The Deputy Commissioner Ghanshyam Thori on Tuesday visited the Surjit Hockey Stadium where a coaching camp is being organized for last 125 days at Burlton Park.
Impressed from the massive participation of the young players for last four months, Deputy Commissioner who is also president of the Surjit Hockey Society lauded the role of society for holding coaching camps for last almost four decades.
The Deputy Commissioner also paid homage to Olympian Surjit Singh and announced a financial grant of Rs one lakh to the society.

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮੰਗਲਵਾਰ ਨੂੰ ਸੁਰਜੀਤ ਹਾਕੀ ਸਟੇਡੀਅਮ ਦਾ ਦੌਰਾ ਕੀਤਾ, ਜਿੱਥੇ ਬਰਲਟਨ ਪਾਰਕ ਵਿਖੇ ਪਿਛਲੇ 125 ਦਿਨਾਂ ਤੋਂ ਕੋਚਿੰਗ ਕੈਂਪ ਲਗਾਇਆ ਜਾ ਰਿਹਾ ਹੈ।
 ਪਿਛਲੇ ਚਾਰ ਮਹੀਨਿਆਂ ਤੋਂ ਨੌਜਵਾਨ ਖਿਡਾਰੀਆਂ ਦੀ ਭਾਰੀ ਸ਼ਮੂਲੀਅਤ ਤੋਂ ਪ੍ਰਭਾਵਿਤ ਹੁੰਦਿਆਂ ਡਿਪਟੀ ਕਮਿਸ਼ਨਰ, ਜੋ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਵੀ ਹਨ, ਨੇ ਪਿਛਲੇ ਕਰੀਬ ਚਾਰ ਦਹਾਕਿਆਂ ਤੋਂ ਕੈਂਪ ਅਤੇ ਟੂਰਨਾਮੈਂਟ ਆਯੋਜਿਤ ਕਰਨ ਲਈ ਸੁਸਾਇਟੀ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਓਲੰਪੀਅਨ ਸੁਰਜੀਤ ਸਿੰਘ ਨੂੰ ਸਤਿਕਾਰ ਵੀ ਭੇਟ ਕੀਤਾ ਅਤੇ ਸੁਸਾਇਟੀ ਨੂੰ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ।