ਜਗਰਾਵਾਂ ਦਾ ਰੋਸ਼ਨੀ ਮੇਲਾ ਪੰਜਾਬ ਦੇ ਸੂਬੇ ਦੇ ਮੂਹਰਲੀ ਕਤਾਰ ਵਿੱਚ ਮੇਲਿਆਂ ’ਚ ਸ਼ੁਮਾਰ ਹੈ। ਪੰਜਾਬ ਦੇ ਲੋਕ ਗੀਤ, ਲੋਕ ਬੋਲੀਆਂ ਵੀ ਇਸ ਗੱਲ ਦੀਆਂ ਗਵਾਹ ਹਨ। ਦੇਸੀ ਮਹੀਨਿਆਂ ਮੁਤਾਬਕ ਹਰ ਸਾਲ 13 ਤੋਂ 15 ਫੱਗਣ (25, 26 ਅਤੇ 27 ਫਰਵਰੀ) ਤੱਕ ਲੱਗਣ ਵਾਲੇ ਇਸ ਮੇਲੇ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਸਿੱਧ ਕੱਵਾਲ ਆਪਣੀ ਕਲਾ ਨਾਲ ਪੀਰ ਬਾਬਾ ਮੋਹਕਮਦੀਨ ਦੀ ਮਜ਼ਾਰ ’ਤੇ ਇਬਾਦਤ ਕਰਨ ਦਾ ਅਨੋਖਾ ਜ਼ਰੀਆ ਪ੍ਰਦਾਨ ਕਰਦੇ ਹਨ। ਧਾਰਮਿਕ ਉਤਸਵ ਨੂੰ ਸਮਾਜਿਕ ਮੇਲੇ ’ਚ ਬਦਲਿਆਂ ਤਾਂ ਲੰਬਾ ਸਮਾਂ ਹੋ ਗਿਆ ਹੈ।

ਮੁਕਤਸਰ ਦੀ ਮਾਘੀ ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰੱਖਦਾ ਹੈ | ਜਿਸ ਨੂੰ ਪੰਜਾਬ ਵਿੱਚ ਬਿਨਾਂ ਕਿਸੇ ਜਾਤ ਪਾਤ ਅਤੇ ਵਿਤਕਰੇ ਬਗੈਰ ਸ਼ਰਧਾ ਭਾਵਨਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਯਾਦ ਕਰਨ ਦੇ ਪ੍ਰਯੋਜਨ ਵਜੋਂ ਵੀ ਮਨਾਇਆ ਜਾਂਦਾ ਹੈ| ਮੁਕਤਸਰ ਦੇ ਮੇਲੇ ਦਾ ਜ਼ਿਕਰ ਕਈ ਲੋਕ ਗੀਤਾਂ ਵਿੱਚ ਆਉਂਦਾ ਹੈ ਜਿਵੇਂ ਹੇਠਾਂ ਲਿਖੇ ਲੋਕ-ਗੀਤ ਅਤੇ ਬੋਲੀ ਵਿੱਚ ਦੇਖਇਆ ਜਾ ਸਕਦਾ ਹੈ।

1.ਲੈ ਚੱਲ ਵੇ ਨਣਦ ਦਿਆ ਵੀਰਾ ਮੇਲੇ ਮੁਕਸਰ ਦੇ.......

ਜ਼ਿਲ੍ਹਾ ਲੁਧਿਆਣੇ ਵਿੱਚ ਪੈਂਦਾ ਪਿੰਡ ਜਰਗ ਘੁੱਗ ਵਸਦਾ ਹੈ ਜਿਸ ਨੂੰ ਅੱਜ ਤੋਂ ਲਗਪਗ ਢਾਈ ਹਜ਼ਾਰ ਸਾਲ ਪਹਿਲਾਂ ਸੀਸ ਦਾਨੀ ਰਾਜਾ ਜਗਦੇਵ ਨੇ ਵਸਾਇਆ ਸੀ। ਜਾਣਕਾਰੀ ਅਨੁਸਾਰ ਲਗਪਗ 6 ਸਦੀਆਂ ਤੋਂ ਇਹ ਮੇਲਾ ਚੇਤ ਦੇ ਮਹੀਨੇ ਦੇ ਦੂਜੇ ਮੰਗਲਵਾਰ ਨੂੰ ਮਾਤਾ ਰਾਣੀ ਦੇ ਪਵਿੱਤਰ ਅਸਥਾਨ ’ਤੇ ਲੱਗਦਾ ਹੈ। ਇੱਕ ਮਹੀਨਾ ਪਹਿਲਾਂ ਹੀ ਇਸ ਪਿੰਡ ਦੇ ਸਾਰੇ ਘਰਾਂ ਵਿੱਚ ਮੇਲੇ ਦੀਆਂ ਤਿਆਰੀਆਂ ਸ਼ੁਰੂ ਹੋ ਜਾਂਦੀਆਂ ਹਨ ਜੋ ਦੇਖਣ ਵਾਲੀਆਂ ਹੁੰਦੀਆਂ ਹਨ। ਪਿੰਡ ਦੀਆਂ ਦੂਰ-ਦੁਰਾਡੇ ਵਿਆਹੀਆਂ ਧੀਆਂ ਆਪਣੇ ਪਰਿਵਾਰਾਂ ਸਮੇਤ ਪੇਕੇ ਘਰ ਪੁੱਜ ਕੇ ਮੇਲੇ ਵਿੱਚ ਸ਼ਾਮਲ ਹੁੰਦੀਆਂ ਹਨ। ਪਿੰਡ ਵਾਸੀ ਵੀ ਵੱਖ-ਵੱਖ ਪਕਵਾਨ ਤਿਆਰ ਕਰ ਕੇ ਆਏ ਮਹਿਮਾਨਾਂ ਦੀ ਆਓ ਭਗਤ ਕਰਦੇ ਹਨ।

