ਅੱਜ ਜਲੰਧਰ ਸੈਂਟਰਲ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਨੇ PWD ਦੇ ਅਫਸਰਾਂ ਨਾਲ ਮੀਟਿੰਗ ਕੀਤੀ ਤੇ ਸੈਂਟਰਲ ਹਲਕੇ ਦੇ ਵਾਰਡਾਂ ਵਿੱਚ ਚੱਲ ਰਹੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਕੰਮ ਨਾ ਕਰਨ ਵਾਲੇ ਠੇਕੇਦਾਰ ਖ਼ਿਲਾਫ਼ ਐਗਰੀਮੈਟ ਮੁਤਾਬਕ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਲਈ 2 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ 18 ਕਰੋੜ ਰੁਪਏ ਦੇ ਕੰਮ PWD ਵਿਭਾਗ ਵੱਲੋਂ ਕੀਤੇ ਜਾ ਰਹੇ ਹਨ ਇਨ੍ਹਾਂ ਕੰਮਾਂ ਵਿਚੋਂ ਗਲੀ ਬਣਾਉਣ ਦਾ ਕੰਮ, ਪਾਰਕਾਂ ਦੇ ਸੁੰਦਰੀਕਰਨ ਦਾ ਕੰਮ ,ਸਕੂਲ ਦੀ ਬਿਲਡਿੰਗ ਬਣਾਉਣ ਦਾ ਕੰਮ ਵੀ PWD ਵਿਭਾਗ ਵੱਲੋਂ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਬਾਕੀ ਰਹਿੰਦੇ ਕੰਮ ਵੀ ਜਲਦ ਸ਼ੁਰੂ ਕਰਵਾਏ ਜਾਣ। ਐਕਸੀਅਨ ਭੁਪਿੰਦਰ ਸਿੰਘ ਤੁਲੀ ਨੇ ਕਿਹਾ ਕਿ ਇਸ ਗਰਾਂਟ ਵਿਚੋਂ ਲਗਭਗ 75 ਪਰਸੈਂਟ ਕੰਮ ਸ਼ੁਰੂ ਕਰਵਾ ਦਿੱਤੇ ਗਏ ਹਨ ਤੇ ਬਾਕੀ ਰਹਿੰਦੇ ਕੰਮ ਵੀ ਜਲਦ ਸ਼ੁਰੂ ਕਰ ਦਿੱਤੇ ਜਾਣਗੇ। ਇਸ ਮੀਟਿੰਗ ਵਿਚ ਐਕਸੀਅਨ ਭੁਪਿੰਦਰ ਸਿੰਘ ਤੁਲੀ ਐਸ ਡੀ ਓ ਵਿਸ਼ਾਲ ਜਗਰਾਲ ਮੌਜੂਦ ਸਨ।