ਕੋਰੋਨਾ ਮਹਾਂਮਾਰੀ ਵਿਰੁੱਧ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਕਰਵਾਈ ਜਾ ਰਹੀ ਹੈ ਪਾਲਣਾ.।

ਗੁਰਦਾਸਪੁਰ, 11 ਮਈ :-ਡਾ. ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਜਿਥੇ ਕੋਵਿਡ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕਰਵਾਇਆ ਜਾ ਰਿਹਾ ਹੈ, ਉਸਦੇ ਨਾਲ-ਨਾਲ ਫਰੰਟ ਲਾਈਨ ’ਤੇ ਕੰਮ ਰਹੇ ਕਰਮਚਾਰੀਆਂ ਦੀ ਸਿਹਤ ਦਾ ਵਿਸ਼ੇਸ ਧਿਆਨ ਰੱਖਿਆ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਰਜਵੰਤ ਸਿੰਘ ਬਾਬਾ ਮੈਡੀਕਲ ਸਟੋਰ ਵਲੋਂ ਪੁਲਿਸ ਸਾਂਝ ਕਮੇਟੀ ਦੇ ਸਹਿਯੋਗ ਨਾਲ ਦਫਤਰ ਜਿਲਾ ਪੁਲਿਸ ਦੀਆਂ ਵੱਖ-ਵੱਖ ਬਰਾਂਚਾ ਵਿਚ ਤਾਇਨਾਤ ਕਰਮਚਾਰੀਆਂ ਨੂੰ ਐਸ.ਐਸ.ਪੀ ਡਾ. ਨਾਨਕ ਸਿੰਘ ਅਤੇ ਐਸ.ਪੀ (ਡੀ) ਹਰਵਿੰਦਰ ਸਿੰਘ ਸੰਧੂ ਦੀ ਹਾਜ਼ਰੀ ਵਿਚ ਕਰੀਬ 6000 ਵਿਟਾਮਿਨ ਸੀ, ਜਿੰਕ ਟੈਬਲੇਟਸ, ਸ਼ੈਨਾਟਾਇਜ਼ਰ ਅਤੇ ਮਾਸਕ ਵੰਡੇ ਗਏ।
ਇਸ ਮੌਕੇ ਐਸ.ਐਸ.ਪੀ ਡਾ. ਨਾਨਕ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਦੁਕਾਨਾਂ ਆਦਿ ਖੋਲ੍ਹਣ ਸਬੰਧੀ ਜੋ ਸਮਾਂਸਾਰਣੀ ਜਾਰੀ ਕੀਤੀ ਗਈ ਹੈ, ਉਸੇ ਤਹਿਤ ਦੁਕਾਨਾਂ ਖੋਲ੍ਹੀਆਂ ਤੇ ਬੰਦ ਕੀਤੀਆਂ ਜਾਣ। ਉਨਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੀ ਦੂਸਰੀ ਲਹਿਰ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਕਰਨੀ ਬਹੁਤ ਜਰੂਰੀ ਹੈ, ਇਸ ਆਪਣੀ, ਆਪਣੇ ਪਰਿਵਾਰ ਤੇ ਸਮਾਜ ਦੀ ਬਿਹਤਰੀ ਲਈ ਲਾਪਰਵਾਹੀ ਬਿਲਕੁੱਲ ਨਾ ਵਰਤੀ ਜਾਵੇ ਅਤੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ।
ਉਨਾਂ ਅੱਗੇ ਕਿਹਾ ਕਿ ਮਾਸਕ ਪਹਿਨਣਾ ਬਹੁਤ ਜਰੂਰੀ ਹੈ, ਇਸ ਨਾਲ ਜਿਥੇ ਤੁਸੀਂ ਆਪ ਸੁਰੱਖਿਅਤ ਰਹਿੰਦੇ ਹੋ, ਓਥੇ ਜਿਸ ਨੂੰ ਮਿਲਦੇ ਜਾਂ ਗੱਲਬਾਤ ਕਰਦੇ ਹੋ, ਉਸਦਾ ਬਚਾਅ ਵੀ ਹੁੰਦਾ ਹੈ। ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ , ਹੱਥਾਂ ਨੂੰ ਵਾਰ ਵਾਰ-ਸਾਬੁਣ ਨਾਲ ਧੋਤਾ ਜਾਵੇ ਅਤੇ ਯੋਗ ਵਿਅਕਤੀ ਵੈਕਸੀਨ ਜਰੂਰੂ ਲਗਾਉਣ।
-----------