ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਸਾਲ 2021-22 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧ ਵਿੱਚ 28 ਅਪਰੈਲ, 2021 ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਕੋਵਿਡ-19 ਦੇ ਮੱਦੇਨਜ਼ਰ ਅਤੇ ਕਮੇਟੀਆਂ ਕੋਲ ਇਸ ਸਾਲ ਬਹੁਤ ਥੋੜਾ ਸਮਾਂ ਬਾਕੀ ਰਹਿ ਗਿਆ ਹੋਣ ਕਰਕੇ ਪਿਛਲੇ ਸਾਲ ਦੀਆਂ ਕਮੇਟੀਆਂ ਦੇ ਸਭਾਪਤੀਆਂ/ਮੈਂਬਰਾਂ ਨੂੰ ਥੋੜੀ ਬਹੁਤੀ ਅਡਜੈਸਮੈਂਟ ਨਾਲ ਉਨਾਂ ਕਮੇਟੀਆਂ ਵਿੱਚ ਦੁਬਾਰਾ ਤੋਂ ਨਾਮਜ਼ਦ ਕੀਤਾ ਗਿਆ ਹੈ। ਇਸ ਸਾਲ ਜਿਨਾਂ ਮੈਂਬਰਾਂ ਨੂੰ ਕਮੇਟੀਆਂ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ  ਉਨਾਂ ਵਿਚ ਗੁਰਮੀਤ ਸਿੰਘ ਮੀਤ ਹੇਅਰ ਨੂੰ ਲੋਕ ਲੇਖਾ ਕਮੇਟੀ ਅਤੇ ਨਵਤੇਜ਼ ਸਿੰਘ ਚੀਮਾ ਨੂੰ ਸਰਕਾਰੀ ਕਾਰੋਬਾਰ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ। ਇਸੇ ਪ੍ਰਕਾਰ ਹਰਦਿਆਲ ਸਿੰਘ ਕੰਬੋਜ਼ ਨੂੰ ਅਨੁਮਾਨ ਕਮੇਟੀ, ਨੱਥੂ ਰਾਮ ਨੂੰ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ, ਅਜਾਇਬ ਸਿੰਘ ਭੱਟੀ ਨੂੰ ਅਹੁਦੇ ਦੇ ਆਧਾਰ ’ਤੇ ਹਾਊਸ ਕਮੇਟੀ, ਸੁਨੀਲ ਦੱਤੀ ਨੂੰ ਸਥਾਨਕ ਸੰਸਥਾਵਾਂ ਸਬੰਧੀ ਕਮੇਟੀ, ਹਰਪ੍ਰਤਾਪ ਸਿੰਘ ਨੂੰ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ, ਰਮਨਜੀਤ ਸਿੰਘ ਸਿੱਕੀ ਨੂੰ ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸੰਬਧੀ ਕਮੇਟੀ ਅਤੇ ਫਤਿਹਜੰਗ ਸਿੰਘ ਬਾਜਵਾ ਨੂੰ ਸਹਿਕਾਰਤਾ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸੰਬਧੀ ਕਮੇਟੀ ਦਾ ਚੇਅਰਮੈਨ ਨਾਮਜ਼ਦ ਕੀਤਾ ਗਿਆ ਹੈ। ਕੁਸ਼ਲਦੀਪ ਸਿੰਘ ਕਿਕੀ ਢਿਲੋਂ ਨੂੰ ਵਿਸ਼ੇਸ਼ ਅਧਿਕਾਰ ਕਮੇਟੀ, ਇੰਦਰਬੀਰ ਸਿੰਘ ਬੁਲਾਰੀਆ ਨੂੰ ਸਰਕਾਰੀ ਭਰੋਸਿਆਂ ਸਬੰਧੀ ਕਮੇਟੀ, ਤਰਸੇਮ ਸਿੰਘ ਡੀ.ਸੀ ਨੂੰ ਅਧੀਨ ਵਿਧਾਨ ਕਮੇਟੀ, ਗੁਰਕੀਰਤ ਸਿੰਘ ਕੋਟਲੀ ਨੂੰ ਪਟੀਸ਼ਨ ਕਮੇਟੀ, ਲਖਬੀਰ ਸਿੰਘ ਲੋਧੀ ਨੰਗਲ  ਨੂੰ ਮੇਜ਼ ’ਤੇ ਰੱਖੇ ਗਏ/ਰੱਖੇ ਜਾਣ ਵਾਲੇ ਕਾਗਜ਼-ਪੱਤਰਾਂ ਸਬੰਧੀ ਅਤੇ ਲਾਇਬ੍ਰੇਰੀ ਕਮੇਟੀ ਦਾ ਚੇਅਰਮੈਨ ਜਦਕਿ ਪਰਮਿੰਦਰ ਸਿੰਘ ਪਿੰਕੀ ਨੂੰ ਕੁਐਸਚਨਜ਼ ਅਤੇ ਰੈਫਰੈਂਸਿਜ਼ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ।

Sr. No.Name of the Hon’ble MemberName of the Committee
1Gurmeet Singh Meet HaherPublic Accounts Committee
2Navtej Singh CheemaCommittee on Public Undertakings
3Hardyal Singh KambojCommittee on Estimates
4Nathu RamCommittee on Welfare of Scheduled Castes, Scheduled Tribes & Backward Classes
5Ajaib Singh Bhatti
 (Ex-offico Chairman)
House Committee
6Sunil DuttiCommittee on Local Bodies
7Harpartap SinghCommittee on Panchayati Raj Institutions
8Ramanjit Singh SikkiCommittee on Agriculture and Allied Activities
9Fatehjang Singh BajwaCommittee on Cooperation and Allied Activities
10Kushaldeep Singh Kiki DhillionCommittee of Privileges
11Inderbir Singh BolariaCommittee on Government Assurances
12Tarsem Singh D.CCommittee on Subordinate Legislation
13Gurkirat Singh KotliCommittee on Petitions
14Lakhbir Singh LodhinangalCommittee on Papers Laid/ To be Laid on the Table of the House and Library
15Parminder Singh PinkiCommittee on Questions & References