ਦੇਸ਼ ਅੰਦਰ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਨੇ ਜਨਮ ਲਿਆ ਹੈ ਜਿਨ੍ਹਾਂ ਨੇ ਦੇਸ਼ ਨੂੰ ਇੱਕ ਨਵੀਂ ਰਾਹ ਦਿਖਾਈ ਹੈ। ਜਿੱਥੇ ਬਹੁਤ ਸਾਰੇ ਦੇਸ਼ ਭਗਤਾਂ ਨੇ ਆਪਣੀ ਜ਼ਿੰਦਗੀ ਕੁ-ਰ-ਬਾ-ਨ ਕਰਕੇ ਇਸ ਦੇਸ਼ ਨੂੰ ਆਜ਼ਾਦੀ ਦਿਵਾਈ, ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਬਰਾਬਰ ਦੇ ਹੱਕ ਦਬਾਉਣ ਵਾਸਤੇ ਡਾਕਟਰ ਬੀ ਆਰ ਅੰਬੇਦਕਰ ਵੱਲੋਂ ਸੰਵਿਧਾਨ ਦਾ ਨਿਰਮਾਣ ਕੀਤਾ ਗਿਆ। ਦੇਸ਼ ਅੰਦਰ ਜਿੱਥੇ ਹਰ ਇੱਕ ਨਾਗਰਿਕ ਉਹਨਾਂ ਦੇ ਬਣਾਏ ਹੋਏ ਕਾਨੂੰਨਾਂ ਦੀ ਪਾਲਣਾ ਕਰ ਰਿਹਾ ਹੈ। ਉੱਥੇ ਹੀ ਉਨ੍ਹਾਂ ਵੱਲੋਂ ਹਰ ਇੱਕ ਜਾਤ ਨੂੰ ਬਰਾਬਰ ਦਾ ਅਧਿਕਾਰ ਦੇ ਕੇ ਸਭ ਨੂੰ ਇਕ ਸਮਾਨ ਕੀਤਾ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ 14 ਅਪ੍ਰੈਲ ਨੂੰ ਜਿੱਥੇ ਸੰਵਿਧਾਨ ਨਿਰਮਾਤਾ ਡਾਕਟਰ ਬੀ ਆਰ ਅੰਬੇਦਕਰ ਦਾ ਜਨਮ ਦਿਨ ਲੋਕਾਂ ਵੱਲੋਂ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਉੱਥੇ ਹੀ ਇਸ ਮੌਕੇ ਉਪਰ ਹੁਣ ਭਾਰਤ ਸਰਕਾਰ ਵਲੋ 14 ਅਪ੍ਰੈਲ ਨੂੰ ਡਾਕਟਰ ਬੀ.ਆਰ. ਅੰਬੇਡਕਰ ਜਯੰਤੀ ਮੌਕੇ ਤੇ ਛੁੱਟੀ ਕੀਤੇ ਜਾਣ ਦਾ ਐਲਾਨ ਕਰਨ ਦੀ ਖਬਰ ਸਾਹਮਣੇ ਆਈ ਹੈ। ਸਰਕਾਰ ਨੇ 14 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਦੇਸ਼ ਵਿਦੇਸ਼ ਵਿੱਚ ਜਿੱਥੇ ਡਾ.ਬੀ.ਆਰ.ਅੰਬੇਡਕਰ ਸਾਹਿਬ ਜੀ ਦੀ 131 ਵੀਂ ਜਯੰਤੀ 14 ਅਪ੍ਰੈਲ 2022 ਨੂੰ ਹੋਵੇਗੀ।

ਉਥੇ ਹੀ ਉਨ੍ਹਾਂ ਦੇ ਜਨਮ ਦਿਨ ਦੇ ਮੌਕੇ ਉਪਰ ਕੇਂਦਰ ਸਰਕਾਰ ਨੇ 14 ਅਪ੍ਰੈਲ ਨੂੰ ਜਨਤਕ ਛੁੱਟੀ ਘੋਸ਼ਿਤ ਕੀਤੀ ਹੈ। ਜਿੱਥੇ ਡਾ. ਬੀ.ਆਰ. ਅੰਬੇਡਕਰ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ ਸਨ , ਉਥੇ ਹੀ ਉਨ੍ਹਾਂ ਵੱਲੋਂ ਊਚ-ਨੀਚ ਦੇ ਫ਼ਰਕ ਨੂੰ ਖਤਮ ਕਰਨ ਲਈ ਸਭ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੱਭ ਦੇਸ਼ ਵਾਸੀਆਂ ਦੇ ਏਕੇ ਵਿੱਚ ਵਿੱਚ ਰਹਿਣ ਵਾਸਤੇ ਸਵਿਧਾਨ ਦਾ ਨਿਰਮਾਣ ਕੀਤਾ ਗਿਆ ਅਤੇ ਛੂਤ-ਛਾਤ ਨੂੰ ਖਤਮ ਕਰਨ ਦੇ ਯਤਨ ਕੀਤੇ ਗਏ।

ਦੇਸ਼ ਹਰ ਸਾਲ ਉਨ੍ਹਾਂ ਦੇ ਜਨਮ ਦਿਨ ਨੂੰ ਅੰਬੇਡਕਰ ਜਯੰਤੀ ਵਜੋਂ ਮਨਾਉਂਦਾ ਹੈ। ਸਵਿਧਾਨ ਦਾ ਨਿਰਮਾਣ ਕਰਕੇ ਦੇਸ਼ ਨੂੰ ਦਿੱਤੀ ਗਈ ਇਸ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਜਿਨ੍ਹਾਂ ਦੇ ਬਣਾਏ ਹੋਏ ਕਾਨੂੰਨਾਂ ਦੇ ਤਹਿਤ ਅੱਜ ਭਾਰਤ ਦੇ ਬਸ਼ਿੰਦੇ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਨ।