ਟੈਕਸ ਦੀਆਂ ਦਰਾਂ ਤੇ ਉਪਭੋਗਤਾਵਾਂ ਲਈ ਦੇਸੀ ਸ਼ਰਾਬ ਦੀਆਂ ਦਰਾਂ ਵਿੱਚ ਕੋਈ ਵਾਧਾ ਨਹੀਂ
ਹੋਟਲ ਤੇ ਰੈਸਟੋਰੈਂਟ ਉਦਯੋਗ ਨੂੰ ਵੱਡੀ ਰਾਹਤ
ਠੇਕਿਆਂ ਦੇ ਨਵੀਨੀਕਰਨ ਦੀ ਇਜਾਜ਼ਤ
ਨੀਤੀ ਦਾ ਮਕਸਦ ਰਿਟੇਲ ਲਾਇਸੈਂਸੀਆਂ ਨੂੰ ਰਾਹਤ ਦੇਣਾ ਅਤੇ ਸ਼ਰਾਬ ਦੇ ਵਪਾਰ ਨੂੰ ਹੁਲਾਰਾ ਦੇਣਾ
‘ਆਪਰੇਸ਼ਨ ਰੈਡ ਰੋਜ਼‘ ਜ਼ੋਰ-ਸ਼ੋਰ ਨਾਲ ਰਹੇਗਾ ਜਾਰੀ


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਪੰਜਾਬ ਆਬਕਾਰੀ ਨੀਤੀ 2021-22 ਨੂੰ ਮਨਜ਼ੂਰੀ ਦੇ ਦਿੱਤੀ ਅਤੇ ਆਬਕਾਰੀ ਦੇ ਮਾਲੀਏ ਤੋਂ 7002 ਕਰੋੜ ਰੁਪਏ ਦੇ ਅਨੁਮਾਨਿਤ ਮੁਨਾਫੇ ਦਾ ਟੀਚਾ ਮਿੱਥਿਆ ਜੋ ਕਿ ਮੌਜੂਦਾ ਵਰ੍ਹੇ ਦੇ 5794 ਕਰੋੜ ਰੁਪਏ ਨਾਲੋਂ 20 ਫੀਸਦੀ ਵੱਧ ਹੈ।

ਸਮੁੱਚੇ ਤੌਰ ‘ਤੇ ਆਬਕਾਰੀ ਨੀਤੀ ਦੇ ਕੇਂਦਰ ਵਿੱਚ ਰਿਟੇਲ ਲਾਇਸੈਂਸੀਆਂ ਨੂੰ ਰਾਹਤ ਦੇਣਾ ਅਤੇ ਸ਼ਰਾਬ ਕਾਰੋਬਾਰ ਨੂੰ ਹੁਲਾਰਾ ਦੇਣ ਦੇ ਪੱਖਾਂ ਨੂੰ ਰੱਖਿਆ ਗਿਆ ਹੈ।
ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਨੀਤੀ ਦਾ ਮਕਸਦ ਮੌਜੂਦਾ ਠੇਕਿਆਂ ਨੂੰ ਨਵਿਆਉਣਾ ਹੈ ਬਸ਼ਰਤੇ ਕਿ ਲਾਇਸੈਂਸੀਆਂ ਦੁਆਰਾ ਵਾਧੂ ਸ਼ਰਾਬ ਦੀ ਚੁਕਾਈ ਕੀਤੀ ਜਾਵੇ ਜਿਸ ਨਾਲ 2020-21 ਦੌਰਾਨ ਮਾਲੀਏ ਵਿੱਚ 12 ਫੀਸਦੀ ਦਾ ਘਟੋ-ਘੱਟ ਵਾਧਾ ਯਕੀਨੀ ਬਣੇਗਾ। ਮੌਜੂਦਾ ਵਰ੍ਹੇ ਦਾ ਮਾਲੀਆ 5794 ਕਰੋੜ ਰੁਪਏ ਰਹਿਣ ਦੀ ਉਮੀਦ ਹੈ ਜੋ ਕਿ ਬੀਤੇ ਵਰ੍ਹੇ ਦੇ 5027 ਕਰੋੜ ਰੁਪਏ ਨਾਲੋਂ 15 ਫੀਸਦੀ ਵੱਧ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਕੋਵਿਡ-19 ਕਾਰਨ ਪੇਸ਼ ਆਈਆਂ ਮੁਸ਼ਕਲਾਂ ਦੇ ਬਾਵਜੂਦ ਵਰ੍ਹੇ 2020-21 ਦੌਰਾਨ ਆਬਕਾਰੀ ਵਿਭਾਗ ਦੀ ਸ਼ਾਨਦਾਰ ਕਾਰਗੁਜ਼ਾਰੀ ਦੇ ਚੱਲਦਿਆਂ ਸੂਬਾ ਸਰਕਾਰ ਨੂੰ ਬਜਟ ਦੇ ਟੀਚੇ ਭਾਵ 5578 ਕਰੋੜ ਰੁਪਏ ਤੋਂ ਵੀ 300 ਕਰੋੜ ਰੁਪਏ ਵੱਧ ਕਮਾਈ ਹੋਣ ਦੀ ਆਸ ਹੈ। ਜੇਕਰ ਇਸ ਟੀਚੇ ਵਿੱਚ ਸਫਲਤਾ ਮਿਲਦੀ ਹੈ ਤਾਂ ਸਰਕਾਰ ਦਾ ਮਾਲੀਆ 2019-20 ਦੇ 5073 ਕਰੋੜ ਰੁਪਏ ਤੋਂ 2 ਵਰ੍ਹਿਆਂ ਵਿੱਚ 40 ਫੀਸਦੀ ਦਾ ਵੱਡਾ ਵਾਧਾ ਦਰਜ ਕਰਦਾ ਹੋਇਆ 2021-22 ਵਿੱਚ 7000 ਕਰੋੜ ਰੁਪਏ ਤੱਕ ਪਹੁੰਚ ਸਕਦਾ ਹੈ। ਵਿਭਾਗ ਵੱਲੋਂ ਦੇਸੀ ਸ਼ਰਾਬ ਦਾ ਕੋਟਾ 12 ਫੀਸਦੀ ਵਧਾ ਕੇ (ਲਾਇਸੈਂਸੀ ਦੁਆਰਾ ਵੇਚੀ ਜਾਣ ਵਾਲੀ ਸ਼ਰਾਬ ਦੀ ਘੱਟੋ-ਘੱਟ ਮਾਤਰਾ), ਭਾਰਤ ਵਿੱਚ ਬਣੀ ਵਿਦੇਸ਼ੀ ਸ਼ਰਾਬ ਦਾ ਕੋਟਾ 6 ਫੀਸਦੀ ਅਤੇ ਬੀਅਰ ਦਾ ਕੋਟਾ 4 ਫੀਸਦੀ ਕ੍ਰਮਵਾਰ ਬੀਤੇ ਵਰ੍ਹੇ ਦੇ ਮੁਕਾਬਲੇ ਵਧਾ ਕੇ ਵਾਧੂ ਮਾਲੀਆ ਇਕੱਠਾ ਕੀਤੇ ਜਾਣ ਦਾ ਵਿਚਾਰ ਹੈ। ਨਵੀਂ ਪਹਿਲ ਤਹਿਤ ਵਿਭਾਗ ਵੱਲੋਂ ਨਗਰ ਨਿਗਮ ਖੇਤਰਾਂ ਅਤੇ ‘ਏ’ ਸ਼੍ਰੇਣੀ ਦੀਆਂ ਨਗਰ ਕੌਂਸਲਾਂ ਵਿੱਚ ਵਿਦੇਸ਼ੀ ਸ਼ਰਾਬ ਲਈ ਕੋਟਾ ਲਾਗੂ ਕੀਤੇ ਜਾਣ ਦੀ ਤਜਵੀਜ਼ ਹੈ।
ਇਹ ਆਬਕਾਰੀ ਨੀਤੀ ਵਿਸ਼ੇਸ਼ ਤੌਰ ‘ਤੇ ਸਮਾਜ ਦੇ ਉਨ੍ਹਾਂ ਵਰਗਾਂ ਨੂੰ ਰਾਹਤ ਦੇਣ ਲਈ ਤਿਆਰ ਕੀਤੀ ਗਈ ਹੈ ਜਿਨ੍ਹਾਂ ‘ਤੇ ਕੋਵਿਡ-19 ਦਾ ਨਾਕਾਰਤਮਕ ਪ੍ਰਭਾਵ ਪਿਆ ਸੀ। ਨਾ-ਸਿਰਫ ਹੋਟਲਾਂ ਅਤੇ ਰੈਸਟੋਰੈਂਟਾਂ ਦੇ ਬਾਰ ਵਿੱਚ ਸਾਲਾਨਾ ਨਿਰਧਾਰਿਤ ਲਾਇਸੈਂਸ ਫੀਸ ਹੀ 30 ਫੀਸਦੀ ਤੱਕ ਘਟਾਈ ਗਈ ਹੈ ਸਗੋਂ ਸ਼ਰਾਬ ਦਾ ਉਪਭੋਗ ਕਰਨ (ਮੁਲਾਂਕਣ ਕੀਤੀ ਫੀਸ) ਉੱਤੇ ਲਾਗੂ ਫੀਸ ਵੀ ਘਟਾ ਦਿੱਤੀ ਗਈ ਹੈ। ਮੈਰਿਜ ਪੈਲਿਸਾਂ ਦੀ ਸਾਲਾਨਾ ਲਾਇਸੈਂਸ ਫੀਸ ਵੀ 20 ਫੀਸਦੀ ਤੱਕ ਘਟਾ ਦਿੱਤੀ ਗਈ ਹੈ। ਇਸ ਰਾਹਤ ਨਾਲ ਪ੍ਰਾਹੁਣਾਚਾਰੀ ਖੇਤਰ ਜੋ ਕਿ ਕੋਵਿਡ ਦੇ ਦੌਰ ਮੌਕੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਸੀ, ਨੂੰ ਵੱਡੀ ਪੱਧਰ ‘ਤੇ ਮੱਦਦ ਮਿਲੇਗੀ। ਇਹ ਨੀਤੀ ਮੌਜੂਦਾ ਠੇਕਿਆਂ ਦੇ ਨਵੀਨੀਕਰਨ ਦੀ ਆਗਿਆ ਦਿੰਦੀ ਹੈ ਬਸ਼ਰਤੇ ਕਿ ਲਾਇਸੈਂਸੀਆਂ ਦੁਆਰਾ ਵਾਧੂ ਸ਼ਰਾਬ ਦੀ ਚੁਕਾਈ ਕੀਤੀ ਜਾਵੇ। ਇਸ ਕਦਮ ਨਾਲ ਸ਼ਰਾਬ ਦੇ ਉਦਯੋਗ ਵਿੱਚ ਨਾ ਸਿਰਫ ਸਥਿਰਤਾ ਆਵੇਗੀ ਸਗੋਂ ਸੂਬੇ ਦੇ ਖਜ਼ਾਨੇ ਨੂੰ ਵਾਧੂ ਮਾਲੀਏ ਦਾ ਲਾਭ ਮਿਲੇਗਾ।
