Ludhiana, April 26- During the ongoing Rabi season, the district administration has till yet procured 706925 metric ton of wheat in the various grain markets of the district. 

Divulging the details, Deputy Commissioner Varinder Kumar Sharma, while reviewing the procurement operations, said that during the ongoing Rabi season, 9 lakh metric ton wheat was expected in the district. 

He said that the administration has procured 706925 metric ton of wheat in the various grain markets of the district till April 25. He told that 706925 metric ton wheat has arrived in the grain markets across the district and the entire stock has been purchased by the various agencies.

He said that 65 per cent of procured stock has also been lifted and is being expedited. Sharma further said that so far payment worth Rs 914 crore has been made to the farmers.

The Deputy Commissioner said that the district administration was firmly committed to procure and lift every single grain of farmers. He said that during the entire procurement season no farmer has claimed any sort of harassment or inconvenience in the grain markets.

 Sharma asked the officers of procurement agencies to ensure that remaining grains were also procured in a smooth and hassle-free manner.

——
ਲੁਧਿਆਣਾ, 26 ਅਪ੍ਰੈਲ (000) - ਚੱਲ ਰਹੇ ਹਾੜ੍ਹੀ ਦੇ ਸੀਜ਼ਨ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਅਨਾਜ ਮੰਡੀਆਂ ਵਿੱਚ 706925 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਚੱਲ ਰਹੇ ਹਾੜ੍ਹੀ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 9 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੇ ਕਿਆਸ ਲਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਨੇ 25 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਅਨਾਜ ਮੰਡੀਆਂ ਵਿਚ 706925 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ 706925 ਮੀਟ੍ਰਿਕ ਟਨ ਕਣਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਆ ਚੁੱਕੀ ਹੈ ਅਤੇ ਪੂਰਾ ਸਟਾਕ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਖਰੀਦ ਕੀਤੇ ਸਟਾਕ ਦਾ 65 ਪ੍ਰਤੀਸ਼ਤ ਹਿੱਸਾ ਵੀ ਚੁੱਕ ਲਿਆ ਗਿਆ ਹੈ ਅਤੇ ਇਸ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਸ੍ਰੀ ਸ਼ਰਮਾ ਨੇ ਅੱਗੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 914 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦ੍ਰਿੜਤਾ ਨਾਲ ਵਚਨਬੱਧ ਹੈ ਕਿ ਉਹ ਕਿਸਾਨਾਂ ਦੇ ਇਕ-ਇਕ ਦਾਣੇ ਦੀ ਖਰੀਦ ਅਤੇ ਲਿਫਟਿੰਗ ਕਰਨਗੇ। ਉਨ੍ਹਾਂ ਕਿਹਾ ਕਿ ਪੂਰੇ ਖਰੀਦ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਨੇ ਅਨਾਜ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਜਾਂ ਅਸੁਵਿਧਾ ਦਾ ਦਾਅਵਾ ਨਹੀਂ ਕੀਤਾ ਹੈ।

ਸ੍ਰੀ ਸ਼ਰਮਾ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਬਾਕੀ ਅਨਾਜ ਵੀ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਖਰੀਦਿਆ ਜਾਵੇ।