*ਬਜਟ ਦੌਰਾਨ ਆਪਣੇ ਹੀ ਮੂੰਹ ਕਰਦੇ ਰਹੇ ਅਪਣੀਆਂ ਤਾਰੀਫਾਂ*

*ਪੁਰਾਣੀ ਪੈਂਨਸ਼ਨ ਲਾਗੂ ਕਰਨ, ਮਹਿੰਗਾਈ ਭੱਤੇ ਦੇ ਬਕਾਏ, ਖੋਹੇ ਭੱਤੇ ਬਹਾਲ ਕਰਨ, ਛੇਵੇਂ ਤਨਖਾਹ ਕਮਿਸ਼ਨ ਨੂੰ ਸੋਧ ਕੇ ਲਾਗੂ ਕਰਨ, ਕੇਂਦਰੀ ਤਨਖਾਹ ਕਮਿਸ਼ਨ ਤੇ ਭਰਤੀ ਕਰਨ ਦੀ ਬਜਾਏ ਪੰਜਾਬ ਦਾ ਤਨਖਾਹ ਕਮਿਸ਼ਨ ਲਾਗੂ ਕਰਨ, ਪੂਰੀ ਤਨਖਾਹ ਤੇ ਰੈਗੂਲਰ ਭਰਤੀ ਕਰਨ, 200/-ਰੁਪਏ ਜਜੀਆ ਟੈਕਸ ਬੰਦ ਨਾ ਕਰਨ ਆਦਿ ਮੰਗਾਂ ਤੇ ਸਰਕਾਰ ਪਿਛੇ ਹੱਟਦੀ ਨਜਰ ਆ ਰਹੀ ਹੈ। ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਬਹੁਤ ਰੋਸ ਪਾਇਆ ਜਾ ਰਿਹਾ ਹੈ*

   *ਮੁਲਾਜ਼ਮਾਂ ਵੱਲੋਂ ਹੋਣ ਵਾਲੇ ਵੱਡੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ ਪੰਜਾਬ ਸਰਕਾਰ*         

 28 ਜੂਨ :- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਪਲੇਠਾ ਵਿੱਤੀ-ਬਜਟ ਮੁਲਾਜ਼ਮ ਵਿਰੋਧੀ ਤੇ ਸਰਕਾਰ ਬਣਨ ਤੋਂ ਪਹਿਲਾਂ ਦਿੱਤੀਆਂ ਗਰੰਟੀਆਂ ਤੋਂ ਪਿਛੇ ਹਟਣ ਵੱਲ ਸੰਕੇਤ ਕਰਦਾ ਹੈ। ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨ ਵਰਗ ਨੂੰ ਨੌਕਰੀਆਂ ਦੇਣ ਸਬੰਧੀ ਝੂਠੀਆਂ ਡੀਂਗਾ ਮਾਰੀਆਂ ਜਾ ਰਹੀਆਂ ਹਨ ਜਦਕਿ ਪਰ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਲਈ ਨੌਕਰੀਆਂ ਪੈਦਾ ਕਰਨ ਦੇ ਮੌਕਿਆਂ ਵਿੱਚ ਸਭ ਤੋਂ ਵੱਡੀ ਰੁਕਾਵਟ ਭਗਵੰਤ ਮਾਨ ਸਰਕਾਰ ਵੱਲੋਂ ਹੀ ਕੀਤੀ ਜਾ ਰਹੀ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿਲ੍ਹਾ ਪ੍ਰਧਾਨ ਸੰਗਤ ਰਾਮ, ਜਿਲ੍ਹਾ ਜਨਰਲ ਸਕੱਤਰ ਮਨਦੀਪ ਸਿੰਘ ਨੇ ਭਗਵੰਤ ਮਾਨ ਸਰਕਾਰ ਦੇ ਬਜਟ 'ਤੇ ਪ੍ਰਤੀਕਰਮ ਕਰਦਿਆਂ ਆਖਿਆ ਕਿ ਆਪ ਸਰਕਾਰ ਵੱਲੋਂ ਰਾਜ ਸੱਤਾ ਹਾਸਲ ਕਰਨ ਲਈ ਮੁਲਾਜ਼ਮ ਵਰਗ ਨਾਲ਼ ਕੀਤੇ ਵਾਅਦਿਆਂ ਨੂੰ ਬਜਟ ਵਿੱਚ ਮੂਲੋਂ ਹੀ ਅੱਖੋਂ-ਪਰੋਖੇ ਕਰ ਦਿੱਤਾ ਹੈ। ਜਥੇਬੰਦੀ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਵੱਲੋਂ 2004 ਜਾਂ ਇਸ ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜਮਾਂ ਤੇ ਮੁੜ ਤੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਇਸ ਬਜਟ ਵਿੱਚ ਪੈਨਸ਼ਨ ਸਕੀਮ ਲਾਗੂ ਕਰਨ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ। ਜਿਲ੍ਹਾ ਪ੍ਰਧਾਨ ਵੱਲੋਂ ਕਿਹਾ ਗਿਆ ਕਿ ਮੁਲਾਜ਼ਮਾਂ ਦੇ ਨਵੇਂ ਤਨਖਾਹ ਕਮਿਸ਼ਨ ਨੂੰ ਸੋਧ ਕੇ ਲਾਗੂ ਕਰਨ ਦੇ ਕੀਤੇ ਵਾਅਦੇ ਨੂੰ ਵੀ ਬੱਜਟ ਵਿੱਚ ਛੂਹਿਆ ਤੱਕ ਨਹੀਂ ਗਿਆ। ਨਾ ਹੀ ਪਿਛਲੀ ਸਰਕਾਰ ਵੱਲੋਂ ਬੰਦ ਕੀਤੇ ਪੇਂਡੂ ਭੱਤੇ ਸਮੇਤ 27 ਕਿਸਮ ਦੇ ਭੱਤੇ ਬਹਾਲ ਕਰਨ ਬਾਰੇ ਕੋਈ ਗੱਲ ਕੀਤੀ ਗਈ ਹੈ। ਜਬਰੀ ਵਸੂਲੇ ਜਾਂਦੇ 200/- ਡਿਵੈਲਪਮੈਂਟ ਟੈਕਸ ਨੂੰ ਬੰਦ ਕਰਨ ਬਾਰੇ ਵੀ ਬਜਟ ਵਿੱਚ ਕੋਈ ਤਜ਼ਵੀਜ਼ ਨਹੀਂ ਲਿਆਂਦੀ ਗਈ। ਜਿਲ੍ਹਾ ਜਨਰਲ ਸਕੱਤਰ ਵੱਲੋਂ ਆਖਿਆ ਗਿਆ ਕਿ ਪੰਜਾਬ ਵਿੱਚ ਨਵੀਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਤੇ ਕੇਂਦਰ ਦੇ 7ਵੇਂ ਤਨਖਾਹ ਕਮਿਸ਼ਨ ਦੀ ਬਜਾਏ ਪੰਜਾਬ ਦਾ ਤਨਖਾਹ ਕਮਿਸ਼ਨ ਲਾਗੂ ਕਰਨ, ਪੂਰੀ ਤਨਖਾਹ ਤੇ ਰੈਗੂਲਰ ਭਰਤੀ ਕਰਨ ਆਦਿ ਮੰਗਾਂ ਤੋਂ ਸਰਕਾਰ ਪਿਛੇ ਹੱਟਦੀ ਨਜਰ ਆ ਰਹੀ ਹੈ। ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਹੈ ਅਤੇ ਸੰਘਰਸ਼ ਵਿੱਡਣ ਲਈ ਤਿਆਰ ਹਨ।ਆਗੂਆਂ ਨੇ ਬਜਟ ਨੂੰ ਮੁਲਾਜ਼ਮ ਵਿਰੋਧੀ ਕਰਾਰ ਦਿੰਦਿਆਂ ਆਪਣੇ ਹੱਕਾਂ ਦੀ ਪੂਰਤੀ ਲਈ ਸੰਘਰਸ਼ਾਂ ਦੇ ਰਾਹ ਤੇ ਚੱਲਣ ਦਾ ਸੱਦਾ ਦਿੱਤਾ ਹੈ । ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਸੰਗਤ ਰਾਮ ਜਿਲ੍ਹਾ ਪ੍ਰਧਾਨ PSMSU/CPFEU ਵੱਲੋ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕੇ ਜੇਕਰ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਦੋ ਲੱਖ ਤੋ ਵੱਧ ਸਰਕਾਰੀ ਮੁਲਾਜਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕੀਤੀ ਗਈ ਤਾਂ CPFEU ਪੰਜਾਬ ਵੱਲੋਂ ਹਿਮਾਚਲ ਪ੍ਰਦੇਸ਼ ਵਿਚ ਹੋ ਰਹੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਡਟ ਕੇ ਵਿਰੋਧ ਕੀਤਾ ਜਵੇਗਾ।*

ਜਾਰੀ ਕਰਤਾ
ਸੰਗਤ ਰਾਮ ਜਿਲ੍ਹਾ ਪ੍ਰਧਾਨ PSMSU ਕਪੂਰਥਲਾ।
ਮਨਦੀਪ ਸਿੰਘ ਜਿਲ੍ਹਾ ਜਨਰਲ ਸਕੱਤਰ ਕਪੂਰਥਲਾ