ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਸੂਬੇ ਦੇ ਜੀ.ਐਸ.ਟੀ. ਮੁਆਵਜ਼ੇ ਦੀ ਬਕਾਇਆ ਪਈ ਰਾਸ਼ੀ ਜਾਰੀ ਕਰਨ ਦੀ ਅਪੀਲ ਕੀਤੀ ਜਿਹੜੀ ਕਿ ਅਪਰੈਲ 2020 ਤੋਂ ਜਨਵਰੀ 2021 ਤੱਕ ਕੁੱਲ 8253 ਕਰੋੜ ਰੁਪਏ ਬਣਦੀ ਹੈ।

ਮੁੁੱਖ ਮੰਤਰੀ ਨੇ ਅੱਗੇ ਆਉਣ ਵਾਲੇ ਵਿੱਤੀ ਸਾਲ ਵਿੱਚ ਮਹੀਨਾਵਾਰ ਜੀ.ਐਸ.ਟੀ. ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੀ ਸੂਬੇ ਦੀ ਮੰਗ ਨੂੰ ਦੁਹਰਾਇਆ। ਉਨਾਂ ਜੀ.ਐਸ.ਟੀ. ਮੁਆਵਜ਼ੇ ਦੀ ਮਿਆਦ ਵਿੱਚ ਪੰਜਾਬ ਵਰਗੇ ਸੂਬਿਆਂ ਲਈ ਮੌਜੂਦਾ ਪੰਜ ਸਾਲਾਂ ਤੋਂ ਇਲਾਵਾ ਵਾਧਾ ਕਰਨ ਦੀ ਵੀ ਮੰਗ ਕੀਤੀ ਜਿਨਾਂ ਨੇ ਆਪਣੇ ਮਾਲੀਏ ਦਾ ਇਕ ਮਹੱਤਵਪੂਰਨ ਹਿੱਸਾ ਪੱਕੇ ਤੌਰ ’ਤੇ ਗੁਆ ਲਿਆ ਹੈ ਖਾਸ ਕਰਕੇ ਅਨਾਜ ’ਤੇ ਖਰੀਦਦਾਰੀ ਟੈਕਸ ਜਮਾਂ ਕਰਨ ਕਾਰਨ ਅਤੇ ਮੁਆਵਜ਼ੇ ਦੀ ਮਿਆਦ ਦੇ ਖਤਮ ਹੋਣ ਤੋਂ ਬਾਅਦ ਮਾਲੀਆ ਦੀ ਭਾਰੀ ਘਾਟ ਨੂੰ ਵੇਖ ਰਹੇ ਹਨ।

ਨੀਤੀ ਆਯੋਗ ਦੀ ਮੀਟਿੰਗ ਵਿੱਚ ਆਪਣੇ ਭਾਸ਼ਣ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਕੇਂਦਰੀ ਯੋਜਨਾਵਾਂ ਅਧੀਨ ਸਿੱਧੀਆਂ ਫੰਡਾਂ ਨੂੰ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਸਿੱਧੇ ਤੌਰ ’ਤੇ ਸੂਬੇ ਦੇ ਇਕੱਤਰ ਕੀਤੇ ਫੰਡਾਂ ਨੂੰ ਬਾਈਪਾਸ ਕਰਨ ਦੀ ਪ੍ਰਥਾ ਨਾ ਸਿਰਫ ਸੰਵਿਧਾਨ ਦੀਆਂ ਧਾਰਾਵਾਂ ਦੀ ਉਲੰਘਣਾ ਕਰਦੀ ਹੈ ਬਲਕਿ ਇਹ ਸਹਿਕਾਰੀ ਸੰਘਵਾਦ ਦੀ ਭਾਵਨਾ ਦੇ ਵੀ ਉਲਟ ਹਨ। ਉਨਾਂ ਕਿਹਾ ਕਿ ਇਸ ਲਈ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਕੇਂਦਰੀ ਯੋਜਨਾਵਾਂ ਅਧੀਨ ਸਾਰੇ ਫੰਡਾਂ ਨੂੰ ਸੂਬੇ ਦੇ ਇਕੱਤਰ ਕੀਤੇ ਫੰਡਾਂ ਰਾਹੀਂ ਭੇਜਣ ਜਿਸ ਨਾਲ ਸੂਬਿਆਂ ਨੂੰ ਇਨਾਂ ਪ੍ਰਾਜੈਕਟਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਵਧੇਰੇ ਵਿੱਤੀ ਜਵਾਬਦੇਹੀ ਅਤੇ ਪਾਰਦਰਸ਼ਤਾ ਨਾਲ ਨਿਗਰਾਨੀ ਕਰਨ ਦੀ ਆਗਿਆ ਦਿੱਤੀ ਜਾਵੇ।

ਇਹ ਦੱਸਦਿਆਂ ਕਿ ਵਿੱਤੀ ਸਾਲ 2021-22 ਤੋਂ 2025-26 ਦੀ ਅੰਤਿਮ ਰਿਪੋਰਟ ਵਿੱਚ 15ਵੇਂ ਵਿੱਤ ਕਮਿਸਨ ਨੇ ਪੰਜਾਬ ਸੂਬੇ ਲਈ ਕੁਝ ਵਿਸ਼ੇਸ਼ ਖੇਤਰਾਂ ਅਤੇ ਸੂਬੇ ਦੀਆਂ ਵਿਸ਼ੇਸ਼ ਗ੍ਰਾਂਟਾਂ ਦੀ ਸਿਫਾਰਸ਼ ਕੀਤੀ ਹੈ ਜਿਸ ਦੀ ਰਕਮ ਕ੍ਰਮਵਾਰ 3442 ਕਰੋੜ ਰੁਪਏ 1545 ਕਰੋੜ ਰੁਪਏ ਬਣਦੀ ਹੈ, ਨੂੰ ਅਜੇ ਤੱਕ ਭਾਰਤ ਸਰਕਾਰ ਨੇ ਮਨਜ਼ੂਰੀ ਨਹੀਂ ਦਿੱਤੀ। ਉਨਾਂ ਅਫਸੋਸ ਜ਼ਾਹਰ ਕਰਦਿਆਂ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਰਾਜ ਨੂੰ ਲੋੜੀਂਦੇ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਇਹ ਵਿਸ਼ੇਸ਼ ਗ੍ਰਾਂਟ ਮੁਹੱਈਆ ਕਰਵਾਉਣ ਅਤੇ ਇਸ ਦੀ ਆਰਥਿਕਤਾ ਨੂੰ ਲੋੜੀਂਦੀ ਤਾਕਤ ਪ੍ਰਦਾਨ ਕਰੇ।ਕਾਰੋਬਾਰ ਕਰਨ ਵਿੱਚ ਅਸਾਨੀ ਨੂੰ ਹੋਰ ਵਧਾਉਣ ਲਈ ਜਿਸ ਸਦਕਾ ਪਿਛਲੇ 4 ਸਾਲਾਂ ਵਿੱਚ ਪੰਜਾਬ ਵਿੱਚ 70,000 ਕਰੋੜ ਰੁਪਏ ਦਾ ਤਾਜ਼ਾ ਨਿਵੇਸ਼ ਹੋਇਆ ਹੈ, ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਭਾਰਤ ਸਰਕਾਰ ਦੇ ਮੰਤਰਾਲਿਆਂ ਅਤੇ ਏਜੰਸੀਆਂ ਆਦਿ ਜਿਵੇਂ ਕਿ ਐਮ.ਓ.ਈ.ਐਫ. ਐਨ.ਐਚ.ਏ.ਆਈ., ਏ.ਏ.ਆਈ. ਵੱਲੋਂ ਆਗਿਆ ਪਾਲਣ ਸਬੰਧੀ ਸਮੇਂ-ਸਮੇਂ ਉਤੇ ਕੀਤੀ ਜਾਂਦੀ ਸਮੀਖਿਆ ਦਾ ਬੋਝ ਘਟਾਇਆ ਜਾਵੇ। ਉਨਾਂ ਅੱਗੇ ਇਹ ਵੀ ਮੰਗ ਕੀਤੀ ਕਿ ਸਾਰੇ ਪਾਸਿਓ ਤੋਂ ਜ਼ਮੀਨ ਨਾਲ ਘਿਰੇ (ਬੰਦਰਗਾਹ ਰਹਿਤ) ਸੂਬੇ ਪੰਜਾਬ ਲਈ ਢੋਆ-ਢੋਆਈ ਤੇ ਆਵਾਜਾਈ ਵਿੱਚ ਸੁਧਾਰ ਲਿਆਉਣ ਲਈ ਕਦਮ ਚੁੱਕੇ ਜਾਣ ਕਿਉਕਿ ਸੂਬਾ ਬੰਦਰਗਾਹਾਂ ਤੋਂ ਦੂਰੀ ਕਰਕੇ ਮਾਲ ਦੀ ਢੋਆ-ਢੋਆਈ ਦੀ ਆਪਣੀ ਪੂਰੀ ਸੰਭਾਵਨਾ ਤੱਕ ਪਹੁੰਚਣ ਵਿੱਚ ਅਸਮਰੱਥ ਹੈ। ਉਨਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪਹੁੰਚ ਤੋਂ ਬਾਹਰ ਵਾਲੇ ਇਲਾਕਿਆਂ ਅਤੇ ਅਜਿਹੇ ਸੂਬਿਆਂ ਜਿਹੜੇ ਪੱਛਮੀ ਤੇ ਪੂਰਬੀ ਤੱਟਾਂ ਤੋਂ 1000 ਕਿਲੋਮੀਟਰ ਤੋਂ ਵੱਧ ਦੂਰੀ ’ਤੇ ਸਥਿਤ ਹਨ, ਵਿੱਚ ਸਨਅਤੀਕਰਨ ਦੀ ਸਹੂਲਤ ਲਈ ਇੱਕ ਯੋਜਨਾ ਉਲੀਕਣ ਜਿਸ ਵਿੱਚ ਉਦਯੋਗਿਕ ਇਕਾਈਆਂ ਨੂੰ ਉਨਾਂ ਦੇ ਤਿਆਰ ਉਤਪਾਦਾਂ ਅਤੇ ਖਰੀਦੇ ਕੱਚੇ ਮਾਲ ਦੀ ਢੋਆ-ਢੋਆਈ ਉਤੇ ਸਬਸਿਡੀ ਦਿੱਤੀ ਜਾਵੇ।

