ਸਰਕਾਰੀ ਮੁਲਾਜ਼ਮਾਂ ਵੱਲੋਂ ਐਮ.ਐਲ.ਏ ਰਮਨ ਅਰੋੜਾ ਦੇ ਦਫਤਰ ਦਾ ਕੀਤਾ ਘਿਰਾਓ

ਸਰਕਾਰ ਵਿਰੁੱਧ ਕੀਤੀ ਭਾਰੀ ਨਾਅਰੇਬਾਜ਼ੀ – ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਰਹੇਗਾ ਜਾਰੀ

ਜਲੰਧਰ :-ਜੁਆਇੰਟ ਐਕਸ਼ਨ ਕਮੇਟੀ ਵੱਲੋਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੇ ਸੱਦੇ ਤੇ ਮਿਤੀ 10 ਅਕਤੂਬਰ 2022 ਤੋਂ ਲਗਾਤਾਰ ਚੱਲ ਰਹੀ ਹੜਤਾਲ ਅੱਜ ਵੀ ਜਾਰੀ ਰਹੀ। ਜਿਸ ਕਾਰਨ ਸਮੁੱਚੇ ਪੰਜਾਬ ਦੇ ਸਰਕਾਰੀ ਦਫਤਰਾਂ ਦਾ ਕੰਮਕਾਜ ਮੁਕੰਮਲ ਤੌਰ ਤੇ ਠੱਪ ਰਿਹਾ। ਇਸ ਦੌਰਾਨ ਅੱਜ ਮੁਲਾਜ਼ਮਾਂ ਵੱਲੋਂ ਸਹਿਕਾਰਤਾ ਭਵਨ ਵਿਖੇ ਇੱਕਠੇ ਹੋ ਕੇ ਜਲੰਧਰ ਕੇਂਦਰੀ ਹਲਕੇ ਦੇ ਐਮ.ਐਲ.ਏ ਸ੍ਰੀ ਰਮਨ ਅਰੋੜਾ ਦੇ ਦਫਤਰ ਦਾ ਘਿਰਾਓ ਕੀਤਾ ਗਿਆ। ਇਸ ਧਰਨੇ ਵਿੱਚ ਵਿਸ਼ੇਸ ਤੌਰ ਤੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਵੀ ਸ਼ਾਮਿਲ ਹੋਏ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਸੂਬੇ ਭਰ ਵਿੱਚ ਚੱਲ ਰਹੀ ਹੜਤਾਲ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਤੋਂ ਬਿਨ੍ਹਾਂ ਸੰਘਰਸ਼ ਨਹੀਂ ਰੁਕੇਗਾ।


ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਨੇ ਐਮ.ਐਲ.ਏ ਸ੍ਰੀ ਰਮਨ ਅਰੋੜਾ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਵਾਲ ਕੀਤੇ ਗਏ। ਜਿਸ ਵਿੱਚ ਮੁੱਖ ਤੌਰ ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸਬੰਧੀ ਸਵਾਲ ਕੀਤਾ ਗਿਆ ਕਿ ਆਮ ਆਦਮੀ ਪਾਰਟੀ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਕੀਤਾ ਗਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ, ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਦੇ ਸਮੁੱਚੀ ਆਪ ਸਰਕਾਰ ਦੀ ਲੀਡਰਸ਼ਿਪ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਦਾ ਵਾਅਦਾ ਕੀਤਾ ਗਿਆ ਸੀ ਜਦਕਿ ਪੰਜਾਬ ਵਿੱਚ 7 ਮਹੀਨੇ ਸਰਕਾਰ ਦੇ ਬਣਨ ਉਪਰੰਤ ਵੀ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਗਈ। ਇਸ ਦੇ ਉਲਟ ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੇ ਕਰਮਚਾਰੀਆਂ ਨੂੰ ਗਰੰਟੀ ਦੇ ਰਹੇ ਹਨ ਕਿ ਉਨ੍ਹਾਂ ਦੀ ਸਰਕਾਰ ਬਣਾ ਦਿਓ ਉਹ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਤਿੰਨ ਮਹੀਨੇ ਦੇ ਅੰਦਰ-ਅੰਦਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਕਰਨਗੇ। ਜੋ ਝੂਠ ਦਾ ਪੁਲੰਦਾ ਲੱਗ ਰਿਹਾ ਹੈ ਕਿਉਂਕਿ ਜਿਸ ਸਬੇ ਵਿੱਚ ਸਰਕਾਰ ਹੈ ਉਥੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕਰੇ। ਜਿਥੇ ਵੋਟਾਂ ਹਨ ਉਥੇ ਵਾਅਦੇ ਕਰ ਰਹੇ ਹਨ।
ਪੀ.ਐਸ.ਐਮ.ਐਸ.ਯੂ ਦੇ ਜਿਲ੍ਹਾ ਪ੍ਰਧਾਨ ਜਲੰਧਰ ਅਮਨਦੀਪ ਸਿੰਘ ਤੇ ਜਿਲ੍ਹਾ ਪ੍ਰਧਾਨ ਕਪੂਰਥਲਾ ਸ੍ਰੀ ਸੰਗਤ ਰਾਮ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਐਮ.ਐਲ.ਏ ਸ੍ਰੀ ਰਮਨ ਅਰੋੜਾ ਵੱਲੋਂ ਅੱਜ ਵਾਅਦਾ ਕੀਤਾ ਗਿਆ ਹੈ ਕਿ ਉਹ ਜਲਦ ਹੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਜੀ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਮੀਟਿੰਗ ਕਰਵਾਉਣਗੇ। ਜੇਕਰ ਐਮ.ਐਲ.ਏ ਸਾਹਿਬ ਵੱਲੋਂ ਕੀਤਾ ਗਿਆ ਵਾਅਦਾ ਪੂਰਾ ਨਹੀਂ ਕੀਤਾ ਗਿਆ ਤਾਂ 29 ਅਕਤੂਬਰ 2022 ਨੂੰ ਸ਼ਿਮਲਾ ਵਿਖੇ ਸਰਕਾਰੀ ਮੁਲਾਜ਼ਮਾਂ ਵੱਲੋਂ ਪੋਲ ਖੋਲ ਰੈਲੀ ਕੀਤੀ ਜਾਵੇਗੀ। ਜਿਸ ਰਾਹੀਂ ਹਿਮਾਚਲ ਪ੍ਰਦੇਸ਼ ਦੇ ਸਮੂਹ ਕਰਮਚਾਰੀਆਂ ਨੂੰ ਦੱਸਿਆ ਜਾਵੇਗਾ ਕਿ ਆਮ ਆਦਮੀ ਪਾਰਟੀ ਸਿਰਫ ਝੂਠੀਆ ਗਰੰਟੀਆਂ ਦੇ ਰਹੀ ਹੈ। ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਹੋਣ ਕਾਰਨ ਪੰਜਾਬ ਦੇ  ਮੁਲਾਜ਼ਮ ਠੱਗੇ ਹੋਏ ਮਹਿਸੂਸ ਹੋ ਰਹੇ ਹਨ। ਇਸ ਲਈ ਹਿਮਾਚਲ ਪ੍ਰਦੇਸ਼ ਦੇ ਮੁਲਾਜ਼ਮ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਵਿੱਚ ਆ ਕੇ ਇਸ ਪਾਰਟੀ ਦੀ ਸਰਕਾਰ ਹਿਮਾਚਲ ਪ੍ਰਦੇਸ਼ ਵਿੱਚ ਨਾ ਬਣਾਉਣ।


ਇਸ ਮੌਕੇ ਤੇ ਕਿਰਪਾਲ ਸਿੰਘ, ਜੋਰਾਵਰ ਸਿੰਘ, ਮਾਸਟਰ ਮਨੋਹਰ ਲਾਲ, ਤੇਜ ਮੋਹਨ ਸਿੰਘ, ਪਵਨ ਕੁਮਾਰ, ਰਣਜੀਤ ਸਿੰਘ ਰਾਣਾ, ਦਿਨੇਸ਼ ਕੁਮਾਰ, ਸੁਭਾਸ਼ ਮੱਟੂ, ਡਿੰਪਲ, ਹਰਮਨਪ੍ਰੀਤ ਸਿੰਘ, ਰਜਿੰਦਰ ਸਿੰਘ, ਸੁਖਜੀਤ ਸਿੰਘ, ਗੁਰਵਿੰਦਰ ਪਾਲ ਸਿੰਘ, ਪੁਸ਼ਪਿੰਦਰ ਕੁਮਾਰ ਵਿਰਦੀ, ਤਰਸੇਮ ਮਾਧੋਪੁਰੀ, ਸੁਖਵਿੰਦਰ ਸਿੰਘ, ਵਿਨੋਦ ਸਾਗਰ, ਗਗਨਦੀਪ ਸਿੰਘ, ਸੰਤੋਖ ਸਿੰਘ, ਸੰਜੀਵ ਕੋਡਲ, ਰਾਜਨ, ਵੀਨਾ ਕੁਮਾਰੀ, ਰਜਿੰਦਰ ਪਟਵਾਰੀ, ਰਾਕੇਸ ਕੁਮਾਰ, ਦਵਿੰਦਰ ਭੱਟੀ, ਅਵਨੀਤ ਕੌਰ, ਗੁਰਵਿੰਦਰ ਕੌਰ, ਮਹੇਸ਼ ਕੁਮਾਰ, ਗੁਰਸੇਵਕ ਸਿੰਘ, ਨਵਜੋਤ ਮੱਕੜ ਸਮੇਤ ਵੱਡੀ ਗਿਣਤ ਵਿੱਚ ਮੁਲਾਜ਼ਮ ਸ਼ਾਮਿਲ ਸਨ।


Subscribe for :- Facebook - https://www.facebook.com/Sahilsduggal Follow youtube - https://www.youtube.com/channel/UCykd54GckgFlKaxTCnsDMdw Official Website - https://www.latestjalandhar.com/