ਤਰਨ ਤਾਰਨ, 18 ਅਗਸਤ :-ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਮਾਨਯੋਗ ਡਿਪਟੀ ਕਮਿਸ਼ਨਰ, ਤਰਨ ਤਾਰਨ, ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਤੇ ਸ਼੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਸੀ. ਈ. ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀ ਰਹਿਨੁਮਾਈ ਹੇਠ 20 ਅਗਸਤ, 2021 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ ਪੁਖਰਾਜ ਹੈਲਥ ਕੇਅਰ ਕੰਪਨੀ ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੀ ਪ੍ਰਭਜੋਤ ਸਿੰਘ, ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਵਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਸਿਰਫ਼ ਫੀਮੇਲ (ਲੜਕੀਆਂ) ਉਮੀਦਵਾਰ ਹੀ ਭਾਗ ਲੈ ਸਕਦੀਆਂ ਹਨ, ਜਿਹਨਾਂ ਦੀ ਯੋਗਤਾ ਘੱਟੋ-ਘੱਟ ਦਸਵੀਂਂ ਪਾਸ, ਉਮਰ 18-25 ਸਾਲ ਹੋਵੇ। ਚਾਹਵਾਨ ਉਮੀਦਵਾਰ ਸਵੇਰੇ 10 ਵੱਜੇ ਤੋਂ ਦੁਪਿਹਰ 2 ਵੱਜੇ ਤੱਕ ਆਪਣੇ ਪੜਾਈ ਅਤੇ ਹੋਰ ਦਸਤਾਂਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਇੰਟਰਵਿਉ ਲਈ ਹਾਜ਼ਰ ਹੋ ਸਕਦੇ ਹਨ, ਜਿਲਾ ਰੋਜਗਾਰ ਅਧਿਕਾਰੀ ਵੱਲੋਂ ਬੇਰੋਜ਼ਗਾਰ ਉਮੀਦਵਾਰ ਨੂੰ ਲਾਭ ਲੈਣ ਲਈ ਇਸ ਰੋਜ਼ਗਾਰ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ ਵਧੇਰੇ ਜਾਣਕਾਰੀ ਲਈ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।