ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 16 ਆਰ.ਆਰ/11 ਸਿੱਖ ਦੇ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਜੋ ਆਪਣੀ ਡਿਊਟੀ ਦੌਰਾਨ ਸ਼ਹੀਦ ਹੋ ਗਏ। ਇਹ ਬਹਾਦਰ ਜਵਾਨ 20 ਅਗਸਤ ਨੂੰ ਜੰਮੂ ਕਸ਼ਮੀਰ ਵਿਚ ਸੂਰਨਕੋਟ (ਪੁੰਛ ਸੈਕਟਰ) ਵਿਖੇ ਆਪਣੀ ਡਿਊਟੀ ਉੱਤੇ ਗਸ਼ਤ ਕਰਦੇ ਸਮੇਂ ਪੈਰ ਤਿਲਕਣ ਕਾਰਨ ਡੂੰਘੀ ਖੱਡ ਵਿੱਚ ਡਿੱਗ ਪਿਆ ਸੀ।