ਜ਼ਿਲ੍ਹਾ ਰੋਜ਼ਗਾਰ ਅਧਿਕਾਰੀ ਨੇ ਦੂਸਰੇ ਬੈਚ ਦੀ ਕੌਂਸਲਿੰਗ ਲਈ ਨੌਜਵਾਨਾਂ ਨੂੰ 18 ਜੂਨ ਤੱਕ ਆਨਲਾਈਨ ਰਜਿਸਟਰੇਸ਼ਨ ਕਰਵਾਉਣ ਦੀ ਕੀਤੀ ਅਪੀਲ

ਕਿਹਾ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਦੇ ਹੈਲਪਲਾਈਨ ਨੰਬਰ 62801 97708 ’ਤੇ ਵੀ ਕੀਤਾ ਜਾ ਸਕਦਾ ਹੈ ਸੰਪਰਕ


ਹੁਸ਼ਿਆਰਪੁਰ, 10 ਜੂਨ: ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਹੁਨਰ ਵਿਕਾਸ ਤੇ ਟਰੇਨਿੰਗ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਵਿੱਚ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰੋਜ਼ਗਾਰ ਵਿਭਾਗ ਵਲੋਂ ਵਿਦੇਸ਼ਾਂ ਵਿੱਚ ਪੜ੍ਹਾਈ ਅਤੇ ਪਲੇਸਮੈਂਟ ਸੈਲ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਨੌਜਵਾਨ ਵਿਦੇਸ਼ ਵਿੱਚ ਪੜ੍ਹਾਈ ਤੇ ਨੌਕਰੀ ਲਈ ਵਿਦੇਸ਼ ਚਾਹੁੰਦੇ ਹਨ, ਉਨ੍ਹਾਂ ਦੀ ਕੌਂਸÇਲੰਗ ਕਰਕੇ ਵਿਦੇਸ਼ ਜਾਣ ਲਈ ਸਹੀ ਜਾਣਕਾਰੀ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿਦੇਸ਼ੀ ਰੋਜ਼ਗਾਰ ਸੈਲ ਰਾਹੀਂ ਨੌਜਵਾਨਾਂ ਦੀ ਮੁਫ਼ਤ ਕੌਂਸਲਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ਕੌਂਸਲਿੰਗ ਦੇ ਪਹਿਲੇ ਬੈਚ ਦੀ ਕੌਂਸਲਿੰਗ ਮਾਰਚ ਮਹੀਨੇ ਦੌਰਾਨ ਸਫ਼ਲਤਪੂਰਵਕ ਕੀਤੀ ਜਾ ਚੁੱਕੀ ਹੈ ਅਤੇ ਹੁਣ ਦੂਜੇ ਬੈਚ ਲਈ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪੜ੍ਹਾਈ ਜਾਂ ਰੋਜ਼ਗਾਰ ਨਾਲ ਸਬੰਧਤ ਜਾਣਕਾਰੀ ਹਾਸਲ ਕਰਨ ਦੇ ਚਾਹਵਾਨ 18 ਜੂਨ ਤੱਕ ਆਪਣੀ ਆਨਲਾਈਨ ਰਜਿਸਟਰੇਸ਼ਨ ਕਰਵਾ ਸਕਦੇ ਹਨ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਪ੍ਰਾਰਥੀਆਂ ਦੀ ਰੋਜ਼ਗਾਰ ਵਿਭਾਗ ਵਲੋਂ ਮੁਫ਼ਤ ਕੌਂਸਲਿੰਗ ਦਿੱਤੀ ਜਾਵੇਗੀ। ਇਸ ਕੌਂਸਲਿੰਗ ਦੌਰਾਨ ਪ੍ਰਾਰਥੀਆਂ ਨੂੰ ਵਿਦੇਸ਼ ਜਾਣ ਸਬੰਧੀ ਪਾਰਦਰਸ਼ੀ ਅਤੇ ਸਪੱਸ਼ਟ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਪ੍ਰਾਰਥੀਆਂ ਨੂੰ ਵਿਦੇਸ਼ ਜਾਣ ਵਿੱਚ ਕੋਈ ਮੁਸ਼ਕਲ ਨਾਲ ਆਵੇ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਜੋ ਪ੍ਰਾਰਥੀ ਵਿਦੇਸ਼ ਵਿੱਚ ਪੜ੍ਹਾਈ ਕਰਨ ਦੇ ਚਾਹਵਾਨ ਹਨ, ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਦੇ ਲਿੰਕ https://tinyurl.com/foreignstudyhsp ’ਤੇ ਰਜਿਸਟਰਡ ਕਰ ਸਕਦੇ ਹਨ ਅਤੇ ਜੋ ਪ੍ਰਾਰਥੀ ਵਿਦੇਸ਼ ਵਿੱਚ ਨੌਕਰੀ ਕਰਨ ਦੇ ਚਾਹਵਾਨ ਹਨ https://tinyurl.com/foreignplacementhsp ’ਤੇ ਰਜਿਸਟਰ ਕਰ ਸਕਦੇ ਹਨ।
ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਦੇ ਦਫ਼ਤਰ ਜੋ ਕਿ ਐਮ.ਐਸ.ਡੀ.ਸੀ. ਬਿਲਡਿੰਗ ਪਹਿਲੀ ਮੰਜਿਲ ਸਰਕਾਰੀ ਆਈ.ਟੀ.ਆਈ. ਕੰਪਲੈਕਸ, ਜਲੰਧਰ ਰੋਡ, ਹੁਸ਼ਿਆਰਪੁਰ ਵਿੱਚ ਸਥਿਤੀ ਹੈ, ਵਿੱਚ ਨਿੱਜੀ ਤੌਰ ’ਤੇ ਜਾ ਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਹੋਰ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਦੇ ਹੈਲਪਲਾਈਨ ਨੰਬਰ 62801-97708 ’ਤੇ ਸੰਪਰਕ ਕਰਕੇ ਸੂਚਨਾ ਪ੍ਰਾਪਤ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ।