ਮਿਤੀ 22-07-2022 ਨੂੰ ਜਲੰਧਰ ਵੈਸਟ ਦੇ ਐਮ.ਐਲ.ਏ. ਸ਼ੀਤਲ ਅੰਗੂਰਾਲ ਵੱਲੋਂ ਡੀ.ਸੀ. ਦਫ਼ਤਰ ਜਲੰਧਰ ਵਿਖੇ ਜਾ ਕੇ ਚੈਕਿੰਗ ਦੇ ਬਹਾਨੇ ਮੁਲਾਜ਼ਮਾਂ ਤੇ ਅਧਿਕਾਰੀਆਂ ਨਾਲ ਗੈਰ ਜ਼ਿੰਮੇਵਾਰ ਤੇ ਬਦਸਲੂਕੀ ਵਾਲਾ ਵਤੀਰਾ ਵਰਤਿਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ. ਸੁਖਜੀਤ ਸਿੰਘ, ਪ੍ਰਧਾਨ ਜੁਆਇੰਟ ਐਕਸ਼ਨ ਕਮੇਟੀ ਅਤੇ ਸ. ਤੇਜਿੰਦਰ ਸਿੰਘ ਨੰਗਲ ਜਨਰਲ ਸਕੱਤਰ ਨੇ ਦੱਸਿਆ ਕਿ  ਐਮ.ਐਲ.ਏ. ਸ਼ੀਤਲ ਅੰਗੂਰਾਲ ਵੱਲੋਂ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਤੇ ਬਿਨਾਂ ਕਿਸੇ ਸਬੂਤ ਦੇ ਕੁਰੱਪਸ਼ਨ ਦੇ ਦੋਸ਼ ਲਗਾਏ ਗਏ ਹਨ।