ਮਾਮਲੇ ਹੋ ਗਏ ਹਨ ਜਦਕਿ 3 ਹਫਤੇ ਪਹਿਲਾਂ ਕੇਵਲ 2000 ਮਾਮਲੇ (33 ਫੀਸਦ ਵਾਧਾ) ਹੀ ਸਨ। ਉਹਨਾਂ ਕਿਹਾ ਕਿ ਕਿਸੇ ਵੀ ਅਣ-ਕਿਆਸੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਸਿਹਤ ਸੰਭਾਲ ਕਾਮਿਆਂ ਦਾ ਟੀਕਾਕਰਣ ਹੋਣਾ ਲਾਜ਼ਮੀ ਹੈ। ਪੰਜਾਬ ਦੇਸ਼ ਦੇ ਉਹਨਾਂ 6 ਸੂਬਿਆਂ ਵਿੱਚੋਂ ਇੱਕ ਹੈ ਜਿੱਥੇ ਕੋਵਿਡ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਇਸਨੂੰ  ਕਰੋਨਾ ਦੀ ਦੂਜੀ ਲਹਿਰ ਦੀ ਤਰਾਂ ਮੰਨਦਿਆਂ ਤਿਆਰ ਬਰ ਤਿਆਰ ਰਹਿਣਾ ਚਾਹੀਦਾ ਹੈ।
ਸ. ਸਿੱਧੂ ਨੇ ਕਿਹਾ ਕਿ ਕਰੋਨਾ ਦੇ ਵਧ ਰਹੇ ਮਾਮਲਿਆਂ ਤੋਂ ਪਤਾ ਲਗਦਾ ਹੈ ਕਿ ਪੰਜਾਬ ਵਿੱਚ ਕੋਵਿਡ ਦਾ ਪ੍ਰਭਾਵ ਹਾਲੇ ਪੂਰੀ ਤਰਾਂ ਖ਼ਤਮ ਨਹੀਂ ਹੋਇਆ ਅਤੇ ਕੇਸਾਂ ਵਿੱਚ ਹੋਰ ਵਾਧਾ ਹੋਣ ਦਾ ਖਦਸ਼ਾ ਹੈ। ਇਸ ਲਈ ਕੋਵਿਡ ਤੋਂ ਬਚਾਅ ਲਈ ਢੁੱਕਵੀਆਂ ਸਿਹਤ ਸਾਵਧਾਨੀਆਂ ਜਿਵੇਂ ਸਮਾਜਕ ਦੂਰੀ, ਮਾਸਕ ਪਹਿਨਣਾ, ਹੱਥਾਂ ਨੂੰ ਰੋਗਾਣੂ ਮੁਕਤ ਕਰਨਾ ਆਦਿ ਦੀ ਸਖਤੀ ਨਾਲ ਪਾਲਣਾ ਕਰਨ ਦੀ ਲੋੜ ਹੈ।
ਸਿਹਤ ਮੰਤਰੀ ਨੇ ਸਿਹਤ ਸੰਭਾਲ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨਾਂ ਨੂੰ ਬਿਨਾਂ ਕਿਸੇ ਝਿਜਕ ਤੋਂ ਆਪਣੀ, ਆਪਣੇ ਪਰਿਵਾਰਕ ਮੈਂਬਰਾਂ ਅਤੇ ਨੇੜਲੇ ਸਕੇ ਸਬੰਧੀਆਂ ਦੀ ਸਿਹਤ ਨੂੰ ਕਰੋਨਾ ਤੋਂ ਸੁਰੱਖਿਅਤ ਰੱਖਣ ਲਈ ਛੇਤੀ ਤੋਂ ਛੇਤੀ ਟੀਕਾ ਲਗਵਾਉਣਾ ਚਾਹੀਦਾ ਹੈ।
ਕੈਬਨਿਟ ਮੰਤਰੀ ਨੇ ਸਿਹਤ ਸੰਭਾਲ ਵਰਕਰਾਂ ਅਤੇ ਮੋਹਰਲੀ ਕਤਾਰ ਵਾਲੇ ਯੋਧਿਆਂ ਦੀ ਘੱਟ ਟੀਕਾਕਰਣ ਦਰ ਪ੍ਰਤੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ 2.06 ਲੱਖ ਸਿਹਤ ਸੰਭਾਲ ਵਰਕਰਾਂ ਅਤੇ 1.82 ਲੱਖ ਮੋਹਰਲੀ ਕਤਾਰ ਵਾਲੇ ਵਰਕਰਾਂ ਨੇ ਕੋਵਿਡ-19 ਦੇ ਟੀਕਾਕਰਨ ਲਈ ਨਾਮ ਦਰਜ ਕਰਵਾਇਆ ਹੈ। ਉਹਨਾ ਕਿਹਾ ਕਿ ਲਗਭਗ 79,000 (38%) ਸਿਹਤ ਸੰਭਾਲ ਕਾਮਿਆਂ ਅਤੇ 4,000 ਮੋਹਰਲੀ ਕਤਾਰ ਵਾਲੇ ਵਰਕਰਾਂ ਦਾ ਟੀਕਾਕਰਣ ਕੀਤਾ ਜਾ ਚੁੱਕਾ ਹੈ ਜੋ ਕਾਫੀ ਘੱਟ ਹੈ। ਉਹਨਾਂ ਕਿਹਾ ਕਿ ਇਹ ਟੀਕਾ ਪੂਰੀ ਤਰਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ ਅਤੇ ਹੁਣ ਤੱਕ ਪੰਜਾਬ ਵਿੱਚ ਇਸ ਨਾਲ ਸਬੰਧਤ ਇੱਕ ਵੀ ਮੌਤ ਦਾ ਮਾਮਲਾ ਜਾਂ ਇਸਦੇ ਮਾਰੂ ਪ੍ਰਭਾਵ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਕਿਸੇ ਨੂੰ ਵੀ ਅਫਵਾਹਾਂ ਜਾਂ ਗਲਤ ਜਾਣਕਾਰੀ ਦੇ ਅਧਾਰ ’ਤੇ ਗੁਮਰਾਹ ਨਹੀਂ ਹੋਣਾ ਚਾਹੀਦਾ।
ਉਹਨਾਂ ਕਿਹਾ ਕਿ ਸਿਹਤ ਵਿਭਾਗ ਲਈ ਟੀਕਾਕਰਣ ਦੀ ਪਹਿਲੀ ਖੁਰਾਕ ਲੈਣ ਦੀ ਆਖਰੀ ਮਿਤੀ 19 ਫਰਵਰੀ ਤੋਂ ਵਧਾ ਕੇ 25 ਫਰਵਰੀ ਕਰ ਦਿੱਤੀ ਗਈ ਹੈ। ਹਰ ਸਿਹਤ ਸੰਭਾਲ ਵਰਕਰ ਅਤੇ ਮੋਹਰਲੀ  ਕਤਾਰ ਵਾਲੇ ਵਰਕਰ ਨੂੰ ਟੀਕਾ ਲਗਵਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਉਜ ਤਾਂ ਸਾਨੂੰ ਸਾਰਿਆਂ ਨੂੰ ਲਾਗ ਲੱਗਣ ਦਾ ਖਤਰਾ ਹੈ ਪਰ ਸਿਹਤ ਕਾਮਿਆਂ ਨੂੰ ਮਰੀਜਾਂ ਤੋਂ ਸੰਕ੍ਰਮਿਤ ਹੋਣ ਦਾ ਖਤਰਾ ਹੋਰ ਵੀ ਵਧੇਰੇ ਹੁੰਦਾ ਹੈ।

