ਡਿਪਟੀ ਕਮਿਸ਼ਨਰ ਨੇ ਚਾਹਵਾਨ ਨੌਜਵਾਨਾਂ ਨੂੰ https://www.eduzphere.com/freegovtexams ’ਤੇ ਰਜਿਸਟਰੇਸ਼ਨ ਕਰਵਾਉਣ ਦੀ ਕੀਤੀ ਅਪੀਲ

ਹੁਸ਼ਿਆਰਪੁਰ, 10 ਸਤੰਬਰ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਜਿਥੇ ਸੂਬੇ ਦੇ ਲੱਖਾਂ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਇਆ ਗਿਆ ਹੈ, ਉਥੇ ਹੁਣ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੌਜਵਾਨਾਂ ਲਈ ਜੋ ਸਰਕਾਰੀ ਨੌਕਰੀਆਂ ਲਈ ਕੋਚਿੰਗ ਲੈਣਾ ਚਾਹੁੰਦੇ ਹਨ, ਉਨ੍ਹਾਂ ਨੂੰ ਆਨ ਲਾਈਨ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਬੇਰੋਜ਼ਗਾਰ ਨੌਜਵਾਨ ਜੋ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਕੋਚਿੰਗ ਲੈਣ ਦੇ ਚਾਹਵਾਨ ਹਨ, ਉਨ੍ਹਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਮੁਹੱਈਆ ਕਰਵਾਉਣ ਦੀ ਸਾਰੀ ਵਿਵਸਥਾ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਐਸ.ਐਸ.ਸੀ., ਬੈਂਕ, ਪੀ.ਓ. ਕਲੈਰੀਕਲ, ਆਰ.ਆਰ.ਬੀ., ਸੀ.ਈ.ਟੀ. ਪੀ.ਪੀ.ਐਸ.ਸੀ., ਪੀ.ਐਸ.ਐਸ.ਬੀ. ਅਤੇ ਹੋਰ ਵਿਭਾਗੀ ਪ੍ਰੀਖਿਆਵਾਂ ਲਈ ਕੋਚਿੰਗ ਦਿੱਤੀ ਜਾਵੇਗੀ, ਜੋ ਕਿ ਪੰਜਾਬ ਸਰਕਾਰ ਦਾ ਇਕ ਪ੍ਰਸ਼ੰਸਾਯੋਗ ਕਦਮ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਨਲਾਈਨ ਕੋਚਿੰਗ ਦਾ ਲਾਭ ਲੈਣ ਲਈ ਵੈਬਸਾਈਟ https://www.eduzphere.com/freegovtexams ’ਤੇ ਜਾ ਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਸਟਰੀਮ ਵਿਚ ਗਰੈਜੂਏਟ ਉਮੀਦਵਾਰ ਅਤੇ ਅੰਡਰ ਗਰੈਜੂਏਟ ਉਮੀਦਵਾਰ ਜੇਕਰ ਉਹ ਕਿਸੇ ਕੇਂਦਰ, ਸੂਬੇ ਦੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਯੋਗ ਹੈ ਤਾਂ ਕਲਾਸਾਂ ਲਈ ਖੁਦ ਨੂੰ ਰਜਿਸਟਰ ਕਰਵਾ ਸਕਦੇ ਹਨ।