ਲੱਗਭੱਗ 7 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ 30 ਬੈੱਡ ਦੀ ਸਮਰੱਥਾ ਦਾ ਜੱਚਾ ਬੱਚਾ ਵਾਰਡ 7 ਮਹੀਨਿਆਂ ਵਿੱਚ ਹੋਵੇਗਾ ਮੁਕੰਮਲ

ਤਰਨ ਤਾਰਨ, 16 ਅਗਸਤ :-ਪੰਜਾਬ ਹੈੱਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ, ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਅੱਜ ਸਿਵਲ ਹਸਪਤਾਲ ਪੱਟੀ ਵਿਖੇ ਲੱਗਭੱਗ 7 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ 30 ਬੈੱਡ ਦੀ ਸਮਰੱਥਾ ਦੇ ਜੱਚਾ-ਬੱਚਾ ਵਾਰਡ ਦਾ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਅਸ਼ਵਨੀ ਸੇਖੜੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅਤੇ ਸਿਹਤ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਰਾਜ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਵੱਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।ਉਹਨਾਂ ਇਹ ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 13 ਨਵੇਂ ਜੱਚਾ-ਬੱਚਾ ਵਾਰਡ ਬਚਾਏ ਜਾ ਰਹੇ ਹਨ।ਉੁਹਨਾਂ ਕਿਹਾ ਕਿ ਰਾਜ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਲੋਕਾਂ ਨੂੰ ਆਧੁਨਿਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦ੍ਰਿੜ ਸੰਕਲਪ ਹੈ।
ਉਹਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸਰਹੱਦੀ ਜ਼ਿਲ੍ਹਿਆ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਈ-ਕਲੀੀਨਕ ਸਥਾਪਿਤ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਈ-ਕਲੀਨਿਕਾਂ ਵਿੱਚ ਸਿਹਤ ਮਾਹਿਰਾਂ ਵੱਲੋਂ ਮਰੀਜ਼ਾਂ ਨੂੰ ਆੱਨਲਾਈਨ ਸਿਹਤ ਸੇਵਾਵਾਂ ਮੁਹੱਈਆ ਉਪਲੱਬਧ ਕਰਵਾਈਆ ਜਾਣਗੀਆਂ।
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਸਿਵਲ ਹਸਪਤਾਲ ਪੱਟੀ ਵਿਖੇ ਲੋਕਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸਿਵਲ ਹਸਪਤਾਲ ਪੱਟੀ ਵਿਖੇ ਬਣਨ ਵਾਲ ਇਹ ਜੱਚਾ ਬੱਚਾ ਕੇਂਦਰ ਆਉਣ ਵਾਲੇ ਲੱਗਭੱਗ 7 ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਉਹਨਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਿਵਲ ਹਸਪਤਾਲ ਪੱਟੀ ਵਿਖੇ ਆਕਸੀਜਨ ਪਲਾਂਟ ਵੀ ਸਥਾਪਿਤ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਰੋਨਾ ਕਾਲ ਦੌਰਾਨ ਪੈਦਾ ਹੋਈ ਆਕਸੀਜਨ ਦੀ ਘਾਟ ਦੇ ਪੂਰਾ ਕਰਨ ਲਈ ਸਰਕਾਰ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।ਉਹਨਾਂ ਕਿਹਾ ਕਿ ਇਸ ਪਲਾਂਟ ਦੇ ਲੱਗਣ ਨਾਲ ਸਿਵਲ ਹਸਪਤਾਲ ਵਿੱਚ 25 ਬੈੱਡਾਂ ਨੂੰ ਆਕਸੀਜਨ ਮਿਲੇਗੀ। ਉਹਨਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਸਿਵਲ ਹਸਪਤਾਲ ਪੱਟੀ ਵਿਖੇ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਐੱਸ. ਡੀ. ਐੱਮ. ਪੱਟੀ ਸ਼੍ਰੀਮਤੀ ਅਲਕਾ ਕਾਲੀਆ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਜਗਤਾਰ ਸਿੰਘ ਬੁਰਜ, ਪੈਨਸ਼ਰਜ਼ ਬੋਰਡ ਪੰਜਾਬ ਦੇ ਚੇਅਰਮੈਨ ਪ੍ਰਿੰਸੀਪਲ ਹਰਦੀਪ ਸਿੰਘ ਪੱਟੀ, ਨਗਰ ਕੌਂਸ਼ਲ ਦੇ ਪ੍ਰਧਾਨ ਦਲਬੀਰ ਸਿੰਘ ਸੇਖੋਂ, ਚੇਅਰਮੈਨ ਸੁਖਵਿੰਦਰ ਸਿੰਘ ਸਿੱਧੂ, ਚੇਅਰਮੈਨ ਸੁਖਰਾਜ ਸਿੰਘ ਕਿਰੋਤਵਾਲ, ਹਰਮਨ ਸੇਖੋਂ ਜ਼ਿਲ੍ਹਾ ਪ੍ਰਧਾਨ ਤੋਂ ਇਲਾਵਾ ਕਾਂਗਰਸੀ ਆਗੂ ਤੇ ਵਰਕਰ ਵੀ ਹਾਜ਼ਰ ਸਨ।