The Health Care Workers who do not get vaccinated to boost their immunity for COVID-19, despite being given repeated opportunities and in case they get the infection at a later stage, they will have to bear the cost of their treatment and they will not be allowed to avail quarantine/isolation leave.  It was today stated by Health & Family Welfare, Mr. Balbir Singh Sidhu in a press communique.

            Pointing out the recent few days have seen an uprising trend in the number of COVID-19 cases in Punjab he said that with 358 cases being reported on February 20, now about 3000 COVID positive cases are active in State while there were only 2,000 active cases (33% rise) three weeks back. He said that there is a dire need to get vaccinated for all Health Care Workers to deal any unprecedented situation. He said that Punjab is among the 6 States of our country where COVID cases are rising and we should prepare to fight it like a second waveThese rising cases indicating that COVID-19 is not over yet and Punjab may witness a surge in the number of COVID cases, this highlights the need for following COVID Appropriate Behaviors like social distancing, wearing of a mask, hand sanitization and respiratory etiquettes, he said.

             Urging Health Care Workers, Mr. Balbir Sidhu said that they should shun hesitancy and come forward to get vaccinated at the earliest for the sake of their own safety and that of their family members and near and dear ones.

            Expressing concern over the low rate of vaccination among HCWs and FLWs, Mr. Sidhu further said that so far 2.06 Lakh Health Care Workers and 1.82 Lakh Front Line Workers have been registered for COVID-19 vaccination. He said that about 79,000 (38%)  HCWs and 4,000 FLWs have been vaccinated and this coverage has not been up to the mark. The vaccine is safe and effective and not even a single case of death or any serious adverse effect has reported in Punjab regarding vaccine administration so far. He said that no one should be misled by rumors and misinformation.

            He informed that the last date of the availing first dose of vaccination for HCW has been extended from 19th February to 25 February. Every HCW and FLW must get vaccinated. He said that we all are at risk of getting infected and Health Care Workers being Front Line Workers dealing with patients are at higher risk of getting an infection.