ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ’ਚ ਸ਼੍ਰੀ ਦਸਮੇਸ਼ ਕਾਨਵੈਂਟ ਸਕੂਲ ਅੱਟੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਸ਼੍ਰੀ ਬਲਜਿੰਦਰ ਕੁਮਾਰ, ਸੰਦੀਪ ਕੌਰ ਅਤੇ ਮੁੱਖ ਪ੍ਰਬੰਧਕ ਚਰਨਜੀਤ ਸਿੰਘ ਨੇ ਦੱਸਿਆ ਕਿ ਕੁਲ 46 ਵਿਦਿਆਰਥੀ ਇਸ ਪ੍ਰੀਖਿਆ ’ਚ ਸ਼ਾਮਲ ਹੋਏ ਸਨ ਅਤੇ ਸਾਰੇ ਪਹਿਲੇ ਦਰਜੇ ’ਚ ਪਾਸ ਹੋਏ ਹਨ। ਉਨਾਂ ਅੱਗੇ ਦੱਸਿਆ ਕਿ ਮਿਸ: ਹਰਨੂਰ ਪੁੱਤਰੀ ਸ੍ਰੀ ਅਵਤਾਰ ਲਾਲ ਵਾਸੀ ਮਹਿਸਮਪੁਰ ਨੇ 621 ਅੰਕ ਹਾਸਲ ਕਰਕੇ ਪਹਿਲਾ ਸਥਾਨ, ਮਿਸ: ਮੁਸਕਾਨ ਪੁੱਤਰੀ ਸ੍ਰੀ ਰੇਸ਼ਮ ਲਾਲ ਵਾਸੀ ਮਨਸੂਰਪੁਰ ਨੇ 617 ਅੰਕ ਹਾਸਲ ਕਰਕੇ ਦੂਸਰਾ ਸਥਾਨ ਜਲਦ ਮਿਸ: ਕੋਮਲ ਪੁੱਤਰੀ ਸ੍ਰੀ ਭੁਪਿੰਦਰ ਸਿੰਘ ਵਾਸੀ ਅੱਟਾ ਨੇ 612 ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ ਹੈ। ਉਨਾਂ ਅੱਗੇ ਕਿਹਾ ਕਿ 2 ਵਿਦਿਆਰਥੀਆਂ ਦੇ 95 ਫੀਸਦੀ ਤੋਂ ਉੱਪਰ ਅੰਕ ਹਨ ਅਤੇ 10 ਵਿਦਿਆਰਥੀਆਂ ਦੇ 90 ਫੀਸਦੀ ਤੋਂ ਉੱਪਰ ਅੰਕ ਹਨ । ਇਸ ਮੌਕੇ ਸਕੂਲ ਡਾਇਰੈਕਟਰ ਸ੍ਰੀ ਸੁਖਦੀਪ ਸਿੰਘ ਨੇ ਕਿਹਾ ਕਿ ਇਲਾਕੇ ’ਚ ਸਕੂਲ ਖੇਡਾਂ ਦੇ ਖੇਤਰ ਨਾਲ ਘੱਟ ਫ਼ੀਸ ’ਤੇ ਮਿਆਰੀ ਸਿੱਖਿਆ ਦੇਣ ਲਈ ਵੱਚਨਵੱਧ ਹੈ। ਉਨਾਂ ਇਸ ਨਤੀਜੇ ਦਾ ਸਿਹਰਾ ਮਿਹਨਤੀ ਸਟਾਫ਼, ਮਾਪਿਆਂ ਦੇ ਸਹਿਯੋਗ ਅਤੇ ਵਿਦਿਆਰਥੀਆਂ ਦੀ ਲਗਨ ਨੂੰ ਦੱਸਿਆ।