ਗੁਰਦਾਸਪੁਰ, 9 ਮਈ:- ਡਾ.ਹਰਭਜਨ ਰਾਮ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸਿਹਤ ਵਿਭਾਗ ਵਲੋਂ ਕੋਵਿਡ ਮਹਾਂਮਾਰੀ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕਰਨ। ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਬੁਖਾਰ, ਖੰਘ, ਜੁਕਾਮ, ਸਰੀਰ ਦਰਦ ਆਦਿ ਹੋਣ ਤਾਂ ਤੁਰੰਤ ਆਪਣਾ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਜਦ ਤਕ ਟੈਸਟ ਦੀ ਰਿਪੋਰਟ ਨੈਗਵਿਟ ਨਹੀਂ ਆਉਦੀ ਤਕ ਆਪਣੇ ਆਪ ਨੂੰ ਘਰ ਵਿਚ ਏਕਾਂਤਵਾਸ ਕੀਤਾ ਜਾਵੇ।
       ਉਨ੍ਹਾਂ ਅੱਗੇ  ਕਿਹਾ ਕਿ ਜਿਲੇ ਅੰਦਰ ਕੋਵਿਡ-19 ਵੈਕਸੀਨ ਲਗਾਉਣ ਲਈ ਸ਼ਹਿਰੀ ਅਤੇ ਪੇਂਡੂ ਖੇਤਰ ਵਿਚ ਵਿਸ਼ੇਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ ਹੈ। ਸਿਵਲ ਸਰਜਨ ਨੇ ਅੱਗੇ ਕਿਹਾ ਕਿ ਕੋਵਿਡ ਬਿਮਾਰੀ ਤੋਂ ਬਚਾਅ ਲਈ ਮਾਸਕ ਲਾਜ਼ਮੀ ਤੋਰ ਤੇ ਪਹਿਨਿਆ ਜਾਵੇ। ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਧੋਤਾ ਜਾਵੇ। ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਯੋਗ ਵਿਅਕਤੀਆਂ ਨੂੰ ਵੈਕਸੀਨ ਤੁਰੰਤ ਲਗਾਉਣੀ ਚਾਹੀਦੀ ਹੈ। ਨਾਲ ਹੀ ਉਨਾਂ ਕਿਹਾ ਕਿ ਵੈਕਸੀਨ ਲਗਾਉਣ ਉਪਰੰਤ ਵੀ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ।