ਗੁਰਦਾਸਪੁਰ, 3 ਮਈ:- ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋਂ 1973 ਦੀ ਧਾਰਾ 144 ਸੀ.ਆਰ.ਪੀ.ਸੀ ਅਤੇ ਡਿਜਾਸਟਰ ਮੈਨਜੇਮੈਂਟ ਐਕਟ 2005 ਤਹਿਤ 2 ਮਈ 2021 ਨੂੰ ਜਾਰੀ ਕੀਤੇ ਗਏ ਹੁਕਮਾਂ ਵਿਚ ਕਲੈਰੀਫਿਕੇਸ਼ਨ ਕਰਦਿਆਂ ਜ਼ਿਲ੍ਹੇ ਅੰਦਰ ਦੁਕਾਨਾਂ ਖੋਲ੍ਹਣ ਦੇ ਦਿਨ ਅਤੇ ਸਮੇਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਵਪਾਰ ਯੂਨੀਅਨ ਦੇ ਮੈਂਬਰਾਂ ਵਲੋਂ ਅਪੀਲ ਕੀਤੀ ਗਈ ਸੀ ਕਿ ਕਿਹੜੀਆਂ ਐਸਟੈਬਲਿਸ਼ਮੈਂਟ/ਦੁਕਾਨਾਂ (Establishment/shops ) ਖੋਲ੍ਹਣ ਦੇ ਹੁਕਮ ਹਨ ਅਤੇ ਉਨਾਂ ਦੇ ਸਡਿਊਲ ਸਮੇਂ ਬਾਰੇ ਸਪੱਸ਼ਟ ਕੀਤਾ ਜਾਵੇ, ਜਿਸ ਦੇ ਚੱਲਦਿਆਂ ਜ਼ਿਲਾ ਮੈਜਿਸਟਰੇਟ ਵਲੋਂ ਜ਼ਿਲੇ ਦੀ ਹਦੂਦ ਅੰਦਰ ਐਸਟੈਬਲਿਸ਼ਮੈਂਟ/ਦੁਕਾਨਾਂ (Establishment/shops ) ਖੋਲ੍ਹਣ ਦੇ ਦਿਨ ਅਤੇ ਸਮੇਂ ਸਬੰਧੀ ਹੁਕਮ ਜਾਰੀ ਲਾਗੂ ਕੀਤੇ ਗਏ ਹਨ। 
 
ਲੜੀ ਨੰਬਰ                 ਆਈਟਮ    ਦਿਨ         ਸਮਾਂ

1. ਹਸਪਤਾਲ ਅਤੇ ਮੈਡੀਕਲ ਐਸਟੇਬਲਿਸ਼ਮੈਂਟ(Establishment), ਮੈਨੂਫੈਕਚਕਿੰਗ ਅਤੇ ਡਿਸਟਰੀਬਿਊਸ਼ਨ ਯੂਨਿਟ, ਦੋਵੇ ਪ੍ਰਾਈਵੇਟ ਅਤੇ ਸਰਕਾਰੀ ਸੈਕਟਰ, ਡਿਸਪੈਂਸਰੀ, ਕੈਮਿਸਟ ਅਤੇ ਮੈਡੀਕਲ ਯੰਤਰ ਵਾਲੀਆਂ ਦੁਕਾਨਾਂ, ਲੈਬਾਰਟੀਜ਼, ਕਲੀਨਿਕਸ, ਨਰਸਿੰਗ ਹੋਮ, ਐਬੂਲੰਸ ਆਦਿ। ਮੈਡੀਕਲ ਪਰਸਨਲ, ਨਰਸਾਂ, ਪੈਰਾ-ਮੈਡੀਕਲ ਸਟਾਫ ਲਈ ਟਰਾਂਸਪੋਰਟ ਅਤੇ ਹੋਰ ਹਸਪਤਾਲ ਦੀ ਮਦਦ ਲਈ ਸੇਵਾਵਾਂ ਸ਼ਾਮਿਲ ਹਨ। 
   
ਹਫਤੇ ਦੇ ਸੱਤ ਦਿਨ
(ਸੋਮਵਾਰ ਤੋਂ ਐਤਵਾਰ) 24 ਘੰਟੇ, ਸੱਤ ਦਿਨ

2. ਕਰਿਆਨਾ, ਸੋਮਵਾਰ ਤੋਂ ਸ਼ੁੱਕਰਵਾਰ, ਸਵੇਰੇ 9 ਤੋਂ ਸ਼ਾਮ 5 ਵਜੇ ਤਕ

3.       ਬਰੈੱਡ,       ਸੋਮਵਾਰ ਤੋਂ ਐਤਵਾਰ          ਸਵੇਰੇ 9 ਤੋਂ ਸ਼ਾਮ 5 ਵਜੇ ਤਕ 

4. ਦੁੱਧ ਅਤੇ ਡੇਅਰੀ ਪ੍ਰੋਡਕਟਸ ਸੋਮਵਾਰ ਤੋਂ ਐਤਵਾਰ ਸਵੇਰੇ 7 ਤੋਂ ਸ਼ਾਮ 7 ਵਜੇ ਤਕ

5. ਮੀਟ ਅਤੇ ਪੋਲਟਰੀ ਸ਼ਾਪਸ ਸੋਮਵਾਰ ਤੋਂ ਐਤਵਾਰ ਸਵੇਰੇ 9 ਤੋਂ ਸ਼ਾਮ 7 ਵਜੇ ਤਕ

6. ਕੋਰੀਅਰ ਅਤੇ ਪੋਸਟਲ ਸੇਵਾਵਾਂ , ਸੋਮਵਾਰ ਤੋਂ ਐਤਵਾਰ ਸਵੇਰੇ 7 ਤੋਂ ਸ਼ਾਮ 9 ਵਜੇ ਤਕ

7. ਫਲ, ਸਬਜ਼ੀਆਂ ਵਾਲੀਆਂ ਦੁਕਾਨਾਂ ਤੇ ਰੇਹੜੀਆਂ ਸੋਮਵਾਰ ਤੋਂ ਐਤਵਾਰ ਸਵੇਰੇ 9 ਤੋਂ ਸ਼ਾਮ 5 ਵਜੇ ਤਕ

8. ਰੈਸਟੋਂਰੈਂਟ, ਸਿਰਫ ਹੋਮ ਡਿਲਵਰੀ, ਬੈਠ ਕੇ ਖਾਣਾ ਨਹੀਂ। (no dine in) ਸੋਮਵਾਰ ਤੋਂ ਐਤਵਾਰ ਸਵੇਰੇ 9 ਤੋਂ ਸ਼ਾਮ 9  ਵਜੇ ਤਕ

9 ਈ-ਕਾਮਰਸ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਤੋਂ ਸ਼ਾਮ 5 ਵਜੇ ਤਕ

10 ਖਾਦਾਂ ਅਤੇ ਦਵਾਈਆਂ ਵਾਲੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਤੋਂ ਸ਼ਾਮ 5 ਵਜੇ ਤਕ

11 ਬੀਜ ਵਾਲੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਤੋਂ ਸ਼ਾਮ 5 ਵਜੇ ਤਕ

12 ਮਕੈਨਿਕ ਤੇ ਰਿਪੇਅਰ ਵਾਲੀਆਂ ਦੁਕਾਨਾਂ, ਜਿਵੇਂ ਪਲੰਬਰ, ਲੁਹਾਰ, ਜਿੰਦਰੇ ਵਾਲੇ, ਵੈਲਡਰ, ਪਾਣੀ ਵਾਲੇ ਆਰ.ਓ ਦੀ ਰਿਪੇਅਰ ਵਾਲੇ ਸਿਰਫ। ਸੋਮਵਾਰ ਤੋਂ ਸ਼ੁੱਕਰਵਾਰ 
ਸਵੇਰੇ 9 ਤੋਂ ਸ਼ਾਮ 5 ਵਜੇ ਤਕ

13 ਹਸਪਤਾਲਾਂ ਵਿਚ ਐਨਕਾਂ ਵਾਲੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਤੋਂ ਸ਼ਾਮ 5 ਵਜੇ ਤਕ

14 ਟਾਇਰ ਅਤੇ ਟਿਊਬ ਸਟੋਰ ਅਤੇ ਇਨਾਂ ਦੇ ਰਿਪੇਅਰ ਅਤੇ ਸਪੇਅਰ ਪਾਰਟਸ ਵਾਲੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਤੋਂ ਸ਼ਾਮ 5 ਵਜੇ ਤਕ

15 ਟਰੈਕਟਰ ਵਰਕਸ਼ਾਪ ਅਤੇ ਸਪੇਅਰ ਪਾਰਟਸ ਵਾਲੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਤੋਂ ਸ਼ਾਮ 5 ਵਜੇ ਤਕ

16 ਟਰੱਕ, ਚਾਰ ਪਹੀਆਂ ਤੇ ਦੋ ਪਹੀਆ ਵਾਹਨ, ਵਰਕਸ਼ਾਪ ਅਤੇ ਸਿਰਫ ਇਨਾਂ ਨਾਲ ਸਬੰਧਤ ਸਪੇਅਰ ਪਾਰਟਸ ਵਾਲੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਤੋਂ ਸ਼ਾਮ 5 ਵਜੇ ਤਕ

17. ਪਲਾਂਟ ਨਰਸਰੀਆਂ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਤੋਂ ਸ਼ਾਮ 5 ਵਜੇ ਤਕ

18. ਸਾਈਕਲ ਰਿਪੇਅਰ ਵਾਲੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਤੋਂ ਸ਼ਾਮ 5 ਵਜੇ ਤਕ

19. ਮੋਬਾਇਲ ਰਿਪੇਅਰ ਵਾਲੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਤੋਂ ਸ਼ਾਮ 5 ਵਜੇ ਤਕ

20. ਪੈਟਰੋਲ ਪੰਪ ਸੋਮਵਾਰ ਤੋਂ ਐਤਵਾਰ ਸਵੇਰੇ 7 ਤੋਂ ਸ਼ਾਮ 9 ਵਜੇ ਤਕ

21. ਐਲਪੀ ਜੀ ਸੋਮਵਾਰ ਤੋਂ ਐਤਵਾਰ ਸਵੇਰੇ 7 ਤੋਂ ਸ਼ਾਮ 9 ਵਜੇ ਤਕ

22 ਬੈਂਕ   (50 ਫੀਸਦ ਨਾਲ) ਸਾਰੇ ਕੰਮ ਵਾਲੇ ਦਿਨ ਸਵੇਰੇ 10 ਤੋਂ ਸ਼ਾਮ 5 ਵਜੇ
 ਉਪਰੋਕਤ ਐਸਟੈਬਲਿਸ਼ਮੈਂਟ/ਦੁਕਾਨਾਂ ਦੇ ਮਾਲਕ ਅਤੇ ਇਨ੍ਹਾਂ ਵਿਚ ਕੰਮ ਕਰਨ ਵਾਲੇ ਕਰਮਚਾਰੀ ਹਰ ਹਫ਼ਤੇ ਆਪਣਾ ਕੋਵਿਡ ਆਰ.ਟੀ-ਪੀ.ਸੀ.ਆਰ ਟੈਸਟ ਕਰਵਾਉਣਗੇ। ਅਤੇ ਉਹੀ ਮਾਲਕ ਅਤੇ ਕਰਮਚਾਰੀ ਐਸਟੈਬਲਿਸ਼ਮੈਂਟ/ਦੁਕਾਨਾਂ ਖੋਲ੍ਹਣਗੇ ਤੇ ਕੰਮ ਕਰਨਗੇ, ਜਿਨਾਂ ਦੀ 7 ਦਿਨ ਤੋ ਪੁਰਾਣੀ ਕੋਵਿਡ ਆਰ.ਟੀ-ਪੀ.ਸੀ.ਆਰ ਟੈਸਟ ਰਿਪੋਰਟ ਨੈਗਟਿਵ ਹੋਵੇ। ਅਜਿਹਾ ਨਾ ਹੋਣ ’ਤੇ ਉਹ ਆਪਣੀਆਂ ਐਸਟੈਬਲਿਸ਼ਮੈਂਟ/ਦੁਕਾਨਾਂ ਨਹੀਂ ਖੋਲ੍ਹ ਸਕਣਗੇ। 
ਉਪਰੋਕਤ ਜਾਰੀ ਕੀਤੇ ਸ਼ਡਿਊਲ ਨੂੰ ਸਖ਼ਤੀ ਨਾਲ ਪੂਰੇ ਜ਼ਿਲ੍ਹੇ ਵਿਚ ਲਾਗੂ ਕੀਤਾ ਜਾਵੇਗਾ।  
Penal provisions
ਅਗਰ ਕੋਈ ਵਿਅਕਤੀ ਉੱਪਰ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ The disaster management act, 2005 ਦੇ ਸੈਕਸ਼ਨ 51 ਤੋਂ 60 ਅਧੀਨ ਅਤੇ ਆਈ.ਪੀ.ਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 
   ਇਹ ਹੁਕਮ 3 ਮਈ 2021 ਤੋਂ 15 ਮਈ 2021 ਤਕ ਲਾਗੂ ਹੋਵੇਗਾ।
-----------------