ਰਾਸ਼ਟਰਪਤੀ ਨੂੰ ਮਿਲਣ ਲਈ ਦੁਬਾਰਾ ਸਮਾਂ ਮੰਗਾਂਗੇ, ਕੇਂਦਰੀ ਗ੍ਰਹਿ ਮੰਤਰੀ ਵੀ ਨਿਰੰਤਰ ਰਾਬਤੇ ਵਿੱਚ।। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਖਤਰਨਾਕ ਖੇਤੀ ਕਾਨੂੰਨਾਂ ਨੂੰ ਅਸਰਹੀਣ ਕਰਨ ਲਈ ਵਿਧਾਨ ਵਿੱਚ ਸੂਬੇ ਦੇ ਸੋਧ ਬਿੱਲ ਮੁੜ ਲਿਆਵੇਗੀ ਕਿਉਂ ਜੋ ਪਹਿਲਾਂ ਪਾਸ ਕੀਤੇ ਬਿੱਲਾਂ ਨੂੰ ਰਾਜਪਾਲ ਨੇ ਰਾਸ਼ਟਰਪਤੀ ਕੋਲ ਨਹੀਂ ਭੇਜਿਆ।

ਉਨ੍ਹਾਂ ਕਿਹਾ, ”ਅਸੀਂ ਬਿੱਲ ਦੁਬਾਰਾ ਲਿਆਂਵਾਗੇ ਕਿਉਂਕਿ ਸੰਵਿਧਾਨ ਅਨੁਸਾਰ ਜੇਕਰ ਬਿੱਲਾਂ ਨੂੰ ਵਿਧਾਨ ਸਭਾ ਵੱਲੋਂ ਦੋ ਵਾਰ ਪਾਸ ਕੀਤਾ ਜਾਂਦਾ ਹੈ ਤਾਂ ਰਾਜਪਾਲ ਨੂੰ ਰਾਸ਼ਟਰਪਤੀ ਕੋਲ ਭੇਜਣੇ ਹੀ ਪੈਂਦੇ ਹਨ।” ਉਨ੍ਹਾਂ ਅੱਗੇ ਕਿਹਾ ਕਿ ਰਾਜਪਾਲ ਬਿੱਲਾਂ ਨੂੰ ਰੋਕ ਨਹੀਂ ਸਕਦਾ। ਸੰਵਿਧਾਨ ਦੇ ਆਰਟੀਕਲ 254 (II) ਤਹਿਤ ਸੂਬਿਆਂ ਨੂੰ ਕਾਨੂੰਨਾਂ ਵਿੱਚ ਸੋਧ ਲਈ ਅਧਿਕਾਰਤ ਕੀਤਾ ਗਿਆ ਹੈ।

ਵਿਧਾਨ ਸਭਾ ਵਿੱਚ ਬਿੱਲ ਪਾਸ ਕਰਨ ਤੋਂ ਬਾਅਦ ਰਾਸ਼ਟਰਪਤੀ ਨੇ ਪੰਜਾਬ ਦੇ ਆਗੂਆਂ ਨੂੰ ਇਸ ਆਧਾਰ ‘ਤੇ ਮਿਲਣ ਤੋਂ ਨਾਂਹ ਕਰ ਦਿੱਤਾ ਕਿ ਉਨ੍ਹਾਂ ਨੂੰ ਬਿੱਲ ਹਾਸਲ ਨਹੀਂ ਹੋਏ, ਇਸ ਗੱਲ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਸਰਬ ਪਾਰਟੀ ਮੀਟਿੰਗ ਨੂੰ ਦੱਸਿਆ ਕਿ ਉਹ ਰਾਸ਼ਟਰਪਤੀ ਕੋਲੋਂ ਦੁਬਾਰਾ ਸਮਾਂ ਮੰਗਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੁਝਾਅ ‘ਤੇ ਉਹ ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਦੇ ਮੁੱਦੇ ਉਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਨਿਰੰਤਰ ਰਾਬਤੇ ਵਿੱਚ ਹਨ।

