‘ਮਿਸ਼ਨ ਫ਼ਤਹਿ

ਗੁਰਦਾਸਪੁਰ, 5 ਮਈ :-ਡਾ: ਹਰਭਜਨ ਰਾਮ ਮਾਡੀ , ਜ਼ਿਲ੍ਹਾ ਤੇ ਪਰਿਵਾਰ ਭਲਾਈ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ 545196 ਸ਼ੱਕੀ ਮਰੀਜਾਂ ਦੀ ਸੈਂਪਲਿੰਗ ਕੀਤੀ ਗਈ, ਜਿਸ ਵਿਚੋਂ 526238 ਨੈਗਟਿਵ,  8530 ਪੋਜਟਿਵ ਮਰੀਜ਼ (ਆਰ.ਟੀ.ਪੀ.ਸੀ.ਆਰ), 2444 ਪੋਜ਼ਟਿਵ ਮਰੀਜ, ਜਿਨਾਂ ਦੀ ਦੂਸਰੇ ਜ਼ਿਲਿਆਂ ਵਿਚ ਟੈਸਟਿੰਗ ਹੋਈ ਹੈ, 114 ਟਰੂਨੈਟ ਰਾਹੀ ਟੈਸਟ ਕੀਤੇ ਪੋਜਟਿਵ ਮਰੀਜ 5145 ਐਂਟੀਜਨ ਟੈਸਟ ਰਾਹੀਂ ਵਿਅਕਤੀਆਂ ਦੀ ਰਿਪੋਰਟ ਪੋਜ਼ਟਿਵ ਆਈ ਹੈ ਤੇ ਕੁਲ 16233 ਪੋਜ਼ਟਿਵ ਮਰੀਜ਼ ਹਨ ਅਤੇ  2725 ਸੈਂਪਲਿੰਗ ਦੀ ਰਿਪੋਰਟ ਪੈਡਿੰਗ ਹੈ।
ਉਨਾਂ ਅੱਗੇ ਦੱਸਿਆ ਕਿ 99 ਪੀੜਤ ਹੋਰ ਜ਼ਿਲਿ੍ਹਆਂ ਵਿਚ ਦਾਖਲ ਹੈ। 1084 ਪੀੜਤ ਜੋ Asymptomatic/mild symptomatic ਨੂੰ ਘਰ ਏਕਾਂਤਵਾਸ ਕੀਤਾ ਗਿਆ ਹੈ। ਕੋਰੋਨਾ ਵਾਇਰਸ ਨਾਲ ਪੀੜਤ 13022 ਵਿਅਕਤੀਆਂ ਨੇ ਫ਼ਤਿਹ ਹਾਸਿਲ ਕਰ ਲਈ ਹੈ, ਇਨਾਂ ਵਿਚ ਪੀੜਤ ਠੀਕ ਹੋਏ ਹਨ ਅਤੇ 1152  ਪੀੜਤਾਂ ਨੂੰ ਡਿਸਚਾਰਜ ਕਰਕੇ ਹੋਮ ਏਕਾਂਤਵਾਸ ਕੀਤਾ ਗਿਆ ਹੈ। ਐਕਟਿਵ ਕੇਸ 260 ਹਨ। ਜਿਲੇ ਅੰਦਰ ਕੁਲ 535 ਮੌਤਾਂ ਹੋਈਆਂ ਹਨ।
ਡਾ. ਵਿਜੇ ਕੁਮਾਰ , ਜ਼ਿਲ੍ਹਾ ਤੇ ਪਰਿਵਾਰ ਭਲਾਈ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲੇ ਅੰਦਰ ਕੋਵਿਡ-19 ਵੈਕਸੀਨ ਦੇ ਪਹਿਲੇ ਪੜਾਅ ਵਿਚ ਸਿਹਤ ਕਰਮੀਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਦੱਸਿਆ ਕਿ ਮਨੁੱਖੀ ਸਿਹਤ Ñਲਈ ਕੋਵਿਡ-19 ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਤੇ ਲੋਕਾਂ ਨੂੰ ਕਿਸੇ ਅਫਵਾਹ ਵਿਚ ਨਹੀਂ ਆਉਣਾ ਚਾਹੀਦਾ ਹੈ। ਇਸ ਮੌਕੇ ਡਾ. ਅਰਵਿੰਦ ਮਨਚੰਦਾ ਜ਼ਿਲਾ ਟੀਕਕਰਨ ਅਫਸਰ ਵੀ ਮੋਜੂਦ ਸਨ।