ਸਰਕਾਰੀ ਮੁਲਾਜ਼ਮਾਂ ਨੇ ਸਾੜਿਆਂ ਸਰਕਾਰ ਦਾ ਪੁੱਤਲਾ - ਸਰਕਾਰ ਵਿਰੁੱਧ ਕੀਤੀ ਭਾਰੀ ਨਾਅਰੇਬਾਜ਼ੀ

ਜਲੰਧਰ :- ਜੁਆਇੰਟ ਐਕਸ਼ਨ ਕਮੇਟੀ ਵੱਲੋਂ ਪੰਜਾਬ-ਯੂ.ਟੀ ਤੇ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤੇ ਸੂਬੇ ਭਰ ਵਿੱਚ ਦਿੱਤੇ ਗਏ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜ਼ਾਹਰਿਆਂ ਦੇ ਐਕਸ਼ਨ ਨੂੰ ਮੁੱਖ ਰੱਖਦੇ ਹੋਏ ਡੀ.ਸੀ ਦਫਤਰ ਦੇ ਬਾਹਰ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।

ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਅਤੇ ਸਾਂਝੇ ਫਰੰਟ ਦੇ ਸੂਬਾ ਕਨਵੀਨਰ ਸੁਖਜੀਤ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਪਿਛਲੇ ਦਿਨੀਂ ਸੰਗਰੂਰ ਵਿੱਚ ਸੂਬਾਈ ਪੱਧਰੀ ਰੈਲੀ ਕੀਤੀ ਸੀ। ਜਿਸ ਉਪਰੰਤ ਸਾਂਝੇ ਫਰੰਟ ਦੀ ਮੀਟਿੰਗ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨਾਲ ਹੋਈ। ਮੀਟਿੰਗ ਵਿੱਚ ਸਰਕਾਰ ਦੀ ਕਿਸੇ ਵੀ ਮੰਗ ਤੇ ਤਿਆਰੀ ਨਾ ਹੋਣ ਕਾਰਨ ਮੀਟਿੰਗ ਬੇਸਿੱਟਾ ਰਹੀ।

 


ਮੀਟਿੰਗ ਦੌਰਾਨ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਵੱਲੋਂ ਕਿਹਾ ਗਿਆ ਕਿ ਸਾਂਝੇ ਫਰੰਟ ਨੂੰ 15 ਦਿਨਾਂ ਦੇ ਬਾਅਦ ਮੀਟਿੰਗ ਦਿੱਤੀ ਜਾਵੇਗੀ। ਜਿਸ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਜ਼ ਦੀਆਂ ਸਾਰੀਆਂ ਮੰਗਾਂ ਤੇ ਵਿਚਾਰ ਕੀਤਾ ਜਾਵੇਗਾ ਪਰ ਵਿੱਤ ਮੰਤਰੀ ਵੱਲੋਂ ਕੀਤੇ ਗਏ ਵਾਅਦੇ ਨੂੰ ਪੂਰਾ ਨਾ ਕਰਨ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਸੂਬਾ ਸਰਕਾਰ ਪ੍ਰਤੀ ਭਾਰੀ ਰੋਸ ਹੈ। ਜਿਸ ਕਾਰਨ ਅੱਜ ਪੰਜਾਬ ਸਰਕਾਰ ਦਾ ਪੁੱਤਲਾ ਸਾੜਿਆ ਗਿਆ ਅਤੇ ਮੁਲਾਜ਼ਮ ਤੇ ਪੈਨਸ਼ਨਰਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ।

ਪੀ.ਐਸ.ਐਮ.ਐਸ.ਯੂ ਦੇ ਜਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਨੇ ਕਿਹਾ ਕਿ ਸਰਕਾਰ ਦੇ ਰਵੱਈਏ ਕਾਰਨ ਦਫਤਰੀ ਅਮਲੇ ਵੱਲੋਂ ਹੜਤਾਲ ਵਿੱਚ 26 ਅਕਤੂਬਰ ਤੱਕ ਦਾ ਵਾਧਾ ਕੀਤਾ ਹੋਇਆ ਹੈ ਅਤੇ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।


. ਇਸ ਮੌਕੇ ਤੇ ਪੈਨਸ਼ਨਰਜ਼ ਆਗੂ ਪਿਆਰਾ ਸਿੰਘ, ਪੁਸ਼ਪਿੰਦਰ ਸਿੰਘ ਵਿਰਦੀ, ਸੁਭਾਸ਼ ਮੱਟੂ, ਡਿੰਪਕ ਰਹੇਜਾ, ਨਿਰਮੋਲਕ ਸਿੰਘ ਹੀਰਾ, ਅਕਲ ਚੰਦ ਸਿੰਘ, ਤਰਸੇਮ ਮਾਧੋਪੁਰੀ, ਤੀਰਥ ਸਿੰਘ ਬਾਸੀ, ਸੰਜੀਵ ਕੁਮਾਰ ਗੁਰਾਇਆ, ਨਰਿੰਦਰਪਾਲ, ਸ਼ਿਵ ਕੁਮਾਰ ਤਿਵਾੜੀ, ਹਰਿੰਦਰ ਦੁਸਾਂਝ, ਕੁਲਵਿੰਦਰ ਸਿੰਘ ਜੋਸ਼ਨ, ਸੁਖਨਿੰਦਰ ਕੌਰ ਬੜਾ ਪਿੰਡ, ਕੁਲਵਿੰਦਰ ਕੌਰ ਅਮਾਨਤਪੁਰ, ਸੁਰਜੀਤ ਸਿੰਘ, ਮੁਕੇਸ਼ ਸ਼ਮੀ ਕੁਮਾਰ, ਕਿਰਪਾਲ ਸਿੰਘ, ਜੋਰਾਵਰ ਸਿੰਘ, ਮਾਸਟਰ ਮਨੋਹਰ ਲਾਲ, ਪਵਨ ਕੁਮਾਰ, ਰਣਜੀਤ ਸਿੰਘ ਰਾਣਾ, ਰਜਿੰਦਰ ਪਟਵਾਰੀ, ਰਾਕੇਸ਼ ਕੁਮਾਰ, ਨਵਜੋਤ ਮੱਕੜ ਸਮੇਤ ਵੱਡੀ ਗਿਣਤ ਵਿੱਚ ਮੁਲਾਜ਼ਮ ਸ਼ਾਮਿਲ ਸਨ।