ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਮੂਹ ਲਾਭਪਾਤਰੀਆਂ ਨੂੰ ਸਰਬੱਤ ਸਹਿਤ ਬੀਮਾ ਯੋਜਨਾ (ਐਸ.ਐਸ.ਬੀ.ਵਾਈ.) ਤਹਿਤ ਈ-ਕਾਰਡ ਜਾਰੀ ਕਰਨ ਦੇ ਉਦੇਸ਼ ਨਾਲ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸੌਮਵਾਰ ਨੂੰ 22 ਫਰਵਰੀ ਤੋਂ 28 ਫਰਵਰੀ ਤੱਕ ਹਫ਼ਤਾ ਭਰ ਚੱਲਣ ਵਾਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਸ. ਸਿੱਧੂ ਨੇ ਕਿਹਾ ਕਿ ਯੋਗ ਲਾਭਪਾਤਰੀ ਆਪਣਾ ਈ-ਕਾਰਡ ਬਣਵਾਉਣ ਲਈ ਢੁੱਕਵੇਂ ਪਛਾਣ ਦਸਤਾਵੇਜ਼ਾਂ ਨਾਲ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਜਾਂ ਸੇਵਾ ਕੇਂਦਰਾਂ ਜਾਂ ਮਾਰਕੀਟ ਕਮੇਟੀਆਂ ਤੱਕ ਪਹੁੰਚ ਕਰਨ ਤਾਂ ਜੋ ਉਨ੍ਹਾਂ ਨੂੰ 5 ਲੱਖ ਰੁਪਏ ਤੱਕ ਦੀਆਂ ਨਕਦੀ ਰਹਿਤ ਇਲਾਜ ਸੇਵਾਵਾਂ ਦਾ ਲਾਭ ਮਿਲ ਸਕੇ। https://sha.punjab.gov.in/ ਤੋਂ ਕੇਂਦਰਾਂ ਦੀ ਸੂਚੀ ਅਤੇ ਯੋਗਤਾ ਦੀ ਜਾਂਚ ਕੀਤੀ ਜਾ ਸਕਦੀ ਹੈ।
...
For issuing e-cards to all the beneficiaries in mission mode under Sarbat Sehat Bima Yojna (SSBY) in all the districts of Punjab, the Health Minister Mr. Balbir Singh Sidhu on Monday launched one week drive from 22nd February to 28th February. Mr. Sidhu also appealed to eligible beneficiaries to reach their nearest Common Service Centre (CSC) or Sewa Kendars or Market Committees with the required identification documents and get their cards generated to avail the cashless treatment upto 5 lacs at empaneled hospitals. For the list of the centres and to check your eligibility please visit https://sha.punjab.gov.in/