llkਜ੍,ਇ ਖ੍ਇ੍ਫ ਭਭ ਬ। 

ਹੁਸ਼ਿਆਰਪੁਰ, 7 ਜੁਲਾਈ:-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਏ‌੍ਸਪ ੁ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੁਲੈਕਟਰ ਰੇਟ ਰਿਵਾਇਜ਼ ਕਰਨ ਸਬੰਧੀ ਤਹਿਸੀਲਦਾਰਾਂ, ਕਾਰਜਸਾਧਕ ਅਫ਼ਸਰਾਂ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਏਰੀਏ ਦੇ ਰਿਵਾਇਜ਼ ਰੇਟਾਂ ਦੀ ਤਜਵੀਜ਼ 8 ਜੁਲਾਈ ਨੂੰ ਸ਼ਾਮ ਤੱਕ ਸੌਂਪੀ ਜਾਵੇ, ਤਾਂ ਜੋ ਸਾਲ 2022-23 ਦੇ ਕੁਲੈਕਟਰ ਰੇਟ ਰਿਵਾਇਜ਼ ਕਰਨ ਸਬੰਧੀ ਅੰਤਿਮ ਫੈਸਲਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨੈਸ਼ਨਲ ਅਤੇ ਸਟੇਟ ਹਾਈਵੇਜ਼ ਤੋਂ ਇਲਾਵਾ ਕਮਰਸ਼ੀਅਲ ਏਰੀਏ ਨੂੰ ਪੂਰੀ ਗੰਭੀਰਤਾ ਨਾਲ ਵਾਚ ਕੇ ਹੀ ਤਜਵੀਜ਼ ਭੇਜੀ ਜਾਵੇ।
ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ, ਐਸ.ਡੀ.ਐਮ. ਮੁਕੇਰੀਆਂ ਸ੍ਰੀ ਕੰਵਲਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਗੁਰਮੀਤ ਸਿੰਘ, ਪੀ.ਸੀ.ਐਸ. ਅੰਡਰ ਟ੍ਰੇਨਿੰਗ ਸ੍ਰੀ ਵਿਓਮ ਭਾਰਦਵਾਜ, ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਰਜਸਾਧਕ ਅਫ਼ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।