ਮੰਤਰੀ ਮੰਡਲ ਨੇ ਕਾਮਨ ਕਾਡਰ ਦੀਆਂ ਸੇਵਾਵਾਂ ਦੇ ਮਾਮਲਿਆਂ ਦੇ ਕਾਰਗਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਦਿੱਤੀ ਮਨਜ਼ੂਰੀ


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਦੇ ਕਾਮਨ ਕਾਡਰ ਦੀ ਵੰਡ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਦਾ ਉਦੇਸ਼ ਦੋਵਾਂ ਵਿਭਾਗਾਂ ਦੀ ਕੰਟਰੋਲਿੰਗ ਅਥਾਰਟੀ ਅਤੇ ਨਿਯਮਾਂ ਦੀ ਵੰਡ ਰਾਹੀਂ ਇਨ੍ਹਾਂ ਦੋਵਾਂ ਵਿਭਾਗਾਂ ਦਰਮਿਆਨ ਕਾਡਰ ਦੇ ਮਾਮਲਿਆਂ ਨਾਲ ਪੈਦਾ ਹੁੰਦੇ ਵਿਵਾਦ ਦੇ ਹੱਲ ਵਿੱਚ ਤੇਜ਼ੀ ਲਿਆਉਣਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੀ ਹੋਂਦ ਸਮੇਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਇਕੋ ਵਿਭਾਗ ਸਨ ਅਤੇ ਸਾਲ 1945 ਦੇ ਨਿਯਮ ਸਾਂਝੇ ਸਨ।

ਬਾਅਦ ਵਿੱਚ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਵੱਖੋ-ਵੱਖ ਹੋ ਗਏ ਅਤੇ ਡਾਇਰੈਕਟੋਰੇਟ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਡਾਇਰੈਕਟੋਰੇਟ, ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੀ ਸਥਾਪਨਾ ਹੋਈ ਸੀ। ਮੈਡੀਕਲ ਸਿੱਖਿਆ ਤੇ ਖੋਜ ਵਿਭਾਗ 2 ਅਪ੍ਰੈਲ, 1973 ਵਿੱਚ ਹੋਂਦ ਵਿੱਚ ਆਇਆ ਪਰ ਡਾਇਰੈਕਟੋਰੇਟ, ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਪੈਰਾ-ਮੈਡੀਕਲ ਸਟਾਫ ਦੀਆਂ ਵੱਖ-ਵੱਖ ਕੈਟਾਗਰੀਆਂ ਨਾਲ ਸਬੰਧਤ ਅਮਲੇ ਦੀ ਕਾਡਰ ਕੰਟਰੋਲਿੰਗ ਅਥਾਰਟੀ ਅਜੇ ਵੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਹੈ ਅਤੇ ਦਫ਼ਤਰੀ ਅਮਲੇ ਦਰਜਾ-3 ਅਤੇ ਦਰਜਾ-4 ਦੀ ਡਾਇਰੈਕਟੋਰੇਟ, ਸਿਹਤ ਤੇ ਪਰਿਵਾਰ ਭਲਾਈ, ਵਿੱਚ ਸਾਂਝੀ ਸੀਨੀਅਰਤਾ ਹੈ।

Cabinet approves move to ensure efficacious handling of services matters of common cadre


The Punjab Cabinet led by Chief Minister Captain Amarinder Singh on Wednesday gave approval to the bifurcation of the common cadre of the departments of Health & Family Welfare and Medical Education & Research.

The move is aimed at prompt resolution of disputes arising out of the establishment matters between these two departments through separation of controlling authority and rules of both the departments.

Notably, when Punjab came into existence, the departments of Health & Family Welfare and Medical Education & Research were a single entity, with a common set of promulgated in 1945.

Later, the departments of Medical Education & Research and Health & Family Welfare were split into different departments, and separate directorates of Health & Family Welfare and Medical Education & Research were established. The Medical Education & Research department came into existence on April 2, 1973. However, the cadre controlling authority of various categories of Para-medical staff under the Directorate of Medical Education & Research remained under the control of the Health & Family Welfare department, with  the official staff of Grade-3 and Grade-4 in Directorate of Health and Family Welfare having common seniority.