ਮੁੱਖ ਮੰਤਰੀ ਨੇ ਨਾਸ਼ਵਾਨ ਖੇਤੀ ਉਤਪਾਦਾਂ ਸਮੇਤ ਪ੍ਰਮੁੱਖ ਨਿਰਯਾਤ ਵਸਤੂਆਂ ਮੱਧ ਪੂਰਬੀ ਅਤੇ ਸੀ.ਆਈ.ਐਸ. (ਕਾਮਨਵੈਲਥ ਆਫ ਇੰਡੀਪੈਂਡਟ ਸਟੇਟਸ) ਦੇਸ਼ਾਂ ਨੂੰ ਦਿੱਲੀ ਏਅਰ ਕਾਰਗੋ ਟਰਮੀਨਲ ਦੀ ਬਜਾਏ ਸਿੱਧੇ ਤੌਰ ’ਤੇ ਪੰਜਾਬ ਦੇ ਹਵਾਈ ਅੱਡਿਆਂ (ਮੁਹਾਲੀ, ਅੰਮਿ੍ਰਤਸਰ ਅਤੇ ਲੁਧਿਆਣਾ (ਆਉਣ ਵਾਲਾ) ਹਵਾਈ ਅੱਡਿਆਂ) ਤੋਂ ਭੇਜਣ ਲਈ ਵੀ ਭਾਰਤ ਸਰਕਾਰ ਤੋਂ ਆਰਥਿਕ ਤੌਰ ’ਤੇ ਪ੍ਰੋਤਸਾਹਨ ਮੰਗਿਆ। ਇਸ ਤੋਂ ਇਲਾਵਾ ਪੰਜਾਬ ਵਰਗੇ ਸੂਬੇ ਜੋ ਦੂਜੇ ਦੇਸ਼ਾਂ ਨਾਲ ਕੌਮਾਂਤਰੀ ਸਰਹੱਦ ਸਾਂਝੇ ਕਰਦੇ ਹਨ, ਨੂੰ ਸੜਕ ਰਾਹੀਂ ਸਰਹੱਦ ਪਾਰ ਵਪਾਰ ਕਰਨ ਦੀ ਵੀ ਆਗਿਆ ਦਿੱਤੀ ਜਾ ਸਕਦੀ ਹੈ।
ਕੈਪਟਨ ਅਮਰਿੰਦਰ ਨੇ ਆਪਣੀ ਸਰਕਾਰ ਦੀ ਪੰਜਾਬ ਨੂੰ ਵਿਸ਼ੇਸ਼ ਵਰਗ ਦਾ ਦਰਜਾ ਦੇਣ ਦੀ ਮੰਗ ਨੂੰ ਦੁਹਰਾਇਆ ਕਿਉਂਕਿ ਇਹ ਰਣਨੀਤਕ ਤੌਰ ’ਤੇ ਇੱਕ ਸਰਗਰਮ ਕੌਮਾਂਤਰੀ ਸਰਹੱਦ ਦੇ ਨਾਲ ਸਥਿਤ ਹੈ। ਉਨਾਂ ਅੱਗੇ ਕਿਹਾ ਕਿ ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਦੀ ਉਦਯੋਗਿਕ ਵਿਕਾਸ ਸਕੀਮ ਦੀ ਤਰਜ਼ ਉਤੇ ਪੰਜਾਬ ਦੇ ਸਰਹੱਦੀ ਅਤੇ ਕੰਢੀ ਜ਼ਿਲਿਆਂ ਵਿੱਚ ਉਦਯੋਗਾਂ ਦੇ ਨਾਲ ਕੈਪੀਟਲ ਸਬਸਿਡੀ, ਬੀਮਾ ਸਬਸਿਡੀ ਅਤੇ ਉਦਯੋਗਾਂ ਨੂੰ ਜੀ.ਐਸ.ਟੀ. ਮੁਆਵਜ਼ੇ ਦੀ ਪ੍ਰਤੀਪੂਰਤੀ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਵਰਗ ਦੇ ਦਰਜੇ ਤਹਿਤ ਫੰਡਾਂ ਦੀ ਵੰਡ ਕੀਤੀ ਜਾਵੇ।

ਬੁਨਿਆਦੀ ਢਾਂਚੇ ਦੇ ਮੁੱਦੇ ਸਬੰਧੀ ਮੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਰੇਲਵੇ ਮੰਤਰਾਲੇ ਨੂੰ ਬਿਆਸ ਤੋਂ ਕਾਦੀਆ ਤੱਕ ਦੇ ਨਵੇਂ ਅਤੇ ਅਹਿਮ ਰੇਲਵੇ ਲਾਈਨ ਉਸਾਰੀ ਪ੍ਰਾਜੈਕਟ ਵਿੱਚ ਤੁਰੰਤ ਸ਼ੁਰੂਆਤ ਕਰਕੇ ਇਸ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨਾਂ ਰੇਲਵੇ ਮੰਤਰਾਲੇ ਨੂੰ ਮੁਹਾਲੀ ਤੋਂ ਰਾਜਪੁਰਾ ਤੱਕ ਨਵੀਂ ਰੇਲਵੇ ਲਾਈਨ ਦੇ ਵਿਸ਼ੇਸ਼ ਰੇਲਵੇ ਪ੍ਰਾਜੈਕਟ ਨੂੰ ਮਨਜ਼ੂਰੀ ਦੇਣ ਲਈ ਅਤੇ ਖੇਮਕਰਨ-ਪੱਟੀ ਤੋਂ ਫਿਰੋਜ਼ਪੁਰ-ਮੱਖੂ ਦੇ ਦਰਮਿਆਨ 25 ਕਿਲੋਮੀਟਰ ਦੇ ਨਵੇਂ ਰੇਲ ਲਿੰਕ ਦੀ ਉਸਾਰੀ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ।

ਮੁੱਖ ਮੰਤਰੀ ਨੇ ਕਾਰਜਕੁਸ਼ਲਤਾ ਪਹਿਲਕਦਮੀਆਂ ਅਤੇ ਨਿਵੇਕਲੀਆਂ ਪੇਸ਼ਕਦਮੀਆਂ ਲਈ ਹਰੇਕ ਕੇਂਦਰੀ ਬੁਨਿਆਦੀ ਢਾਂਚਾ ਸਕੀਮ ਲਈ ਵੱਖਰੇ ਉਪਬੰਧ ਦੀ ਵੀ ਮੰਗੀ ਕੀਤੀ ਜੋ ਕਿ 100 ਫੀਸਦੀ ਕੇਂਦਰੀ ਗਰਾਂਟ ਹੋਵੇ। ਉਨਾਂ ਪ੍ਰਧਾਨ ਮੰਤਰੀ ਨੂੰ ਸੂਬੇ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰਾਲੇ ਨੂੰ ਹਿਮਾਚਲ ਪ੍ਰਦੇਸ ਦੇ ਗੁਆਂਢੀ ਜ਼ਿਲਿਆਂ ਦੇ ਬਰਾਬਰ ਪੰਜਾਬ ਦੇ ਪਹਾੜੀ/ਨੀਮ ਪਹਾੜੀ ਇਲਾਕਿਆਂ ਵਿੱਚ ਪੇਂਡੂ ਜਲ ਸਪਲਾਈ ਸਕੀਮਾਂ ਦੇ ਸੋਧੇ ਵੰਡ ਆਧਾਰ ਬਾਰੇ ਭੇਜੀ ਗਈ ਤਜਵੀਜ਼ ਨੂੰ ਮਨਜ਼ੂਰੀ ਦੇਣ ਲਈ ਵੀ ਕਿਹਾ।

ਇਸ ਪੱਖ ਉੱਤੇ ਗੌਰ ਕਰਦੇ ਹੋਏ ਕਿ ਸੜਕੀ ਆਵਾਜਾਈ ਅਤੇ ਸ਼ਾਹਰਾਹ ਮੰਤਰਾਲੇ ਵੱਲੋਂ ਸੂਬੇ ਵਿੱਚ ਵੱਡੀਆਂ ਜ਼ਿਲਾ ਸੜਕਾਂ ਅਤੇ ਸੱਤ ਸੂਬਾਈ ਸ਼ਾਹਰਾਹਾਂ ਨੂੰ ਕੌਮੀ ਸ਼ਾਹਰਾਹ ਐਲਾਨਨ ਦੀ ਗੱਲ ਸਿਧਾਂਤਕ ਤੌਰ ਉੱਤੇ ਪ੍ਰਵਾਨ ਕਰ ਲਈ ਗਈ ਹੈ ਅਤੇ ਇਸ ਸਬੰਧੀ ਭਾਰਤ ਸਰਕਾਰ ਨੂੰ ਵਿਸਥਾਰਤ ਪ੍ਰਾਜੈਕਟ ਰਿਪੋਰਟਾਂ ਭੇਜੀਆਂ ਜਾ ਚੁੱਕੀਆਂ ਹਨ, ਮੁੱਖ ਮੰਤਰੀ ਨੇ ਇਨਾਂ ਸੜਕਾਂ ਨੂੰ ਕੌਮੀ ਸ਼ਾਹਰਾਹ ਐਲਾਨ ਕੀਤੇ ਜਾਣ ਹਿੱਤ ਛੇਤੀ ਹੀ ਨੋਟੀਫਿਕੇਸ਼ਨ ਜਾਰੀ ਕਰਨ ਦੀ ਵੀ ਮੰਗ ਕੀਤੀ।

ਕੋਵਿਡ ਮਹਾਂਮਾਰੀ ਦੌਰਾਨ ਆਨਲਾਈਨ ਸਿੱਖਿਆ ਉੱਤੇ ਵਧੇਰੇ ਧਿਆਨ ਕੇਂਦਰਿਤ ਕੀਤੇ ਜਾਣ ਨੂੰ ਜ਼ੇਰੇ ਗੌਰ ਲੈਂਦੇ ਹੋਏ ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਖੁੱਲੇ ਹੱਥ ਨਾਲ ਸੂਬਿਆਂ ਨੂੰ ਫੰਡਿੰਗ ਮੁਹੱਈਆ ਕਰਵਾਉਣ ਲਈ ਕਿਹਾ ਤਾਂ ਜੋ ਡਿਜੀਟਲ ਢਾਂਚੇ, ਆਨਲਾਈਨ ਸਿੱਖਿਆ ਲਈ ਸਹਾਈ ਹੋਣ ਵਾਲੇ ਉਪਕਰਨਾਂ ਆਦਿ ਪਹਿਲਕਦਮੀਆਂ ਨੂੰ ਲਾਗੂ ਕਰਕੇ ਵੱਡੀ ਪੱਧਰ ਉਤੇ ਡਿਜੀਟਲ ਯੁੱਗ ਦੇ ਹਾਣੀ ਬਣਿਆ ਜਾ ਸਕੇ।

Punjab Chief Minister Captain Amarinder Singh on Friday requested the central government to release the pending amount of GST Compensation to the State, amounting to Rs. 8253 Crore for the period April 2020 to January 2021.

          The Chief Minister further reiterated the state’s demand for releasing the GST Compensation on monthly basis in the coming fiscal year, and sought extension in the period of GST Compensation beyond the current 5 years for States like Punjab, which have permanently lost a significant portion of their revenue especially on account of subsuming of Purchase Tax on food grains and are staring at a huge revenue shortfall after the end of compensation period.

In his speech submitted at the Niti Aayog meeting, the Chief Minister said the practice of direct transfer of funds under certain Central Schemes to the implementing agencies by-passing the Consolidated Fund of the State not only violates the provisions of the Constitution but is also against the spirit of Cooperative Federalism. The Government of India is, hence, requested to route all funds pursuant to Central Schemes only through the Consolidated Fund of the State, thereby allowing States to monitor the effective implementation of these projects with greater financial accountability and transparency, he said.

          Pointing out that the 15th Finance Commission in the final report for the FY 2021-22 to 2025-26, has recommended certain Sector-specific and State-specific Grants for the State of Punjab, amounting to Rs. 3442 Crore and Rs. 1545 Crore respectively. However,  these have still not been cleared by the Government of India, he regretted, urging the Centre to provide these specific grants to the state creation of necessary infrastructure and provide the much-needed impetus to its economy.

To further enhance the ease of doing business, which has led to Rs 70000 crore fresh investment in Punjab in the last 4 years, the Chief Minister suggested that periodic assessment of reducing compliance burden with Ministries and agencies of Government of India, such as MoEF, NHAI, AAI, may also be done.  He further sought steps to improve logistics/transportation for the land-locked state of Punjab, which is unable to reach its full potential due to distance from the ports in terms of freight movement. He urged the central government to draw up a scheme to facilitate the industrialization in inaccessible areas and States that are more than 1,000 km away from the ports on both western and eastern coastline, by subsidizing the industrial units for transportation of their finished product and procurement of raw material to and from the nearest port.

          The Chief Minister also sought incentivization by the GoI for sending cargo directly from Punjab airports (Mohali, Amritsar & Ludhiana [upcoming] International Airports) to both Middle Eastern & CIS countries instead of Delhi Air Cargo Terminal for the major export commodities, including perishable agri-commodities. Further, states like Punjab, which share international border with other countries, may also be allowed to engage in cross-border trade through road, he urged.

Captain Amarinder reiterated his government’s demand for according Special Category Status to Punjab, as it is strategically located along a live international border. Allocation of funds as per Special Category Status should be provided to the State to promote its industries, along with capital subsidy, insurance subsidy and reimbursement of GST to the industries coming up in Border and Kandi districts of the State similar to the Industrial Development Scheme for Himachal Pradesh and Uttarakhand, he added.

          On the infrastructure front, the Chief Minister urged the Government of India to get the Ministry of Railways to kickstart, without delay, and put on fast track the strategically important project of construction of new Railway Line from Beas to Qadian. He also urged the Railway Ministry to sanction and take up a special Railway project for a new railway line from Mohali to Rajpura, and to expedite construction of new rail link of 25 km length between Khemkaran-Patti to Ferozepur-Makhu.

The Chief Minister further sought separate allocation for “Efficiency Measures and Innovations” in every central infrastructure scheme, which should be a 100% central grant. He urged the Prime Minister to approve the proposal sent by the State to the Ministry of Jal Shakti on revised sharing pattern of rural water supply schemes in hilly/sub-montane areas of the State at par with the neighbouring districts of Himachal Pradesh.

          Noting that the Ministry of Road Transport and Highways had agreed in-principle to declare 7 State Highways and major district roads as National Highways in the State and detailed project reports had been submitted to Government of India, the Chief Minister sought early notification to declare these roads as National Highways.

Taking cognizance of the increased focus on online education amid the Covid pandemic, the Chief Minister urged the GoI to provide liberal funding for states to implement digital infrastructure, online teaching platform/tools etc and addressing of digital divide in a bigger way.