ਸਿਹਤ ਮੰਤਰੀ ਵਲੋਂ ਸਿਵਲ ਸਰਜਨਾਂ ਨੂੰ ਸਮੂਹ ਸਕੂਲਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ ਟੈਸਟਿੰਗ ਸ਼ੁਰੂ ਕਰਨ ਲਈ ਨਿਰਦੇਸ਼
 

 
ਪੰਜਾਬ ਸਰਕਾਰ ਵਲੋਂ ਸਿਹਤ ਸੰਭਾਲ ਕਰਮਚਾਰੀਆਂ ਨੂੰ ਕੋਵਿਡ ਟੀਕਾਕਰਣ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ 19 ਫਰਵਰੀ ਤੋਂ ਵਧਾ ਕੇ 25 ਫਰਵਰੀ 2021 ਕਰ ਦਿੱਤੀ ਗਈ ਹੈ। ਫਰੰਟਲਾਈਨ ਵਰਕਰਾਂ ਨੂੰ ਟੀਕਾਕਰਣ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ ਵੀ 6 ਮਾਰਚ, 2021 ਤੱਕ ਵਧਾ ਦਿੱਤੀ ਗਈ ਹੈ।
 
 
ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਾਲ ਹੀ ਵਿੱਚ ਦੂਸਰੇ ਸੂਬਿਆਂ ਵਿੱਚ ਕੋਵਿਡ ਦੇ ਮਾਮਲਿਆਂ ਵਿੱਚ ਹੋ ਰਹੇ ਵਾਧੇ ਅਤੇ ਨਵੇਂ ਵਾਇਰਸ ਦਾ ਪਤਾ ਲੱਗਣ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ ਹੈ ਕਿ ਵੱਧ ਤੋਂ ਵੱਧ ਸਿਹਤ ਸੰਭਾਲ ਕਰਮਚਾਰੀਆਂ ਨੂੰ ਟੀਕਾ ਲਗਵਾਇਆ ਜਾਵੇ ਕਿਉਂਕਿ ਉਹ ਵਾਇਰਸ ਦੇ ਫੈਲਾਅ ਨਾਲ ਨਜਿੱਠਣ ਲਈ ਫਰੰਟ ਲਾਈਨ ‘ਤੇ ਆਪਣੀ ਡਿਊਟੀ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਵਿੱਚ ਕੋਵਿਡ ਕੇਸਾਂ ਦੇ ਦੁਬਾਰਾ ਵਾਧੇ ਨਾਲ ਨਜਿੱਠਣ ਲਈ ਯੋਜਨਾ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਸਬੰਧੀ ਪੰਜਾਬ ਵਿੱਚ ਹੁਣ ਤੱਕ ਕੋਈ ਵੀ ਮੌਤ ਜਾਂ ਕੋਈ ਗੰਭੀਰ ਮਾੜਾ ਪ੍ਰਭਾਵ ਸਾਹਮਣੇ ਨਹੀਂ ਆਇਆ।
ਸਿਹਤ ਮੰਤਰੀ ਨੇ ਦੱਸਿਆ ਕਿ  ਸਿੱਖਿਆ ਸੰਸਥਾਵਾਂ ਵਿੱਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਾਰੇ ਸਿਵਲ ਸਰਜਨਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਕੂਲਾਂ ਅਤੇ ਉੱਚ ਸਿੱਖਿਆ ਸੰਸਥਾਵਾਂ ਵਿੱਚ ਸਟਾਫ ਅਤੇ ਅਧਿਆਪਕਾਂ ਦੇ ਕੋਵਿਡ ਟੈਸਟਾਂ ਨੂੰ ਨਿਯਮਤ ਰੂਪ ਵਿੱਚ ਯਕੀਨੀ ਬਣਾਉਣ। ਜੇਕਰ ਕੋਈ ਵੀ ਅਧਿਆਪਕ ਜਾਂ ਵਿਦਿਆਰਥੀ ਪਾਜ਼ੇਟਿਵ ਪਾਇਆ ਜਾਂਦਾ ਹੈ ਤਾਂ ਬਿਨਾਂ ਕਿਸੇ ਦੇਰੀ ਤੋਂ ਕੋਵਿਡ ਪਾਜੇਟਿਵ ਵਿਅਕਤੀ ਦੇ ਸੰਪਰਕ ਵਿਚ ਆਏ ਹੋਰ ਲੋਕਾਂ ਦੀ ਪਛਾਣ ਕਰਕੇ ਟੈਸਟਿੰਗ ਕੀਤੀ ਤਾਂ ਜੋ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
 
ਸ. ਸਿੱਧੂ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਨੇ ਕੋਵਿਡ ਸਬੰਧੀ ਸਾਵਧਾਨੀਆਂ ਲਾਗੂ ਕਰਨ ਲਈ ਪ੍ਰਤੀ ਸਕੂਲ ਇੱਕ ਅਧਿਆਪਕ ਨੂੰ ਇੱਕ ਮਨੀਟਰ ਨਿਯੁਕਤ ਕੀਤਾ ਹੈ। ਉਨਾਂ ਕਿਹਾ ਕਿ ਜ਼ਿਲ੍ਹਾ ਅਤੇ ਬਲਾਕ ਟਾਸਕ ਫੋਰਸਾਂ ਦੀ ਡਿਊਟੀ ਹੈ ਕਿ ਸਾਰੇ ਵਿੱਦਿਅਕ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਜਾਵੇ ਤਾਂ ਜੋ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਸਕੇ।
 
ਉਨਾਂ ਕਿਹਾ ਕਿ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਮਾਸਕ ਦੀ ਸੁਚੱਜੀ ਵਰਤੋਂ ਅਤੇ ਕੋਵਿਡ ਸਬੰਧੀ ਸਾਵਧਾਨੀਆਂ ਦੀ ਵਰਤੋਂ ਬਾਰੇ ਜਾਗਰੂਕਤਾ ਫੈਲਾਉਣ ਲਈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮੁਹਿੰਮਾਂ ਚਲਾਈਆਂ ਜਾਣ ਅਤੇ ਸੈਸ਼ਨ ਕਰਵਾਏ ਜਾਣ।

Health Minister Instructs Civil Surgeon to Conduct Testing Drive For Teaching & Non-Teaching Staff of all Schools


The Punjab Government has extended the last date to administer 1st dose vaccination for healthcare workers from 19th February to 25th February 2021. The deadline for 1st dose vaccination of frontline workers has also extended to 6th March, 2021. 

The Health Minister Mr. Balbir Singh Sidhu said that in light of the recent resurgence of COVID cases in other States and the discovery of new virus strains, it is crucial that a maximum number of Healthcare workers be vaccinated as they are performing their duties at the front line to deal any outbreak. He said that the Punjab Government has also prepared the road map to manage an incidence of the resurgence of cases in Punjab as well. He said that no death or any serious adverse effect has occurred in Punjab attributed to vaccine administration so far.

To prevent the spread of corona virus in education institutes, the Health Minister divulged that instructions have been issued to all Civil Surgeons to ensure the COVID tests of the staff and teachers in schools and higher education institutions regularly. In case, any teacher or student found positive, contact tracing to be stepped up to contain the spread without any delay.

Mr. Sidhu said that School Education Department has assigned one teacher per school as a COVID monitor to enforce COVID precautions. He said that its duty of District & Block Task Forces to conduct the surprise checking of all educational institutes so as to ensure strict compliance of guidelines issued by Health Department. 

He said that the education department was directed to conduct campaigns and sessions in government and private schools to spread awareness on the proper use of masks and enforcement of COVID precautions.