ਸੰਕਟ ਦੇ ਜਲਦੀ ਹੱਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਪਾਕਿਸਤਾਨ ਵੱਲੋਂ ਖਤਰੇ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸੁਰੱਖਿਆ ਖਤਰੇ ‘ਤੇ ਉਨ੍ਹਾਂ ਦਾ ਧਿਆਨ ਉਨ੍ਹਾਂ ਦੀ ਪੰਜਾਬ ਨੂੰ ਗੰਭੀਰ ਚੁਣੌਤੀਆਂ ਪ੍ਰਤੀ ਜਾਗਰੂਕਤਾ ਕਾਰਨ ਬਣਿਆ ਹੈ। ਉਨ੍ਹਾਂ ਕਿਹਾ, ”ਸਾਨੂੰ ਇਹ ਮਾਮਲਾ ਸੁਲਝਾਉਣ ਲਈ ਕੰਮ ਕਰਨਾ ਹੋਵੇਗਾ, ਇਸ ਤੋਂ ਪਹਿਲਾਂ ਕਿ ਗੱਲਾਂ ਹੱਥ ਵਿੱਚੋਂ ਬਾਹਰ ਹੋ ਜਾਣ।” ਉਨ੍ਹਾਂ ਕਿਹਾ ਕਿ ਉਹ ਜਾਣਦੇ ਹਨ ਕਿ ਸਰਹੱਦ ਪਾਰ ਤੋਂ ਸੂਬੇ ਵਿੱਚ ਕਿੰਨੇ ਡਰੋਨਾਂ, ਹਥਿਆਰਾਂ, ਗੋਲੀ ਸਿੱਕੇ ਦੀ ਤਸਕਰੀ ਹੁੰਦੀ ਹੈ।

42 ਮੰਗਾਂ ਨੂੰ ਲੈ ਕੇ ਪੈਦਾ ਹੋਏ ਪੰਜਾਬ ਸੰਕਟ ਤੋਂ ਪਹਿਲਾਂ ਦੋ ਮਹੀਨੇ ਚੱਲੀ ਗੱਲਬਾਤ ਤੋਂ ਤੁਰੰਤ ਬਾਅਦ ਵਾਪਰੇ ਆਪ੍ਰੇਸ਼ਨ ਬਲਿਊ ਸਟਾਰ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਚਿਤਾਵਨੀ ਦਿੰਦਿਆਂ ਕਿਹਾ, ”ਜੇ ਗੁੱਸਾ ਇਥੇ ਪੈਦਾ ਹੁੰਦਾ ਹੈ ਤਾਂ ਇਸ ਦਾ ਸੋਸ਼ਣ ਹੋਵੇਗਾ।”

ਇਸ ਗੱਲ ਦਾ ਹਵਾਲਾ ਦਿੰਦਿਆ ਕਿ ਲੋਕਤੰਤਰ ਵਿੱਚ ਲੋਕਾਂ ਦੀ ਆਵਾਜ਼ ਸਭ ਤੋਂ ਸ਼ਕਤੀਸ਼ਾਲੀ ਹੁੰਦੀ ਹੈ, ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, ”ਸਾਨੂੰ ਪੰਜਾਬ ਦੀ ਏਕਤਾ ਦੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।” ਉਨ੍ਹਾਂ ਅੱਗੇ ਕਿਹਾ ਕਿ ਜੇ ਇਥੇ ਸ਼ਾਂਤੀ ਨਹੀਂ ਹੋਵੇਗੀ ਤਾਂ ਕੋਈ ਉਦਯੋਗ ਨਹੀਂ ਆਵੇਗਾ। ਮੁੱਖ ਮੰਤਰੀ ਨੇ ਕੇਂਦਰ ਵੱਲੋਂ ਪੰਜਾਬ ਨੂੰ ਦਿੱਤੀ ਜਾ ਰਹੀ ਸਜ਼ਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੂਬੇ ਦਾ ਕੇਂਦਰ ਵੱਲ 13000 ਕਰੋੜ ਰੁਪਏ ਜੀ.ਐਸ.ਟੀ. ਖੜ੍ਹਾ ਹੈ ਅਤੇ ਇਸ ਤੋਂ ਇਲਾਵਾ 1200 ਕਰੋੜ ਰੁਪਏ ਪੇਂਡੂ ਵਿਕਾਸ ਫੰਡ ਵੀ ਖੜ੍ਹਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਦੇ ਸੁਝਾਅ ‘ਤੇ ਗੌਰ ਕਰਨ ਦਾ ਵਾਅਦਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਕਰਜ਼ਾ ਮੁਆਫੀ ਦੀ ਰਾਹਤ ਦੇਵੇਗੀ।

ਆਪਣੇ ਸ਼ੁਰੂਆਤੀ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਮੀਟਿੰਗ ਇਸ ਗੱਲ ਲਈ ਬੁਲਾਈ ਗਈ ਹੈ ਕਿ ਇਕ ਸਹਿਮਤੀ ਬਣਾਈ ਜਾਵੇ ਅਤੇ ਇਹ ਸੁਨੇਹਾ ਭੇਜਿਆ ਜਾਵੇ ਕਿ ਪੂਰਾ ਪੰਜਾਬ ਅੰਦੋਲਨ ਕਰ ਰਹੇ ਕਿਸਾਨਾਂ ਦੇ ਨਾਲ ਹੈ। ਇਹ ਉਹ ਕਿਸਾਨ ਹਨ ਜਿਨ੍ਹਾਂ ਨੇ ਹਰੀ ਕ੍ਰਾਂਤੀ ਤੋਂ ਲੈ ਕੇ ਪੂਰੇ ਦੇਸ਼ ਦਾ ਢਿੱਡ ਭਰਦਿਆਂ ਸਹੀ ਸੇਧ ਦਿੱਤੀ ਹੈ। ਪੰਜਾਬ ਦੀ ਆਵਾਜ਼ ਅਤੇ ਇਥੋਂ ਦੇ ਕਿਸਾਨਾਂ ਦੀ ਆਵਾਜ਼ ਸੁਣਨ ਵਿੱਚ ਨਵੀਂ ਦਿੱਲੀ ਦੇ ਅਸਫਲ ਹੋਣ ‘ਤੇ ਅਫਸੋਸ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਨੇ ਦਿੱਲੀ ਸਰਹੱਦਾਂ ਉਤੇ ਹੱਡ ਚੀਰਵੀਂ ਠੰਢ ਦੀ ਮਾਰ ਝੱਲ ਰਹੇ ਕਿਸਾਨਾਂ ਦੇ ਦੁੱਖ ਤੇ ਬੇਚੈਨੀ ਨੂੰ ਦੇਖਣ ਦੀ ਬਜਾਏ ਕਿਸਾਨਾਂ ਪ੍ਰਤੀ ਆਪਣੇ ਰੁਖ ਨੂੰ ਸਖਤ ਕਰ ਲਿਆ ਜਾਪਦਾ ਹੈ।

Says will seek time again from President, also in constant touch with Union Home Minister


Punjab Chief Minister Captain Amarinder Singh on Tuesday said his government will bring the State Amendment Bills to negate the draconian Farm Laws again in the Vidhan Sabha since the Governor had failed to send the earlier Bills to the President.

“We will bring the Bills again as the Constitution provides that if Bills are passed twice by the Vidhan Sabha they have to be sent by the Governor to the President,” he said, adding that the Governor should not have sat over the Bills. The state was empowered to amend the laws under Article 254 (ii) of the Constitution, he further said.

Pointing out that the President had refused to meet Punjab leaders following the passage of the Bills in the Vidhan Sabha on the ground that he had not received the Bills, the Chief Minister told the all-party meeting that he will seek time again from the President. He said he was also constantly in touch with the Union Home Minister on the issue of the Farm Laws and the farmer protests, as suggested by the Prime Minister.

Underlining the need for early resolution of the crisis, the Chief Minister warned said the threat from Pakistan could not be undermined. His focus on security threats stemmed from his awareness of the grave challenges to Punjab, he added. “We have to work to resolve this issue before things go out of hand,” he said, adding that he knew how many drones, arms and ammunition were being smuggled into the state from across the border.

Recalling how, soon after prolonged 2-month negotiations on an earlier Punjab crisis, relating to a list of some 42 demands, Operation Bluestar happened, the Chief Minister warned that “If anger builds here, it will be exploited.”

Pointing out the voice of the people is the strongest in a democracy, the Chief Minister stressed that “we will have to raise a united voice of Punjab.” If there is no peace here, no industry will come, he further said. The Chief Minister slammed the Centre for penalising Punjab, and said they still owe the state Rs 13000 crores of GST, which they have held back, along with Rs. 1200 crores of RDF.

Captain Amarinder promised to look into SAD’s Prem Singh Chandumajra’s suggestion that the state government should provide loan waiver to the families of all those killed during the ongoing farmers’ agitation.

In his opening remarks, the Chief Minister earlier asserted the meeting had been convened to evolve a consensus and send out the message that the whole of Punjab was with the agitating farmers, who have fed the nation right since the Green Revolution. Regretting that New Delhi had failed to listen to the voice of Punjab and its farmers, he said that the Centre, instead of seeing the pain and discomfort of the farmers braving the cold at Delhi borders, seemed to have hardened their stance against the farmers.