ਮੰਦਰ ਇੱਥੇ ਮੁੱਖ ਤੌਰ ’ਤੇ ਚਾਰ ਮੰਦਰ ਹਨ, ਜੋ ਸ਼ੀਤਲਾ ਮਸਾਣੀ ਜਾਂ ਵੱਡੀ ਮਾਤਾ, ਬਸੰਤੀ ਜਾਂ ਨਿੱਕੀ ਮਾਤਾ, ਮਾਤਾ ਮਦਾਨਦ-ਮਾਤਾ ਕਾਲੀ ਅਤੇ ਬਾਬਾ ਫ਼ਰੀਦ ਸ਼ੱਕਰਗੰਜ ਦੇ ਹਨ।

ਸੀਤਲਾ ਮਾਤਾ ਇੱਕ ਲੋਕ ਦੇਵੀ ਹੈ, ਜੋ ਪੰਜਾਬੀ ਲੋਕ ਧਰਮ ਦਾ ਹਿੱਸਾ ਹੈ। ਸੀਤਲਾ ਚੇਚਕ ਦੀ ਦੇਵੀ ਹੈ ਅਤੇ ਇਸ ਦੇ ਠੀਕ ਹੋਣ ਲਈ ਇਸਦੀ ਉਪਾਸਨਾ ਕੀਤੀ ਜਾਂਦੀ ਹੈ। ਇਹ ਚਿਕਨ ਪੌਕਸ ਦੇ ਰੂਪ ਵਿਚ ਵੀ ਆਉਂਦੀ ਹੈ ਅਤੇ ਇਸ ਦੇ ਠੀਕ ਹੋਣ ਲਈ ਇਸਦੀ ਉਪਾਸਨਾ ਕੀਤੀ ਜਾਂਦੀ ਹੈ। 

ਪ੍ਰਸ਼ਾਦ ਮੇਲੇ ਵਾਲੇ ਦਿਨ ਤੋਂ ਇੱਕ ਦਿਨ ਪਹਿਲਾਂ ਸ਼ਰਧਾਲੂ ਸੋਮਵਾਰ ਨੂੰ ਮਿੱਠੇ ਗੁਲਗੁਲੇ ਪਕਾਉਂਦੇ ਹਨ, ਜਿਸ ਨੂੰ ‘ਬੇਹਾ ਅੰਨ੍ਹ’ ਵੀ ਕਿਹਾ ਜਾਂਦਾ ਹੈ। ਇਨ੍ਹਾਂ ਗੁਲਗੁਲਿਆਂ ਨੂੰ ਸੁੱਚੇ ਰੱਖ ਕੇ ਦੂਜੇ ਦਿਨ ਸਾਰੇ ਮੰਦਰਾਂ ਵਿੱਚ ਪੂਜਾ ਕਰ ਕੇ ਅਤੇ ਮਿੱਟੀ ਕੱਢ ਕੇ ਪ੍ਰਸ਼ਾਦ ਦੇ ਰੂਪ ਵਿੱਚ ਵੰਡਿਆ ਅਤੇ ਛਕਿਆ ਜਾਂਦਾ ਹੈ। ਸੋਮਵਾਰ ਨੂੰ ਦੁਪਹਿਰ ਤੋਂ ਹੀ ਇਲਾਕੇ ਅਤੇ ਦੂਰ-ਦੁਰਾਡੇ ਤੋਂ ਲੋਕ ਮੰਦਰਾਂ ਦੇ ਦਰਸ਼ਨਾਂ ਲਈ ਪੁੱਜਣੇ ਸ਼ੁਰੂ ਹੋ ਜਾਂਦੇ ਹਨ।