ਸਰਕਾਰ ਵੱਲੋਂ ਦੇਸੀ ਸ਼ਰਾਬ ‘ਤੇ ਟੈਕਸਾਂ ਵਿੱਚ ਵਾਧਾ ਨਹੀਂ ਕੀਤਾ ਗਿਆ ਅਤੇ ਉਪਭੋਗਤਾਵਾਂ ਲਈ ਬੀਤੇ ਵਰ੍ਹੇ ਦੀਆਂ ਕੀਮਤਾਂ ਹੀ ਕਾਇਮ ਰੱਖੀਆਂ ਗਈਆਂ ਹਨ। ਇਸ ਨਾਲ ਕਾਨੂੰਨੀ ਤੌਰ ‘ਤੇ ਸ਼ਰਾਬ ਦੀ ਵਿਕਰੀ ਵਿੱਚ ਮਦਦ ਮਿਲੇਗੀ ਅਤੇ ਵਿਭਾਗ ਨੂੰ ਸਸਤੀ ਨਾਜਾਇਜ਼ ਸ਼ਰਾਬ ਦੀ ਵਿਕਰੀ ਰੋਕਣ ਵਿੱਚ ਵੀ ਸਹਾਇਤਾ ਮਿਲੇਗੀ ਜੋ ਕਿ ਉਪਭੋਗਤਾਵਾਂ ਦੇ ਜੀਵਨ ਅਤੇ ਸਿਹਤ ਲਈ ਖਤਰਨਾਕ ਹੈ। ਸ਼ਰਾਬ ਦੀ ਵਿਕਰੀ ਕੀਮਤ ਵਿੱਚ ਕੋਈ ਵਾਧਾ ਨਹੀਂ ਹੋਵੇਗਾ।
‘ਆਪ੍ਰੇਸ਼ਨ ਰੈਡ ਰੋਜ਼’ ਦੀ ਕਾਮਯਾਬੀ ਦੇ ਮੱਦੇਨਜ਼ਰ ਵਿਭਾਗ ਵੱਲੋਂ ਇਸ ਆਪ੍ਰੇਸ਼ਨ ਤਹਿਤ ਇਨਫੋਰਸਮੈਂਟ ਗਤੀਵਿਧੀਆਂ ਨੂੰ ਜਾਰੀ ਰੱਖਣ ਦਾ ਤਹੱਈਆ ਕੀਤਾ ਗਿਆ ਹੈ। ਵਿਭਾਗ ਵੱਲੋਂ ਸੂਬੇ ਵਿੱਚ ਸ਼ਰਾਬ ਦੇ ਉਤਪਾਦਨ, ਢੋਆ-ਢੁਆਈ ਅਤੇ ਜਮ੍ਹਾਂ ਕਰਨ ‘ਤੇ ਨਜ਼ਰ ਰੱਖਣ ਲਈ ਹੋਰ ਆਧੁਨਿਕ ਤਕਨੀਕ ਦਾ ਸਹਾਰਾ ਲਏ ਜਾਣ ਦੀ ਵੀ ਯੋਜਨਾ ਹੈ।
ਸਰਕਾਰ ਵੱਲੋਂ ਮੌਜੂਦਾ ਐਲ-13 ਥੋਕ ਲਾਇਸੈਂਸੀਆਂ ਦੀ ਥਾਂ ‘ਤੇ ਸ਼ਰਾਬ ਦੇ ਸਾਰੇ ਥੋਕ ਵਪਾਰ ਦੀ ਆਨ-ਲਾਈਨ ਢੰਗ ਨਾਲ ਨਿਗਰਾਨੀ ਕੀਤੀ ਜਾਵੇਗੀ। ਕਨਵਰਸ਼ਨ ਕੋਟੇ ਨੂੰ ਵਧਾ ਕੇ 15 ਤੋਂ 20 ਫੀਸਦੀ ਕੀਤਾ ਗਿਆ ਹੈ। ਨਿਰਧਾਰਤ ਅਤੇ ਓਪਨ ਕੋਟੇ ਦੀ ਫੀਸਦ ਨੂੰ 30:70 ‘ਤੇ ਰੱਖਿਆ ਗਿਆ ਹੈ ਜੋ ਕਿ ਮੌਜੂਦਾ ਸਥਿਤੀ ਹੈ।
ਸੂਬਾ ਸਰਕਾਰ ਵੱਲੋਂ ਨਵੀਆਂ ਡਿਸਟਿਲਰੀਆਂ, ਕਾਰਖਾਨੇ ਜਾਂ ਬਾਟਲਿੰਗ ਪਲਾਂਟ ਸਥਾਪਤ ਕਰਨ ‘ਤੇ ਬੰਦਿਸ਼ਾਂ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਵੀ ਤੈਅ ਕੀਤਾ ਗਿਆ ਹੈ ਕਿ ਮੌਜੂਦਾ ਵਰ੍ਹੇ ਵਿੱਚ ਉਤਪਾਦਨ ਇਕਾਈਆਂ ਸਥਾਪਿਤ ਕਰਨ ਲਈ ਕੋਈ ਨਵਾਂ ਲੈਟਰ ਆਫ ਇੰਟੈਂਟ ਨਾ ਜਾਰੀ ਕੀਤਾ ਜਾਵੇ। ਸਰਕਾਰ ਨੇ ਬਾਟਲਿੰਗ ਪਲਾਂਟ ਲਗਾਉਣ ਲਈ ਜਾਰੀ ਲੈਟਰ ਆਫ ਇੰਟੈਂਟਸ ਨੂੰ 31 ਮਾਰਚ, 2023 ਤੱਕ ਆਪਣੇ ਪ੍ਰਾਜੈਕਟ ਪੂਰੇ ਕਰਨਾ ਲਾਜ਼ਮੀ ਕਰ ਦਿੱਤਾ ਹੈ।
ਮਾਲੀਏ ਵਿੱਚ ਵਾਧਾ ਕਰਨ ਲਈ ਨਗਰ ਨਿਗਮਾਂ, ਏ-ਸ਼੍ਰੇਣੀ ਦੀਆਂ ਨਗਰ ਕੌਂਸਲਾਂ ਵਿੱਚ ਵਿਦੇਸ਼ੀ ਸ਼ਰਾਬ ਬਰਾਮਦ ਕਰਨ ਲਈ ਇੱਕ ਘੱਟੋ-ਘੱਟ ਗਾਰੰਟੀ ਕੋਟਾ ਸ਼ੁਰੂ ਕੀਤਾ ਗਿਆ ਹੈ। ਐਲ-1 (ਬਰਾਮਦ)/ਐਲ-1 ਬੀ ਬੀ ਲਾਇਸਂਸੀਆਂ ਨੂੰ ਪੰਜਾਬ ਵਿੱਚ ਹੀ ਸਥਿਤ ਕਸਟਮ ਬਾਂਡਿਡ ਵੇਅਰਹਾਊਸਾਂ ਪਾਸੋਂ ਹੀ ਆਈ.ਐਫ.ਐਲ. ਖਰੀਦਣੀ ਪਵੇਗੀ।
ਈਥਾਨੋਲ ਉਤਪਾਦਕਾਂ ਅਤੇ ਖੇਤੀਬਾੜੀ ਉਪਜਾਂ ਦੇ ਢੁੱਕਵੇਂ ਇਸਤੇਮਾਲ ਕਰਨ ਵਾਲਿਆਂ ਨੂੰ ਹੱਲਾਸ਼ੇਰੀ ਦੇਣ ਲਈ ਇੱਕ ਨਵਾਂ ਲਾਇਸੈਂਸ (ਈ-2) ਸ਼ੁਰੂ ਕੀਤਾ ਗਿਆ ਹੈ ਤਾਂ ਜੋ ਨਾਂ-ਮਾਤਰ ਫੀਸ ਨਾਲ ਈਥਾਨੋਲ ਆਧਾਰਿਤ ਡਿਸਟਿਲੇਸ਼ਨ ਪਲਾਂਟ ਸਥਾਪਤ ਕੀਤਾ ਜਾ ਸਕੇ।
ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਨਿਰਧਾਰਿਤ ਲਾਇਸੈਂਸ ਫੀਸ ਦਾ 25 ਫੀਸਦੀ ਹਿੱਸਾ ਵਾਧੂ ਨਿਰਧਾਰਿਤ ਲਾਇਸਂਸ ਫੀਸ ਵਿੱਚ ਤਬਦੀਲ ਕਰਕੇ ਵੱਡੀ ਰਾਹਤ ਦਿੱਤੀ ਗਈ ਹੈ।

No increase in tax rates and price of country liquor for consumer

Major relief to hotel and restaurant industry

Renewal of vends allowed

Policy aimed to provide relief to retail licensees and keep buoyancy in liquor trade

Operation Red Rose to continue with full vigour


The Punjab Cabinet led by Chief Minister Captain Amarinder Singh on Monday approved the Punjab Excise Policy 2021-22 with a projected target to mop up Rs.7002 crores through excise revenues as against the current year’s revenue of Rs.5794 crore, showing an increase of 20%.

Overall, the Excise policy has been largely focused on providing relief to retail licensees and to keep buoyancy in liquor trade.

According to a spokesperson of the Chief Minister’s Office, the policy aimed at renewal of the existing vends, subject to lifting of additional liquor by the licensees, ensuring a minimum growth of revenue of 12% during 2020-21. The revenue of current year is expected to Rs.5794 crore as against Rs.5027 crore of previous year, showing an increase of 15%.The spokesperson further said that the state government is banking on the superb performance of the Excise department during the year 2020-21 despite Covid-19 disruptions, which is now slated to garner around Rs. 300 crores over and above the budgeted target of Rs.5578 crores. If successful, the government would be able to jump from Rs.5073 crores in 2019-20 to Rs.7000 crores in 2021-22, an increase of whopping 40% in two years. The department proposes to collect the additional revenue by increasing the quota (minimum quantity to be sold by a licensee) of Punjab Medium Liquor by 12%, Indian made Foreign Liquor ( IMFL) by 6% and Beer by 4% over last year respectively. In a first, the department has proposed to impose a quota for foreign liquor in Municipal Corporation areas and ‘A’ Class municipalities.

The Excise policy has been formulated specially to give relief to those sections of the society which were affected negatively due to Covid-19. Not only has the Annual Fixed license fee for bars in hotels & restaurants been slashed by around 30% but the fee on consumption of liquor (assessed fee) has also been reduced. The Annual Licence fee for marriage palaces has also been reduced by 20%. This relief will go a long way in supporting the badly affected hospitality sector during the Covid phase. The Policy allows Renewal of existing vends subject to lifting of additional liquor by the licensees. It is likely to bring stability in the liquor trade and will also generate additional revenue for the state exchequer. The government has not increased the incidence of taxes on country liquor thereby maintaining the last year liquor prices for the consumers. This would help sale of legal liquor and the department to combat sale of cheap illicit liquor which is hazardous to life and health of consumers. There would be no increase in sale price of liquor.

In view of the success achieved through ‘Operation Red Rose’ the department has resolved to continue the enforcement activities under the said operation with full vigour. The department proposes to introduce more technology in tracking the manufacture, movement and stocking of liquor in the state.

The wholesale trade of liquor would be monitored online by the Government replacing the present L-13 wholesale licensees. The conversion quota has been increased from 15% to 20%. The fix and open quota percentage has been kept at 30:70 as existing.

The State Government has also decided to place a moratorium on setting up of new Distilleries, Breweries or Bottling plant. It has also decided no new Letter of Intent (LoIs) will be issued for establishing manufacturing units in the current year. The government has also made it mandatory for the LoIs issued for setting up of a Bottling Plant to complete their project by March 31, 2023.

In order to maximise the revenue, a minimum guaranteed quota for imported foreign liquor has been introduced in Municipal Corporations, A-Class Municipal Committees etc. The L-1 (Import)/L-1BB licensees shall have to procure IFL from the custom bonded warehouses situated in Punjab only.

To encourage ethanol manufacturers and proper utilisation of agriculture produce, a new license (E-2) has been introduced for setting up an ethanol based distillation plant with a nominal fee.

The border areas of the State of Punjab have been given relief by converting 25% of the Fixed License Fee (FLF) to Additional Fixed License Fee (AFLF).